ਬਾਬਰੀ ਮਸਜਿਦ ਦੇ ਮਾਮਲੇ 'ਚ ਫ਼ੈਸਲਾ ਸੁਣਾਉਣ ਵਾਲੇ ਜੱਜ ਦੀ ਸੁਰੱਖਿਆ ਵਧਾਉਣ ਤੋਂ SC ਦਾ ਇਨਕਾਰ
Published : Nov 2, 2020, 3:05 pm IST
Updated : Nov 2, 2020, 3:05 pm IST
SHARE ARTICLE
SC refuses to extend security for ex-judge who gave Babri Masjid verdict
SC refuses to extend security for ex-judge who gave Babri Masjid verdict

ਇਸ ਕੇਸ ਦੀ ਸੁਣਵਾਈ ਕਰਨ ਵਾਲੇ ਵਿਸ਼ੇਸ਼ ਜੱਜ ਐਸ ਕੇ ਯਾਦਵ ਨੇ ਪਿਛਲੇ ਸਾਲ 30 ਸਤੰਬਰ ਨੂੰ ਸੇਵਾਮੁਕਤ ਹੋਣਾ ਸੀ

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਜੱਜ ਐਸ ਕੇ ਯਾਦਵ ਦੀ ਸੁਰੱਖਿਆ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਨੇ 28 ਸਾਲ ਪੁਰਾਣੇ ਬਾਬਰੀ ਮਸਜਿਦ ਢਾਹੁਣ ਵਾਲੇ ਕੇਸ ਦਾ ਫੈਸਲਾ ਸੁਣਾਇਆ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਜੱਜ ਐਸ ਕੇ ਯਾਦਵ ਨੂੰ ਸੁਰੱਖਿਆ ਦਿੱਤੀ ਸੀ ਤੇ ਨਾਲ ਹੀ ਉਹਨਾਂ ਦੀ ਰਿਟਾਇਰਮੈਂਟ ਨੂੰ ਵੀ ਫੈਸਲਾ ਸੁਣਾਉਣ ਤੱਕ ਵਧਾ ਦਿੱਤਾ ਸੀ।

Supreme Court Supreme Court

ਹਾਲ ਹੀ ਵਿਚ ਬਾਬਰੀ ਮਸਜਿਦ ਢਾਹੁਣ ਦੇ ਕੇਸ ਵਿੱਚ ਫੈਸਲਾ ਆਇਆ ਸੀ, ਜਿਸ ਵਿੱਚ ਲਾਲ ਕ੍ਰਿਸ਼ਨ ਅਡਵਾਨੀ ਸਮੇਤ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਸੀ। ਦਰਅਸਲ, ਇਸ ਕੇਸ ਦੀ ਸੁਣਵਾਈ ਕਰਨ ਵਾਲੇ ਵਿਸ਼ੇਸ਼ ਜੱਜ ਐਸ ਕੇ ਯਾਦਵ ਨੇ ਪਿਛਲੇ ਸਾਲ 30 ਸਤੰਬਰ ਨੂੰ ਸੇਵਾਮੁਕਤ ਹੋਣਾ ਸੀ, ਪਰ ਸੁਪਰੀਮ ਕੋਰਟ ਨੇ ਅਜਿਹਾ ਨਹੀਂ ਹੋਣ ਦਿੱਤਾ।

Babri Masjid Demolition Case VerdictBabri Masjid Case 

ਸੁਪਰੀਮ ਕੋਰਟ ਨੇ ਵਿਸ਼ੇਸ਼ ਸੀਬੀਆਈ ਜੱਜ ਐਸ ਕੇ ਯਾਦਵ ਨੂੰ ਅਪ੍ਰੈਲ 2020 ਤੱਕ ਕੇਸ ਦੀ ਸੁਣਵਾਈ ਪੂਰੀ ਕਰਨ ਅਤੇ ਫੈਸਲਾ ਸੁਣਾਉਣ ਲਈ ਕਿਹਾ ਸੀ। ਸੁਪਰੀਮ ਕੋਰਟ ਨੇ ਯੂ ਪੀ ਸਰਕਾਰ ਤੋਂ ਕਾਰਜਕਾਲ ਵਧਾਉਣ ਲਈ ਜਵਾਬ ਮੰਗਿਆ ਸੀ, ਜਿਸ ਦੇ ਜਵਾਬ ਵਿੱਚ ਯੂ ਪੀ ਸਰਕਾਰ ਨੇ ਕਿਹਾ ਕਿ ਰਾਜ ਵਿੱਚ ਜੱਜ ਦਾ ਕਾਰਜਕਾਲ ਵਧਾਉਣ ਦਾ ਕੋਈ ਪ੍ਰਬੰਧ ਨਹੀਂ ਹੈ। ਇਸ ਲਈ ਅਦਾਲਤ ਇਸ ਨੂੰ ਧਾਰਾ 142 ਅਧੀਨ ਆਪਣੇ ਅਧਿਕਾਰ ਹੇਠ ਕਰ ਸਕਦੀ ਹੈ।

SHARE ARTICLE

ਏਜੰਸੀ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement