
ਹਰਿਆਣਾ ਦੇ ਜੀਂਦ ਜ਼ਿਲ੍ਹੇ 'ਚ ਹੋਈ 40 ਖਾਪਾਂ ਦੀ ਮਹਾਂ ਪੰਚਾਇਤ
ਜੀਂਦ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਅੱਜ 7ਵੇਂ ਦਿਨ ਵੀ ਜਾਰੀ ਹੈ। ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਹਰਿਆਣਾ ਦੀਆਂ ਖਾਪ ਪੰਚਾਇਤਾਂ ਦਾ ਸਮਰਥਨ ਵੀ ਮਿਲ ਗਿਆ ਹੈ। ਹਰਿਆਣਾ ਵਿਚੋਂ ਅੱਜ ਵੱਡੀ ਗਿਣਤੀ 'ਚ ਖਾਪ ਪੰਚਾਇਤਾਂ ਦਿੱਲੀ ਵੱਲ ਨੂੰ ਕੂਚ ਕਰਨ ਵਾਲੀਆਂ ਹਨ।
Manohar Lal Khattar
ਦਰਅਸਲ ਹਰਿਆਣਾ ਦੇ ਜੀਂਦ ਵਿਚ 40 ਖਾਪ ਪੰਚਾਇਤਾਂ ਦੀ ਇਕ ਮਹਾਂ ਪੰਚਾਇਤ ਹੋਈ। ਇਸ ਮਹਾਂ ਪੰਚਾਇਤ ਵਿਚ ਕਈ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਹਰਿਆਣਾ ਸਰਕਾਰ ਨੂੰ ਗਿਰਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
Haryana Govt- Farmer
ਜ਼ਿਕਰਯੋਗ ਹੈ ਕਿ ਹਰਿਆਣਾ ਵਿਚ ਭਾਜਪਾ ਸਰਕਾਰ ਕੋਲ ਪੂਰਨ ਬਹੁਮਤ ਨਹੀਂ ਹੈ। ਖੱਟੜ ਸਰਕਾਰ ਜੇਜੇਪੀ ਤੇ ਅਜ਼ਾਦ ਵਿਧਾਇਕਾਂ ਦੇ ਸਮਰਥਨ ਨਾਲ ਚੱਲ ਰਹੀ ਹੈ। ਇਕ ਆਜ਼ਾਦ ਵਿਧਾਇਕ ਨੇ ਪਹਿਲਾਂ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਸਰਕਾਰ ਤੋਂ ਸਮਰਥਨ ਵਾਪਸ ਲੈ ਲਿਆ ਹੈ।
Farmer Protest
ਹੁਣ ਖਾਪ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ ਜਿਨ੍ਹਾਂ ਵਿਧਾਇਕਾਂ ਨੇ ਸਰਕਾਰ ਨੂੰ ਸਮਰਥਨ ਦਿੱਤਾ ਹੈ, ਉਹਨਾਂ 'ਤੇ ਸਮਰਥਨ ਵਾਪਸ ਲੈਣ ਲਈ ਦਬਾਅ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਖਾਪ ਪੰਚਾਇਤ ਦੀ ਬੈਠਕ ਵਿਚ ਕਿਸਾਨਾਂ ਦੇ ਸਮਰਥਨ ਦੀ ਗੱਲ਼ ਵੀ ਕਹੀ ਗਈ ਹੈ। ਇਹ ਵੀ ਕਿਹਾ ਗਿਆ ਕਿ ਅੰਦੋਲਨ ਦੀ ਅਗਵਾਈ ਪੰਜਾਬ ਦੇ ਕਿਸਾਨ ਹੀ ਕਰਨਗੇ। ਖਾਪ ਪੰਚਾਇਤਾਂ ਖਾਣ-ਪੀਣ ਦੇ ਸਾਮਾਨ ਨਾਲ ਦਿੱਲੀ ਨੂੰ ਕੂਚ ਕਰਨਗੀਆਂ।