Bathinda News: ਬਠਿੰਡਾ: ਕਬਜ਼ਾ ਦਿਵਾਉਣ ਲਈ ਏਡੀਜੀਪੀ ਦੇ ਨਾਂ 'ਤੇ 9 ਲੱਖ ਰੁਪਏ ਦੀ ਠੱਗੀ 
Published : Nov 2, 2023, 7:21 pm IST
Updated : Nov 2, 2023, 7:42 pm IST
SHARE ARTICLE
File Photo: Surinderpal Singh Parmar (IPS)
File Photo: Surinderpal Singh Parmar (IPS)

Bathinda: ਉਸ ਨੇ ਕਿਹਾ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਉਸਦੀ ਚੰਗੀ ਜਾਣ-ਪਛਾਣ ਹੈ

 Bathinda News: ਬਠਿੰਡਾ ਦੇ 'ਭਾਗੂ ਰੋਡ' 'ਤੇ ਸਥਿਤ ਇੱਕ ਪਲਾਟ ਦਾ ਕਬਜ਼ਾ ਦਿਵਾਉਣ ਦੇ ਨਾਮ 'ਤੇ ਇੱਕ ਨੌਜਵਾਨ ਤੋਂ 9 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਜਸਵਿੰਦਰ ਸਿੰਘ ਵਾਸੀ ਸਿਰਸਾ ਦੀ ਸ਼ਿਕਾਇਤ 'ਤੇ ਸੁਖਵਿੰਦਰ ਸਿੰਘ, ਵਾਸੀ ਜ਼ੀਰਕਪੁਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਕੋਤਵਾਲੀ ਦੀ ਪੁਲਿਸ ਵਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ੀਰਕਪੁਰ ਵਾਸੀ ਸੁਖਵਿੰਦਰ ਸਿੰਘ ਨੇ ਭਾਗੂ ਰੋਡ ਬਠਿੰਡਾ ’ਤੇ ਇੱਕ ਪਲਾਟ ਦਾ ਕਬਜ਼ਾ ਦਿਵਾਉਣ ਲਈ ਉਸ ਤੋਂ 2 ਕਰੋੜ ਰੁਪਏ ਦੀ ਮੰਗ ਕੀਤੀ ਸੀ ਅਤੇ ਕਿਹਾ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਉਸ ਦੀ ਚੰਗੀ ਜਾਣ-ਪਛਾਣ ਹੈ। ਮੁਲਜ਼ਮ ਨੇ ਏਡੀਜੀਪੀ ਬਠਿੰਡਾ ਰੇਂਜ ਦੇ ਐਸਪੀਐਸ ਪਰਮਾਰ ਦੇ ਨਾਂ ’ਤੇ ਪਲਾਟ ਦਾ ਕਬਜ਼ਾ ਦਿਵਾਉਣ ਲਈ 9 ਲੱਖ ਰੁਪਏ ਲਏ, ਪਰ ਕਬਜ਼ਾ ਨਾ ਦਵਾ ਕੇ ਧੋਖਾਧੜੀ ਕੀਤੀ।

ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਸਵਿੰਦਰ ਦੀ ਸ਼ਿਕਾਇਤ ਦੇ ਆਧਾਰ ’ਤੇ ਪੜਤਾਲ ਕਰਨ ਉਪਰੰਤ ਸੁਖਵਿੰਦਰ ਸਿੰਘ ਵਾਸੀ ਪਿੰਡ ਜ਼ੀਰਕਪੁਰ ਖ਼ਿਲਾਫ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ ਕਰ ਲਈ ਹੈ।

For more news apart from A case of cheating a man in the name of getting possession of the plot, stay tuned to Rozana Spokesman.

SHARE ARTICLE

ਏਜੰਸੀ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement