Congress Leader Yunus Chaudhary: ਰੋਜ਼ਾਨਾ ਸਪੋਕਸਮੈਨ ਇਸ ਵਾਇਰਲ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ।
Congress Leader Yunus Chaudhary Private Video Viral: ਅੱਜ ਦੇ ਸਮੇਂ ਵਿੱਚ ਇੰਟਰਨੈੱਟ 'ਤੇ ਬਹੁਤ ਸਾਰੇ ਲੋਕਾਂ ਦੇ ਵੀਡੀਓ ਵਾਇਰਲ ਹੁੰਦੇ ਹਨ। ਵਾਇਰਲ ਹੋ ਰਹੇ ਵੀਡੀਓ ਕਈ ਰਾਜਨੇਤਾਵਾਂ ਅਤੇ ਅਦਾਕਾਰਾਂ ਸਮੇਤ ਮਸ਼ਹੂਰ ਲੋਕਾਂ ਦੇ ਹੁੰਦੇ ਹਨ। ਹੁਣ ਇੱਕ ਹੋਰ ਨੇਤਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਦਰਅਸਲ, ਇਹ ਅਸ਼ਲੀਲ ਵੀਡੀਓ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਕਾਂਗਰਸ ਜ਼ਿਲ੍ਹਾ ਪ੍ਰਧਾਨ ਯੂਨਸ ਚੌਧਰੀ ਦੀ ਹੈ।
ਇਸ ਵੀਡੀਓ 'ਚ ਯੂਨਸ ਚੌਧਰੀ ਇਕ ਲੜਕੀ ਨਾਲ ਇਤਰਾਜ਼ਯੋਗ ਹਾਲਤ 'ਚ ਨਜ਼ਰ ਆ ਰਿਹਾ ਹੈ। ਇਸ ਵੀਡੀਓ 'ਚ ਯੂਨਸ ਚੌਧਰੀ ਲੜਕੀ ਨਾਲ ਬੇਹੱਦ ਅਸ਼ਲੀਲ ਹਰਕਤਾਂ ਕਰਦਾ ਨਜ਼ਰ ਆ ਰਿਹਾ ਹੈ। ਯੂਨਸ ਚੌਧਰੀ ਦਾ ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ 'ਚ ਹੰਗਾਮਾ ਮਚ ਗਿਆ ਹੈ।
ਵੀਡੀਓ 'ਚ ਨਜ਼ਰ ਆ ਰਹੇ ਨੇਤਾ ਯੂਨਸ ਚੌਧਰੀ ਨੇ ਇਸ 'ਤੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਇਸ ਨੂੰ ਸਿਆਸੀ ਵਿਰੋਧੀਆਂ ਦੀ ਸਾਜ਼ਿਸ਼ ਕਰਾਰ ਦਿੰਦਿਆਂ ਵੀਡੀਓ ਨੂੰ ਐਡਿਟ ਕਰਕੇ ਵਾਇਰਲ ਕਰਨ ਦੀ ਗੱਲ ਕਹੀ ਹੈ। ਹਾਲਾਂਕਿ, ਰੋਜ਼ਾਨਾ ਸਪੋਕਸਮੈਨ ਇਸ ਵਾਇਰਲ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ।