
ਕੇਂਦਰ ਸਰਕਾਰ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦਾ ਦਾਇਰਾ ਵਧਾਉਣ ਦੀ ਤਿਆਰੀ ਕਰ ਰਹੀ ਹੈ। ਸਰਕਾਰ ਇਸ ਯੋਜਨਾ ਦੇ ਤਹਿਤ ਉਨ੍ਹਾਂ ਪਰਿਵਾਰਾਂ ਨੂੰ ਵੀ
ਨਵੀਂ ਦਿੱਲੀ : ਕੇਂਦਰ ਸਰਕਾਰ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦਾ ਦਾਇਰਾ ਵਧਾਉਣ ਦੀ ਤਿਆਰੀ ਕਰ ਰਹੀ ਹੈ। ਸਰਕਾਰ ਇਸ ਯੋਜਨਾ ਦੇ ਤਹਿਤ ਉਨ੍ਹਾਂ ਪਰਿਵਾਰਾਂ ਨੂੰ ਵੀ ਮੁਨਾਫ਼ਾ ਦੇਣ ਜਾ ਰਹੀ ਜਿਨ੍ਹਾਂ ਦੇ ਕੋਲ ਕਿਸੇ ਤਰ੍ਹਾਂ ਦਾ ਕੋਈ ਪਹਿਚਾਣ ਪੱਤਰ ਨਹੀਂ ਹੈ। ਪੈਟਰੋਲੀਅਮ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪ੍ਰਧਾਨਮੰਤਰੀ ਉਜਵਲਾ ਗੈਸ ਯੋਜਨਾ ਦੇ ਤਹਿਤ ਸਮਾਜ ਦੇ ਜ਼ਿਆਦਾਤਰ ਪਰਿਵਾਰਾਂ ਤੱਕ ਗੈਸ ਪਹੁੰਚ ਗਈ ਹੈ। ਪਰ ਅਜੇ ਵੀ ਅਜਿਹੇ ਕੁਝ ਲੋਕ ਹਨ ਜਿਨ੍ਹਾਂ ਕੋਲ ਕੋਈ ਪਛਾਣ ਪੱਤਰ ਨਹੀਂ ਹੈ ਇਸ ਕਾਰਣ ਉਹ ਯੋਜਨਾ ਦਾ ਲਾਭ ਨਹੀਂ ਲੈ ਸਕੇ ਹਨ।
Gas Connection
ਅਧਿਕਾਰੀ ਨੇ ਦੱਸਿਆ ਕਿ ਉਜਵਲਾ ਯੋਜਨਾ ਤਹਿਤ ਅਰਜ਼ੀ ਦੇਣ ਵਾਲੇ ਲਗਭਗ 5 ਫ਼ੀਸਦੀ ਪਰਿਵਾਰ ਅਜਿਹੇ ਸਨ, ਜਿਨ੍ਹਾਂ ਕੋਲ ਯੋਜਨਾ ਦਾ ਲਾਭ ਲੈਣ ਲਈ ਪ੍ਰਵਾਨ ਯੋਗ ਕੋਈ ਦਸਤਾਵੇਜ਼ ਨਹੀਂ ਸੀ। ਖਾਨਾਬਦੋਸ਼ ਜਾਤੀ ਨਾਲ ਇਹੋ ਮਸਲਾ ਹੈ। ਇਸ ਤੋਂ ਇਲਾਵਾ ਕਈ ਹੋਰਨਾਂ ਪਰਿਵਾਰਾਂ ਅੱਗੇ ਵੀ ਇਸੇ ਤਰ੍ਹਾਂ ਦਾ ਸੰਕਟ ਹੈ। ਵਜ਼ਾਰਤ ਪ੍ਰਵਾਨਯੋਗ ਦਸਤਾਵੇਜ਼ਾਂ ਦੀ ਸੂਚੀ ਵਿਚ ਤਬਦੀਲੀ ਕਰ ਰਿਹਾ ਹੈ। ਦੱਸਣਯੋਗ ਹੈ ਕਿ ਯੋਜਨਾ ਤਹਿਤ ਸਰਕਾਰ ਗਰੀਬ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਮੁਹੱਈਆ ਕਰਵਾਉਂਦੀ ਹੈ।
Gas Connection
ਇਸ ਲਈ ਗੈਸ ਕੰਪਨੀ ਨੂੰ 1600 ਰੁਪਏ ਪ੍ਰਤੀ ਕੁਨੈਕਸ਼ਨ ਸਬਸਿਡੀ ਦਿੰਦੀ ਹੈ। ਇਸ ਤਰ੍ਹਾਂ ਲੋਕ ਲੈ ਸਕਣਗੇ ਲਾਭ-ਜਿਨ੍ਹਾਂ ਪਰਿਵਾਰਾਂ ਕੋਲ ਪਛਾਣ ਪੱਤਰ ਨਹੀਂ ਹੈ, ਉਨ੍ਹਾਂ ਲਈ ਮੰਤਰਾਲਾ ਨਿਯਮਾਂ ਵਿਚ ਤਬਾਦਲਾ ਕਰ ਰਿਹਾ ਹੈ। ਪਿੰਡ ਦੀ ਪੰਚਾਇਤ ਦਾ ਸਕੱਤਰ ਬਲਾਕ ਵਿਕਾਸ ਅਧਿਕਾਰੀ ਅਤੇ ਨਗਰ ਪਾਲਿਕਾ ਪ੍ਰੀਸ਼ਦ ਦੀ ਸਮਰਥ ਅਧਿਕਾਰੀ ਅਜਿਹੇ ਪਰਿਵਾਰਾਂ ਨੂੰ ਸਰਟੀਫਿਕੇਟ ਜਾਰੀ ਕਰ ਸਕਦਾ ਹੈ। ਇਸ ਦੇ ਅਧਾਰ 'ਤੇ ਉਨ੍ਹਾਂ ਨੂੰ ਗੈਸ ਕੁਨੈਕਸ਼ਨ ਮੰਤਰਾਲਾ ਵਲੋਂ ਦਿੱਤਾ ਜਾਵੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।