ED raids AAP minister's premises: AAP ਦੇ ਇਕ ਹੋਰ ਮੰਤਰੀ 'ਤੇ ED ਦਾ ਸ਼ਿਕੰਜਾ, ਕਈ ਟਿਕਾਣਿਆਂ 'ਤੇ ਛਾਪੇਮਾਰੀ ਜਾਰੀ
Published : Nov 2, 2023, 9:30 am IST
Updated : Nov 2, 2023, 9:46 am IST
SHARE ARTICLE
ED raids AAP minister's premises
ED raids AAP minister's premises

ਛਾਪੇਮਾਰੀ ਕਰਨ ਵਾਲੀਆਂ ਡਾਇਰੈਕਟੋਰੇਟ ਟੀਮਾਂ ਦੇ ਨਾਲ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ.) ਦੀ ਇਕ ਟੀਮ ਵੀ ਹੈ।

ED raids AAP minister's premises News: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਵੀਰਵਾਰ ਨੂੰ ਦਿੱਲੀ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਾਜ ਕੁਮਾਰ ਆਨੰਦ ਨਾਲ ਜੁੜੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿਤੀ ਹੈ।

ਸੂਤਰਾਂ ਨੇ ਦਸਿਆ ਕਿ ਸਿਵਲ ਲਾਈਨ ਖੇਤਰ 'ਚ ਸਥਿਤ ਮੰਤਰੀ ਨਾਲ ਜੁੜੇ ਟਿਕਾਣਿਆਂ ਅਤੇ ਕੁੱਝ ਹੋਰ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਛਾਪੇਮਾਰੀ ਕਰਨ ਵਾਲੀਆਂ ਡਾਇਰੈਕਟੋਰੇਟ ਟੀਮਾਂ ਦੇ ਨਾਲ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ.) ਦੀ ਇਕ ਟੀਮ ਵੀ ਹੈ।

ਰਾਜ ਕੁਮਾਰ ਆਨੰਦ (57) ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਵਿਚ ਸਮਾਜ ਭਲਾਈ ਅਤੇ SC/ST (ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ) ਭਲਾਈ ਮੰਤਰੀ ਹਨ। ਉਹ ਪਟੇਲ ਨਗਰ ਤੋਂ ਵਿਧਾਇਕ ਹਨ। ਦੱਸ ਦੇਈਏ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ ਵਿਚ ਪਹਿਲਾਂ ਹੀ ਜੇਲ ਵਿਚ ਹਨ।

ਇਸ ਦੌਰਾਨ ਸੰਸਦ ਮੈਂਬਰ ਸੰਜੇ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕੁੱਝ ਦਿਨ ਪਹਿਲਾਂ ਈਡੀ ਦੀ ਟੀਮ ਤਲਾਸ਼ੀ ਲਈ ਸੰਜੇ ਸਿੰਘ ਦੇ ਘਰ ਪਹੁੰਚੀ ਸੀ। ਸੀ.ਐਮ. ਅਰਵਿੰਦ ਕੇਜਰੀਵਾਲ ਵੀ ਸ਼ਰਾਬ ਘੁਟਾਲੇ ਮਾਮਲੇ ਵਿਚ ਪੁਛਗਿਛ ਲਈ ਅੱਜ ਈਡੀ ਸਾਹਮਣੇ ਪੇਸ਼ ਹੋਣਗੇ।

(For more news apart from ED raids Delhi minister Raaj Kumar Anand's premises, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement