Jammu Kashmir : ਅਨੰਤਨਾਗ 'ਚ ਸੁਰੱਖਿਆ ਬਲਾਂ ਵੱਲੋਂ 2 ਅਤਿਵਾਦੀ ਢੇਰ, ਇਕ ਜਵਾਨ ਹੋਇਆ ਸ਼ਹੀਦ

By : BALJINDERK

Published : Nov 2, 2024, 2:11 pm IST
Updated : Nov 2, 2024, 2:11 pm IST
SHARE ARTICLE
file photo
file photo

Jammu Kashmir : ਸ੍ਰੀਨਗਰ ਦੇ ਖਨਿਆਰ ਅਤੇ ਬਾਂਦੀਪੋਰਾ ਦੇ ਪੰਨੇਰ ’ਚ ਮੁੱਠਭੇੜ ਜਾਰੀ

Jammu Kashmir : ਜੰਮੂ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਵੱਲੋਂ ਅੱਤਵਾਦੀਆਂ ਖ਼ਿਲਾਫ਼ ਸੈਨਾ ਵੱਲੋਂ ਵੱਡਾ ਐਕਸ਼ਨ ਕੀਤਾ ਗਿਆ ਹੈ। ਅਨੰਤਨਾਗ ਵਿੱਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਹਲਕਾਨ ਗਲੀ ਲਾਰਨੂ ਅਨੰਤਨਾਗ ‘ਚ ਹੋਏ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ।

ਇਹ ਵੀ ਪੜੋ :Ludhiana News : ਰਾਏਕੋਟ ’ਚ ਆਪਸੀ ਵਿਵਾਦ ਦੇ ਚਲਦੇ ਦੋਸਤਾਂ ਵੱਲੋਂ ਨੌਜਵਾਨ ਦਾ ਕਤਲ

ਸ਼ੰਗਸ ਲਾਰਨੂ ਦੇ ਜੰਗਲ ’ਚ ਅੱਜ ਸਵੇਰੇ ਫ਼ੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋਇਆ। ਇੱਥੇ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ ਸੀ। 1 ਅੱਤਵਾਦੀ ਅਜੇ ਵੀ ਲੁਕ ਕੇ ਗੋਲੀਬਾਰੀ ਕਰ ਰਿਹਾ ਹੈ। ਜੰਮੂ-ਕਸ਼ਮੀਰ ’ਚ 36 ਘੰਟਿਆਂ ’ਚ ਇਹ ਤੀਜਾ ਮੁਕਾਬਲਾ ਹੈ। ਸ੍ਰੀਨਗਰ ਦੇ ਖਾਨਯਾਰ ਅਤੇ ਬਾਂਦੀਪੋਰਾ ਦੇ ਪੰਨੇਰ ਵਿਚ ਵੀ ਮੁੱਠਭੇੜ ਚੱਲ ਰਹੀ ਹੈ। ਬਾਂਦੀਪੋਰਾ ’ਚ ਅੱਤਵਾਦੀਆਂ ਦੀ ਗਿਣਤੀ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜੰਮੂ-ਕਸ਼ਮੀਰ ਪੁਲਿਸ ਵੀ ਤਿੰਨੋਂ ਮੁਠਭੇੜ ਵਾਲੇ ਸਥਾਨਾਂ ’ਤੇ ਪਹੁੰਚ ਗਈ ਹੈ। ਤਿੰਨੋਂ ਥਾਵਾਂ ’ਤੇ ਤਲਾਸ਼ੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਇਲਾਕੇ ਵਿਚੋਂ ਲੰਘਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਡਰੋਨ ਰਾਹੀਂ ਵੀ ਨਿਗਰਾਨੀ ਕੀਤੀ ਜਾ ਰਹੀ ਹੈ।

(For more news apart from 2 terrorists killed by security forces in Anantnag, one soldier martyred News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement