ਕਿਸਾਨ ਹਿਤੈਸ਼ੀ ਵਿਧਾਇਕ ਜ਼ਮੀਰ ਦੀ ਆਵਾਜ਼ ਸੁਣਨ ਅਤੇ ਕਿਸਾਨਾਂ ਦਾ ਸਮਰਥਨ ਕਰਨ: ਸੈਲਜਾ
Published : Dec 2, 2020, 10:49 pm IST
Updated : Dec 2, 2020, 10:49 pm IST
SHARE ARTICLE
sellja
sellja

ਕਿਹਾ ਕਿ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਸਰਕਾਰ ‘ਤੇ ਦਬਾਅ ਬਣਾਉਣ ਦੀ ਜ਼ਰੂਰਤ ਹੈ।

ਨਵੀਂ ਦਿੱਲੀ/ਚੰਡੀਗੜ੍ਹ : ਕਾਂਗਰਸ ਦੀ ਹਰਿਆਣਾ ਇਕਾਈ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਬੁਧਵਾਰ ਨੂੰ ਕਿਹਾ ਕਿ ਰਾਜ ਦੀ ਸੱਤਾਧਾਰੀ ਜਨਨਾਇਕ ਜਨਤਾ ਪਾਰਟੀ (ਜੇਜੇਪੀ), ਆਜ਼ਾਦ ਉਮੀਦਵਾਰ ਅਤੇ ਭਾਜਪਾ ਦੇ ਕਿਸਾਨ ਹਿਤੈਸ਼ੀ ਵਿਧਾਇਕ ਅਪਣੀ ਜ਼ਮੀਰ ਦੀ ਆਵਾਜ਼ ਸੁਣਨ ਅਤੇ ਮਨੋਹਰ ਲਾਲ ਖੱਟਰ ਸਰਕਾਰ ਦਾ ਸਾਥ ਛੱਡ ਕੇ ਪ੍ਰਦਰਸ਼ਨਕਾਰੀ ਕਿਸਾਨਾਂ ਦਾ ਸਮਰਥਨ ਕਰਨ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਸਰਕਾਰ ‘ਤੇ ਦਬਾਅ ਬਣਾਉਣ ਦੀ ਜ਼ਰੂਰਤ ਹੈ।

Farmers Protest,Farmers Protest,ਸਾਬਕਾ ਕੇਂਦਰੀ ਮੰਤਰੀ ਸੈਲਾਜਾ ਨੇ ਇਕ ਬਿਆਨ ਵਿਚ ਕਿਹਾ ਕਿ ਜੇਜੇਪੀ ਵਲੋਂ ਖੇਤੀਬਾੜੀ ਕਾਨੂੰਨਾਂ ਬਾਰੇ ਦਿਤਾ ਬਿਆਨ ਮਹਿਜ਼ ਇਕ ਪ੍ਰਦਰਸ਼ਨ ਹੈ। ਜੇਜੇਪੀ, ਜਿਸ ਨੇ ਚੋਣਾਂ ਤੋਂ ਪਹਿਲਾਂ ਭਾਜਪਾ ਵਿਰੁਧ ਵੋਟਾਂ ਮੰਗ ਕੇ 10 ਸੀਟਾਂ ਜਿੱਤੀਆਂ ਸਨ, ਨੇ ਪਿਛਲੇ ਸਾਲ ਭਾਜਪਾ ਦਾ ਸਮਰਥਨ ਕਰਦਿਆਂ ਰਾਜ ਦੇ ਲੋਕਾਂ ਨਾਲ ਧੋਖਾ ਕੀਤਾ ਸੀ। ਜੇਜੇਪੀ ਕੋਲ ਅੱਜ ਇਕ ਮੌਕਾ ਹੈ ਕਿ ਉਹ ਇਸ ਹਰਿਆਣਾ ਸਰਕਾਰ ਤੋਂ ਅਪਣਾ ਸਮਰਥਨ ਵਾਪਸ ਲੈਣ ਅਤੇ ਹਰਿਆਣਾ ਦੇ ਲੋਕਾਂ ਦੇ ਹੱਕ ਵਿਚ ਖੜੇ ਹੋਣ ਅਤੇ ਇਸ ਫ਼ੈਸਲਾਕੁਨ ਲੜਾਈ ਵਿਚ ਕਿਸਾਨਾਂ ਦਾ ਸਮਰਥਨ ਕਰਨ।

photophotoਸੈਲਜਾ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਰਾਜ ਦੀ ਭਾਜਪਾ ਸਰਕਾਰ ਸੱਤਾ ਦੇ ਹੰਕਾਰ ਵਿਚ ਪੂਰੀ ਤਰ੍ਹਾਂ ਡੁੱਬੀ ਹੋਈ ਹੈ। ਭਾਜਪਾ ਸਰਕਾਰ ਦਿਨ ਰਾਤ ਅਪਣੇ ਸਰਮਾਏਦਾਰ ਦੋਸਤਾਂ ਬਾਰੇ ਹੀ ਸੋਚਦੀ ਹੈ। ਦੇਸ਼ ਦੇ ਕਿਸਾਨਾਂ ਦੇ ਨਾਲ-ਨਾਲ ਹਰਿਆਣਾ ਰਾਜ ਦੇ ਕਿਸਾਨਾਂ ਨੇ ਸਰਕਾਰ ਦੀ ਸਾਜ਼ਸ਼ ਦੀ ਪਛਾਣ ਕੀਤੀ ਹੈ

                 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement