ਬੇਕਾਬੂ ਹੋਈ ਨਿੱਜੀ ਬੱਸ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 5 ਜਣਿਆਂ ਦੀ ਮੌਤ
Published : Nov 2, 2022, 1:46 pm IST
Updated : Nov 2, 2022, 2:59 pm IST
SHARE ARTICLE
Private bus hit several vehicles
Private bus hit several vehicles

ਪੰਜਾਬ ਦੀ ਨਿੱਜੀ ਬੱਸ ਅਲੀਗੜ੍ਹ 'ਚ ਹੋਈ ਬੇਕਾਬੂ

 

ਅਲੀਗੜ੍ਹ - ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ਦੇ ਟੱਪਲ ਥਾਣਾ ਖੇਤਰ 'ਚ ਇੱਕ ਬੇਕਾਬੂ ਨਿੱਜੀ ਬੱਸ ਦੇ ਸੜਕ ਕਿਨਾਰੇ ਖੜ੍ਹੇ ਇੱਕ ਦਰਜਨ ਤੋਂ ਵੱਧ ਵਾਹਨਾਂ ਵਿੱਚ ਟਕਰਾ ਜਾਣ ਕਾਰਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਅਨੇਕਾਂ ਜ਼ਖ਼ਮੀ ਹੋ ਗਏ। ਪੁਲਿਸ ਸੂਤਰਾਂ ਨੇ ਦੱਸਿਆ ਕਿ ਮੰਗਲਵਾਰ ਰਾਤ ਟੱਪਲ ਥਾਣਾ ਖੇਤਰ 'ਚ ਜੱਟਰੀ ਅਤੇ ਟੱਪਲ ਵਿਚਕਾਰ ਰਾਜ ਮਾਰਗ 'ਤੇ ਪੰਜਾਬ ਤੋਂ ਆ ਰਹੀ ਇਕ ਨਿੱਜੀ ਬੱਸ ਨੇ ਸੜਕ ਕਿਨਾਰੇ ਖੜ੍ਹੇ ਇੱਕ ਦਰਜਨ ਦੇ ਕਰੀਬ ਵਾਹਨਾਂ ਨੂੰ ਬੇਕਾਬੂ ਹੋ ਕੇ ਟੱਕਰ ਮਾਰ ਦਿੱਤੀ।

ਚਸ਼ਮਦੀਦਾਂ ਅਨੁਸਾਰ ਬੱਸ ਦੇ ਡਰਾਈਵਰ ਨੇ ਸੰਭਾਵੀ ਤੌਰ 'ਤੇ ਸ਼ਰਾਬ ਪੀਤੀ ਹੋਈ ਸੀ ਅਤੇ ਸਭ ਤੋਂ ਪਹਿਲਾਂ ਉਸ ਨੇ ਸੜਕ ਕਿਨਾਰੇ ਖੜ੍ਹੇ ਇੱਕ ਟੈਂਪੂ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਕਈ ਹੋਰ ਵਾਹਨਾਂ ਨੂੰ ਟੱਕਰ ਮਾਰਦੀ ਹੋਈ ਬੱਸ ਰਾਹਗੀਰਾਂ 'ਤੇ ਜਾ ਚੜ੍ਹੀ। ਸੂਤਰਾਂ ਨੇ ਦੱਸਿਆ ਕਿ ਘਟਨਾ 'ਚ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰਾਂ ਨੇ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਸੂਚਨਾ ਮਿਲਣ 'ਤੇ ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰਵਾਏ।

ਸੂਤਰਾਂ ਮੁਤਾਬਿਕ ਇਸ ਘਟਨਾ 'ਚ 6 ਲੋਕ ਜ਼ਖਮੀ ਵੀ ਹੋਏ ਹਨ। ਉਸ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਿਸ ਨੇ ਪੰਜਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement