
ਕੇਦਾਰਨਾਥ ਦੌਰੇ ਦੌਰਾਨ ਕਾਂਗਰਸੀ ਆਗੂਆਂ ਨੇ ਹਰੀਸ਼ ਰਾਵਤ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,ਕਾਂਗਰਸ ਦੀ ਸੂਬਾ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹਰੀਸ਼ ਚੌਧਰੀ ਅੱਜ ਸਵੇਰੇ ਕੇਦਾਰਨਾਥ ਪਹੁੰਚੇ ਅਤੇ ਹਿਮਾਲਿਆ ਮੰਦਰ ਦਾ ਦੌਰਾ ਕੀਤਾ।
congress leaders
ਇਸ ਮੌਕੇ ਸਿੱਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੰਮ ਹੀ ਸਭ ਤੋਂ ਵੱਡਾ ਧਰਮ ਹੈ ਇਸ ਤੋਂ ਵੱਡਾ ਹੋਰ ਕੋਈ ਧਰਮ ਨਹੀਂ ਹੈ ਉਨ੍ਹਾਂ ਕਿਹਾ ਭੁੱਖੇ ਨੂੰ ਖਵਾਉਣਾ ਅਤੇ ਖੁਸ਼ੀਆਂ ਵੰਡਣਾਹੀ 'ਧਰਮ' ਹੈ
harish rawat and rana kp singh
ਇਹ ਮਹਾਦੇਵ ਦਾ ਸੰਦੇਸ਼ ਹੈ ਇਸ ਲਈ ਮੈਂ ਇਥੇ ਅਸ਼ੀਰਵਾਦ ਲੈਣ ਲਈ ਆਇਆ ਹਾਂ ਤਾਂ ਕਿ ਮੈਂ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਕਰ ਸਕਾਂ ਅਤੇ ਪੰਜਾਬ ਅਤੇ ਪੰਜਾਬੀ ਜਿੱਤ ਸਕਣ''।
at kedarnath
ਦੇਹਰਾਦੂਨ ਪਹੁੰਚਣ ਤੋਂ ਬਾਅਦ ਪੰਜਾਬ ਦੇ ਆਗੂਆਂ ਨੇ ਪਾਰਟੀ ਆਗੂ ਹਰੀਸ਼ ਰਾਵਤ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਚੰਨੀ ਨਾਲ ਨਵਜੋਤ ਸਿੱਧੂ, ਹਰੀਸ਼ ਚੌਧਰੀ ਅਤੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਵੀ ਮੌਜੂਦ ਸਨ।
CM Channi and Harish Rawat
ਹਰੀਸ਼ ਰਾਵਤ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਉਨ੍ਹਾਂ ਕਿਹਾ,''ਅੱਜ ਦੇਹਰਾਦੂਨ ਸਥਿਤ ਰਿਹਾਇਸ਼ 'ਤੇ ਪੰਜਾਬ ਦੇ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਗੱਲਬਾਤ ਕੀਤੀ। ਦੱਸ ਦਈਏ ਕਿ ਇਸ ਤੋਂ ਬਾਅਦ ਸਾਰੇ ਆਗੂ ਮੰਦਰ ਗਏ ਅਤੇ ਅਸ਼ੀਰਵਾਦ ਵੀ ਲਿਆ।