ਆਰਐਲਡੀ ਆਗੂ ਜੈਯੰਤ ਚੌਧਰੀ ਨੇ ਦਿੱਲੀ ’ਚ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਕੀਤੀ ਮੁਲਾਕਾਤ
Published : Dec 2, 2020, 10:40 pm IST
Updated : Dec 2, 2020, 10:40 pm IST
SHARE ARTICLE
RLD leader Jayant Chaudhary
RLD leader Jayant Chaudhary

ਕੇਂਦਰ ਸਰਕਾਰ ਵਲੋਂ ਲਏ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨ ਅਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟਣਗੇ

ਨਵੀਂ ਦਿੱਲੀ : ਰਾਸ਼ਟਰੀ ਲੋਕ ਦਲ (ਆਰਐਲਡੀ) ਦੇ ਉਪ-ਪ੍ਰਧਾਨ ਜੈਅੰਤ ਚੌਧਰੀ ਨੇ ਬੁਧਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਏ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨ ਅਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਤਾ ਕਿ ਉਨ੍ਹਾਂ ਦੀ ਪਾਰਟੀ ਪ੍ਰਦਰਸ਼ਨਾਂ ਨੂੰ ਸਮਰਥਨ ਦੇਣਾ ਜਾਰੀ ਰੱਖੇਗੀ।ਚੌਧਰੀ ਨੇ ਕੁਝ ਕਿਸਾਨਾਂ ਨਾਲ ਮੁਲਾਕਾਤ ਕੀਤੀ ਜੋ ਸਿੰਘੂ ਦੀ ਸਰਹੱਦ ’ਤੇ ਪ੍ਰਦਰਸ਼ਨ ਕਰ ਰਹੇ ਸਨ, ਹਾਲਾਂਕਿ ਉਨ੍ਹਾਂ ਨੇ ਇਸ ਮੁਲਾਕਾਤ ਨੂੰ  ਗ਼ੈਰ ਰਾਜਨੀਤਿਕ ਦਸਿਆ ਹੈ।

farmer protestfarmer protestਚੌਧਰੀ ਨੇ ਕਿਹਾ ਕਿ ਹਰ ਕੋਈ ਸਥਿਤੀ ਤੋਂ ਚਿੰਤਤ ਹੈ। ਕੁਝ ਦਿਨ ਹੋਏ ਹਨ ਜਦੋਂ ਦਿੱਲੀ ਸਰਹੱਦ ’ਤੇ ਅੰਦੋਲਨ ਸ਼ੁਰੂ ਹੋਏ ਸਨ ਪਰ ਡੇਢ ਮਹੀਨੇ ਤੋਂ ਵੱਧ ਸਮੇਂ ਤੋਂ ਪੰਜਾਬ ਵਿਚ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ।

photophotoਆਰਐਲਡੀ ਦੇ ਨੇਤਾ ਚੌਧਰੀ ਨੇ ਪੀਟੀਆਈ ਨੂੰ ਫ਼ੋਨ ਉੱਤੇ ਦਸਿਆ ਕਿ ਮੈਂ ਕਿਸਾਨਾਂ ਨੂੰ ਮਿਲਣ ਗਿਆ ਕਿਉਂਕਿ ਮੈਨੂੰ ਲਗਦਾ ਹੈ ਕਿ ਇਹ ਮੇਰਾ ਫ਼ਰਜ਼ ਹੈ। ਮੈਂ ਸੇਵਾ ਭਾਵਨਾ ਨਾਲ ਕਿਸਾਨਾਂ ਨੂੰ ਲੰਗਰ ਵੰਡਣ ਗਿਆ। ਇਹ ਕੋਈ ਰਾਜਨੀਤਿਕ ਮੁਲਾਕਾਤ ਨਹੀਂ ਸੀ।

                    

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement