
ਇਸ ਲੜੀ ਵਿਚ ਬੁਧਵਾਰ ਨੂੰ ਰਾਜਸਥਾਨ ਦੇ ਕਿਸਾਨ ਅਲਵਰ ਜ਼ਿਲ੍ਹੇ ਵਿਚ ਹਰਿਆਣਾ ਦੀ ਸਰਹੱਦ ’ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ।
ਜੈਪੁਰ, :ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਦੀ ਸਨਸਨੀ ਹੁਣ ਰਾਜਸਥਾਨ ਵਿਚ ਵੀ ਦਿਖਾਈ ਦੇ ਰਹੀ ਹੈ। ਇਸ ਲੜੀ ਵਿਚ ਬੁਧਵਾਰ ਨੂੰ ਰਾਜਸਥਾਨ ਦੇ ਕਿਸਾਨ ਅਲਵਰ ਜ਼ਿਲ੍ਹੇ ਵਿਚ ਹਰਿਆਣਾ ਦੀ ਸਰਹੱਦ ’ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ।
armyਰਾਸ਼ਟਰੀ ਕਿਸਾਨ ਮਹਾਂਪੰਚਾਇਤ ਦੇ ਪ੍ਰਧਾਨ ਰਾਮਪਾਲ ਜਾਟ ਦੀ ਅਗਵਾਈ ਹੇਠ ਰਾਜਸਥਾਨ ਦੇ ਕਿਸਾਨਾਂ ਨੇ ਹਰਿਆਣਾ ਦੀ ਸਰਹੱਦ ’ਤੇ ਲਾਮਬੰਦੀ ਸ਼ੁਰੂ ਕਰ ਦਿਤੀ ਹੈ। ਇਥੇ ਕਿਸਾਨਾਂ ਦੀ ਮਹਾਂ ਪੰਚਾਇਤ ਹੋਵੇਗੀ। ਫਿਰ ਅਗਲੀ ਰਣਨੀਤੀ ਬਾਰੇ ਕਿਸਾਨ ਫ਼ੈਸਲਾ ਲੈਣਗੇ। ਜਾਟ ਨੇ ਅਲਵਰ ਵਿਚ ਹਰਿਆਣਾ ਦੀ ਸਰਹੱਦ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਨੂੰ ਖੇਤੀਬਾੜੀ ਕਾਨੂੰਨਾਂ ਵਿਚ ਘੱਟੋ ਘੱਟ ਸਮਰਥਨ ਮੁੱਲ ਐਲਾਨਣ ਅਤੇ ਇਸ ਦੀ ਗਾਰੰਟੀ ਦੀ ਵਿਵਸਥਾ ਸ਼ਾਮਲ ਕਰਨ ਲਈ ਕਿਹਾ ਹੈ।