ਖ਼ਬਰਾਂ |

ਤਾਜ਼ਾ |

ਨਾਇਡੂ ਨੇ ਤੀਜਾ ਮੋਰਚਾ ਬਣਾਉਣ ਦੀਆਂ ਕੋਸ਼ਿਸ਼ਾਂ ਤੇਜ਼ ਕੀਤੀਆਂ
Published : Nov 2, 2018, 1:19 pm IST
Updated : Nov 2, 2018, 1:19 pm IST
SHARE ARTICLE
Naidu made efforts to make the third front faster
Naidu made efforts to make the third front faster

ਰਾਹੁਲ ਗਾਂਧੀ, ਸ਼ਰਦ ਪਵਾਰ ਅਤੇ ਫ਼ਾਰੂਕ ਅਬਦੁੱਲਾ ਨਾਲ ਮੁਲਾਕਾਤ..........

ਨਵੀਂ ਦਿੱਲੀ : ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਤੇਲਗੂ ਦੇਸ਼ਮ ਪਾਰਟੀ (ਟੀ.ਡੀ.ਪੀ.) ਦੇ ਸੁਪਰੀਮੋ ਐਨ. ਚੰਦਰਬਾਬੂ ਨਾਇਡੂ ਨੇ 2019 ਦੀਆਂ ਲੋਕ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਮੁਕਾਬਲਾ ਕਰਨ ਲਈ ਕੁੱਲ ਭਾਰਤੀ ਗਠਜੋੜ ਬਣਾਉਣ ਦੀਆਂ ਅਪਣੀਆਂ ਕੋਸ਼ਿਸ਼ਾਂ ਤਹਿਤ ਵੀਰਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਐਨ.ਸੀ.ਪੀ. ਪ੍ਰਧਾਨ ਸ਼ਰਦ ਪਵਾਰ ਅਤੇ ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਫ਼ਾਰੂਕ ਅਬਦੁੱਲਾ ਨਾਲ ਮੁਲਾਕਾਤ ਕੀਤੀ।

ਨਾਇਡੂ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੀ ਹਾਜ਼ਰੀ 'ਚ ਰਾਹੁਲ ਗਾਂਧੀ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਨੂੰ ਹਰਾਉਣ ਲਈ ਵਿਰੋਧੀ ਪਾਰਟੀਆਂ ਮਿਲ ਕੇ ਕੰਮ ਕਰਨਗੀਆਂ। ਰਾਹੁਲ ਨੇ ਕਿਹਾ ਕਿ ਪਾਰਟੀਆਂ ਇਹ ਯਕੀਨੀ ਕਰਨ ਦੀ ਦਿਸ਼ਾ 'ਚ ਕੰਮ ਕਰਨਗੀਆਂ ਕਿ ਲੋਕਤੰਤਰੀ ਸੰਸਥਾਵਾਂ 'ਤੇ ਹਮਲਾ ਬੰਦ ਹੋਵੇ। ਉਨ੍ਹਾਂ ਕਿਹਾ ਕਿ ਪਾਰਟੀਆਂ ਰਾਫ਼ੇਲ ਸੌਦੇ 'ਚ ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਵਰਗੇ ਸੱਭ ਤੋਂ ਮਹੱਤਵਪੂਰਨ ਮੁੱਦਿਆਂ 'ਤੇ ਇਕੱਠਿਆਂ ਮਿਲ ਕੇ ਕੰਮ ਕਰਨਗੀਆਂ। 

ਨਾਇਡੂ ਨੇ ਕਿਹਾ ਕਿ ਉਨ੍ਹਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ, ''ਅਸੀਂ ਇਕ ਸਾਂਝੇ ਮੰਚ 'ਤੇ ਮਿਲ ਕੇ ਰਣਨੀਤੀਆਂ ਤੈਅ ਕਰਾਂਗੇ।'' ਇਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ, ''ਤੁਸੀਂ ਉਮੀਦਵਾਰਾਂ 'ਚ ਦਿਲਚਸਪੀ ਰਖਦੇ ਹੋ, ਅਸੀਂ ਦੇਸ਼ 'ਚ ਦਿਲਚਸਪੀ ਰਖਦੇ ਹਾਂ।'' 
ਨਾਇਡੂ ਅਤੇ ਰਾਹੁਲ ਵਿਚਕਾਰ ਇਹ ਮੁਲਾਕਾਤ ਅਜਿਹੇ ਵੇਲੇ ਹੋ ਰਹੀ ਹੈ ਜਦੋਂ ਦੋਵੇਂ ਪਾਰਟੀਆਂ ਦੀ ਤੇਲੰਗਾਨਾ 'ਚ ਵਿਧਾਨ ਸਭਾ ਚੋਣਾਂ 'ਚ ਸੀਟਾਂ ਸਾਂਝੀਆਂ ਕਰਨ ਨੂੰ ਲੈ ਕੇ ਗੱਲਬਾਤ ਜਾਰੀ ਹੈ। ਤੇਲੰਗਾਨਾ 'ਚ ਵਿਧਾਨ ਸਭਾ ਚੋਣਾਂ ਸੱਤ ਦਸੰਬਰ ਨੂੰ ਹੋਣ ਵਾਲੀਆਂ ਹਨ। 

ਟੀ.ਡੀ.ਪੀ. ਸੂਤਰਾਂ ਨੇ ਕਿਹਾ ਕਿ ਉਨ੍ਹਾਂ ਦੀ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ 'ਤੇ 'ਸੰਜੋਗ ਨਾਲ' ਕਾਂਗਰਸ ਆਗੂ ਗ਼ੁਲਾਮ ਨਬੀ ਆਜ਼ਾਦ ਨਾਲ ਵੀ ਮੁਲਾਕਾਤ ਹੋ ਗਈ ਅਤੇ ਉਨ੍ਹਾਂ ਨੇ ਆਜ਼ਾਦ ਨਾਲ ਗ਼ੈਰ-ਭਾਜਪਾ ਪਾਰਟੀਆਂ ਨੂੰ ਇਕੱਠਿਆਂ ਕਰਨ ਦੀ ਜ਼ਰੂਰਤ ਬਾਰੇ ਸੰਖੇਪ ਚਰਚਾ ਕੀਤੀ। ਉਧਰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਮੁਖੀ ਸ਼ਰਦ ਪਵਾਰ ਨੇ ਨਾਇਡੂ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਗ਼ੈਰ-ਭਾਜਪਾ ਪਾਰਟੀਆਂ ਸਰਕਾਰ ਦਾ ਮੁਕਾਬਲਾ ਕਰਨ ਲਈ ਇਕ ਘੱਟੋ-ਘੱਟ ਸਾਂਝਾ ਪ੍ਰੋਗਰਾਮ ਲਿਆਉਣਗੀਆਂ। ਉਨ੍ਹਾਂ ਸੀ.ਬੀ.ਆਈ. ਅਤੇ ਆਰ.ਬੀ.ਆਈ. ਵਰਗੇ ਸੰਸਥਾਵਨਾਂ 'ਤੇ 'ਹਮਲੇ' ਨੂੰ ਲੈ ਕੇ ਚਿੰਤਾ ਪ੍ਰਗਟਾਈ।

ਉਨ੍ਹਾਂ ਕਿਹਾ ਕਿ ਯੋਜਨਾ ਤਿਆਰ ਕਰਨ ਦਿੱਲੀ 'ਚ ਇਕ ਬੈਠਕ ਕੀਤੀ ਜਾਵੇਗੀ। ਪਵਾਰ ਨੇ ਪੱਤਰਕਾਰਾਂ ਨੂੰ ਕਿਹਾ, ''ਜੇਕਰ ਅਸੀਂ ਸਮੂਹਕ ਰੂਪ ਨਾਲ ਲੋਕਤੰਤਰ ਨੂੰ ਬਚਾਉਣ ਲਈ ਕੰਮ ਕਰਦੇ ਹਾਂ ਤਾਂ ਅਸੀਂ ਯਕੀਨੀ ਤੌਰ 'ਤੇ ਸੰਸਥਾਨਾਂ ਨੂੰ ਬਚਾ ਸਕਦੇ ਹਾਂ। ਚੰਦਰ ਬਾਬੂ ਨਾਇਡੂ ਇਸ ਬਾਬਤ ਹੋਰਨਾਂ ਸੂਬਿਆਂ ਦੇ ਆਗੂਆਂ ਨਾਲ ਗੱਲਬਾਤ ਕਰਨ ਦੀ ਪਹਿਲ ਕਰਨਗੇ।'' ਅਬਦੁੱਲਾ ਨੇ ਦਾਅਵਾ ਕੀਤਾ ਕਿ ਅੱਜ ਲੋਕਤੰਤਰ ਖ਼ਤਰੇ 'ਚ ਹੈ ਜਿਸ ਕਰ ਕੇ ਉਨ੍ਹਾਂ ਨੇ ਲੋਕਤੰਤਰ, ਸੰਸਥਾਨਾਂ ਅਤੇ ਦੇਸ਼ ਨੂੰ ਬਚਾਵੁਣ ਲਈ ਇਕ ਨਿਊਨਤਮ ਸਾਂਝਾ ਪ੍ਰੋਗਰਾਮ ਤਿਆਰ ਕਰਨ ਦਾ ਫ਼ੈਸਲਾ ਕੀਤਾ।

ਇਕ ਹਫ਼ਤੇ 'ਚ ਨਾਇਡੂ ਦੀ ਇਹ ਦੂਜੀ ਦਿੱਲੀ ਯਾਤਰਾ ਹੈ। ਆਂਧਰ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਤੋਂ ਕੇਂਦਰ ਦੇ ਇਨਕਾਰ ਤੋਂ ਬਾਅਦ ਇਸ ਸਾਲ ਦੇ ਸ਼ੁਰੂ 'ਚ ਐਨ.ਡੀ.ਏ. ਤੋਂ ਵੱਖ ਹੋਣ ਵਾਲੇ ਨਾਇਡੂ ਨੇ ਪਿਛਲੇ ਹਫ਼ਤੇ ਬਹੁਜਲ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ, ਨੈਸ਼ਨਲ ਕਾਨਫ਼ਰੰਸ ਦੇ ਫ਼ਾਰੂਕ ਅਬਦੁੱਲਾ, ਅਤੇ ਸਾਬਕਾ ਭਾਜਪਾ ਆਗੂ ਯਸ਼ਵੰਤ ਸਿਨਹਾ ਨਾਲ ਮੁਲਾਕਾਤ ਕੀਤੀ ਸੀ।  (ਪੀਟੀਆਈ)

Location: India, Delhi, New Delhi

SHARE ARTICLE

ਏਜੰਸੀ

Advertisement

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM

NEET UG 'ਚ Punjab ਦੇ ਪੁੱਤ Aryan Gupta ਨੇ ਕੀਤਾ Top | ਜਾਣੋ ਕਾਮਯਾਬੀ ਦਾ ਰਾਜ਼ | Exclusive Interview

17 Jul 2026 3:01 PM

ਬਹਿਬਲ ਕਲਾਂ ਗੋਲੀ ਕਾਂਡ ਦਾ ਗਵਾਹ ਪਹਿਲੀ ਵਾਰ ਆਇਆ ਸਾਹਮਣੇ, ਜਿਸ ਦੇ ਵੀ ਵੱਜੀਆਂ ਸੀ ਗੋਲੀਆਂ !

17 Jul 2026 3:02 PM

Trump ਦੀ ਟੈਰਿਫ WAR, ਕੀ ਬਚੇਗਾ ਭਾਰਤੀ ਵਪਾਰ? ਭਾਰਤ 'ਤੇ 100% ਟੈਕਸ ਦੀ ਤਿਆਰੀ! ਝੁਕੇਗਾ ਭਾਰਤ ਜਾਂ ਮੰਨੇਗਾ ਟਰੰਪ?

16 Jul 2026 3:00 PM
Advertisement