
ਇਹ ਟੱਕਰ ਇੰਨੀ ਭਿਆਨਕ ਸੀ ਕਿ ਵਾਹਨਾਂ ਨੂੰ ਅੱਗ ਲੱਗ ਗਈ, ਜਿਸ ਕਾਰਨ 4 ਲੋਕ ਜਿੰਦਾ ਝੁਲਸ ਗਏ
ਹੈਦਰਾਬਾਦ- ਦੇਸ਼ 'ਚ ਸੜਕ ਹਾਦਸਿਆਂ 'ਚ ਲਗਾਤਾਰ ਵਾਧਾ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸੜਕਾਂ 'ਤੇ ਹੋ ਰਹੇ ਜਾਨੀ ਨੁਕਸਾਨ ਦੇ ਮੱਦੇਨਜ਼ਰ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਸਾਰਥਕ ਕਦਮ ਵੀ ਚੁੱਕੇ ਗਏ ਹਨ। ਅੱਜ ਤਾਜਾ ਮਾਮਲਾ ਆਂਧਰਾ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ। ਇਸ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਹ ਹਾਦਸਾ ਕਡੱਪਾ ਹਵਾਈ ਅੱਡੇ ਨੇੜੇ ਅੱਜ ਤੜਕੇ ਕਰੀਬ 3 ਵਜੇ ਹੋਇਆ ਹੈ। ਦੋ ਕਾਰਾਂ ਅਤੇ ਇਕ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਪੰਜ ਲੋਕਾਂ ਦੀ ਮੌਤ ਹੋ ਗਈ।
ਇਹ ਟੱਕਰ ਇੰਨੀ ਭਿਆਨਕ ਸੀ ਕਿ ਵਾਹਨਾਂ ਨੂੰ ਅੱਗ ਲੱਗ ਗਈ, ਜਿਸ ਕਾਰਨ 4 ਲੋਕ ਜਿੰਦਾ ਝੁਲਸ ਗਏ ਅਤੇ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉੱਥੇ ਹੀ ਹਾਦਸੇ ਤੋਂ ਬਾਅਦ ਜ਼ਖ਼ਮੀ ਹੋਏ ਇਕ ਵਿਅਕਤੀ ਨੇ ਹਸਪਤਾਲ ਲਿਆਂਦਾ ਗਿਆ ਤੇ ਪਰ ਉਸ ਵਿਅਕਤੀ ਨੇ ਉਥੇ ਹੀ ਦਮ ਤੋੜ ਦਿੱਤਾ।