
ਇਸ ਤੋਂ ਪਹਿਲਾਂ ਉਹਨਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ।
ਯਮੁਨਾਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਆਪਣੇ ਪੁੱਤਰ ਦੇ ਵਿਆਹ ਦੀ ਮੰਨਤ ਪੂਰੀ ਹੋਣ ’ਤੇ ਯਮੁਨਾਨਗਰ ਦੇ ਕਪਾਲ ਮੋਚਨ ਵਿਖੇ ਪਹੁੰਚੇ। ਇੱਥੇ ਉਹਨਾਂ ਨੇ ਸੂਰਜਕੁੰਡ ਸਰੋਵਰ ’ਤੇ ਸਥਿਤ ਬੇਰੀ ਨਾਲ ਸਿਹਰਾ ਬੰਨ੍ਹਿਆ। ਇਸ ਤੋਂ ਇਲਾਵਾ ਉਹਨਾਂ ਨੇ ਸਰੋਵਰ ਵਿਚ ਇਸਨਾਨ ਵੀ ਕੀਤਾ।
ਇਸ ਤੋਂ ਪਹਿਲਾਂ ਉਹਨਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਕੌਰ ਨੇ ਕਿਹਾ, "ਬਾਬਾ ਜੀ ਦੇ ਅਸਥਾਨ 'ਤੇ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੋਈਆਂ ਹਨ ਅਤੇ ਹੁਣ ਮੈਂ ਹੋਰ ਮੰਗਣ ਆਈ ਹਾਂ। ਮੈਂ ਪੰਜਾਬ ਦੀ ਚੜ੍ਹਦੀ ਕਲਾ, ਤੰਦਰੁਸਤੀ ਲਈ ਅਰਦਾਸ ਕੀਤੀ।"
ਦੱਸ ਦੇਈਏ ਕਿ ਕਪਾਲ ਮੋਚਨ ਦਾ ਸਲਾਨਾ ਮੇਲਾ 4 ਨਵੰਬਰ ਨੂੰ ਸ਼ੁਰੂ ਹੋਵੇਗਾ, ਜਿਸ ਵਿਚ ਸਿੱਖ ਅਤੇ ਹਿੰਦੂ ਭਾਈਚਾਰਿਆਂ ਦੇ ਲੋਕਾਂ ਦੀ ਭਾਰੀ ਸ਼ਮੂਲੀਅਤ ਦੀ ਉਮੀਦ ਜਤਾਈ ਜਾ ਰਹੀ ਹੈ।