ਰਾਜਸਥਾਨ ਸਰਕਾਰ ਨੇ ਪਟਾਕਿਆਂ ਦੀ ਵਰਤੋਂ ‘ਤੇ ਲਾਈ ਪਾਬੰਦੀ
Published : Nov 2, 2020, 5:46 pm IST
Updated : Nov 2, 2020, 5:47 pm IST
SHARE ARTICLE
pic
pic

ਕੋਰੋਨਾ ਕਾਲ ਦੌਰਾਨ ਜਨਤਾ ਦੀ ਸਿਹਤ ਦੀ ਰਾਖੀ ਕਰਨਾ ਸਰਕਾਰ ਲਈ ਸਰਬਉੱਚ

ਜੈਪੁਰ: ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਹੈ ਕਿ ਕੋਰੋਨਾ ਮਹਾਮਾਰੀ ਦੇ ਇਸ ਚੁਣੌਤੀ ਭਰੇ ਸਮੇਂ ’ਚ ਜਨਤਾ ਦੇ ਜੀਵਨ ਦੀ ਰਾਖੀ ਸਰਕਾਰ ਲਈ ਸਰਬਉੱਚ ਹੈ। ਇਸ ਲਈ ਰਾਜ ਸਰਕਾਰ ਨੇ ਕੋਰੋਨਾ ਵਾਇਰਸ ਮਹਾਮਾਰੀ ਨੂੰ ਵੇਖਦਿਆਂ ਪਟਾਕਿਆਂ ਦੀ ਵਿਕਰੀ ਤੇ ਆਤਿਸ਼ਬਾਜ਼ੀ ਉੱਤੇ ਰੋਕ ਲਾਉਣ ਦਾ ਫ਼ੈਸਲਾ ਕੀਤਾ ਹੈ। ਗਹਿਲੋਤ ਨੇ ਇਹ ਗੱਲ ਆਪਣੇ ਸੂਬੇ ਵਿੱਚ ਕੋਰੋਨਾ ਵਾਇਰਸ ਦੀ ਸਥਿਤੀ, ‘ਨੋ ਮਾਸਕ-ਨੋ ਐਂਟਰੀ’ ਤੇ ‘ਸ਼ੁੱਧ ਲਈ ਯੁੱਧ’ ਮੁਹਿੰਮ ਦੀ ਸਮੀਖਿਆ ਕਰਦਿਆਂ ਆਖੀ।

Corna

Corna
 

ਮੁੱਖ ਮੰਤਰੀ ਨੇ ਕਿਹਾ ਕਿ ਪਟਾਕਿਆਂ ਦੀ ਵਰਤੋਂ ਕਰਨ ਨਾਲ ਬਿਮਾਰ ਲੋਕਾਂ ਦੀ ਦੀ ਜਾਣ ਨੂੰ ਖਤਰਾ ਵਧੇਰੇ ਵੱਧ ਜਾਂਦਾ ਹੈ । ਲੋਕਾਂ ਦੀ ਸਿਹਤ ਖਾਸ ਕਰ ਬਿਮਾਰ ਲੋਕਾਂ ਦੀ ਸਿਹਤ ਦੀ ਜ਼ਿਮੇਵਾਰੀ ਸਰਕਾਰ ਦੀ ਹੈ । ਉਨ੍ਹਾਂ ਕਿਹਾ ਕਿ ਪਟਾਕਿਆਂ ’ਚੋਂ ਨਿੱਕਲਣ ਵਾਲੇ ਜ਼ਹਿਰੀਲੇ ਧੂੰਏਂ ਤੋਂ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਰੋਗੀਆਂ ਤੇ ਆਮ ਲੋਕਾਂ ਸੰਭਾਲ ਲਈ ਰਾਜ ਵਿੱਚ ਪਟਾਕਿਆਂ ਦੀ ਵਿਕਰੀ ਤੇ ਆਤਿਸ਼ਬਾਜ਼ੀ ਉੱਤੇ ਰੋਕ ਲਾਉਣ ਤੇ ਬਿਨਾ ਫ਼ਿਟਨੈੱਸ ਦੇ ਧੂੰਆਂ ਸੁੱਟਣ ਵਾਲੇ ਵਾਹਨਾਂ ਉੱਤੇ ਸਖ਼ਤ ਕਾਰਵਾਈ ਦੀ ਹਦਾਇਤ ਕੀਤੀ ਜਾਵੇਗੀ । CrimeCrime
 

ਗਹਿਲੋਤ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਇਸ ਚੁਣੌਤੀ ਭਰਪੂਰ ਸਮੇਂ ’ਚ ਸੂਬਾ ਵਾਸੀਆਂ ਦੀ ਜੀਵਨ ਦੀ ਰਾਖੀ ਸਰਕਾਰ ਲਈ ਸਰਬਉੱਚ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਵਿਚੋਂ ਨਿਕਲਣ ਵਾਲਾ ਧੂੰਏ ਤੋਂ ਲੋਕਾਂ ਦਾ ਬਚਾਅ ਕਰਨਾ ਹੀ ਸਰਕਾਰ ਦੀ ਮੁੱਖ ਜ਼ਿਮੇਵਾਰੀ ਹੈ । ਇਸ ਲਈ ਦੀਵਾਲੀ ਮੌਕੇ ਆਤਿਸ਼ਬਾਜ਼ੀ ਤੋਂ ਬਚੋ। ਉਨ੍ਹਾਂ ਪਟਾਕਿਆਂ ਦੀ ਵਿਕਰੀ ਦੇ ਅਸਥਾਈ ਲਾਇਸੈਂਸ ਉੱਤੇ ਰੋਕ ਲਾਉਣ ਦੀ ਹਦਾਇਤ ਜਾਰੀ ਕੀਤੀ। ਉਨ੍ਹਾਂ ਕਿਹਾ ਵਿਆਹਾਂ ਤੇ ਹੋਰ ਸਮਾਰੋਹਾਂ ’ਚ ਵੀ ਆਤਿਸ਼ਬਾਜ਼ੀ ਨੂੰ ਰੋਕਿਆ ਜਾਵੇ

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM

'ਆਓ! ਇਸ ਵਾਰ ਆਪਣੀ ਵੋਟ ਦੀ ਤਾਕਤ ਦਾ ਸਹੀ ਇਸਤੇਮਾਲ ਕਰੀਏ'

08 May 2024 3:42 PM
Advertisement