
ਵੀਡੀਓ ਵਾਇਰਲ ਹੋਣ ਤੋਂ ਬਾਅਦ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਦੇ ਦਿੱਤੇ ਆਦੇਸ਼
ਨਵੀਂ ਦਿੱਲੀ: ਗੁਜਰਾਤ ਵਿੱਚ, ਜਿਥੇ ਲਗਾਤਾਰ ਵੱਧ ਰਹੇ ਕੋਰੋਨਾ ਸੰਕਰਮਣ ਦੇ ਕੇਸਾਂ ਕਾਰਨ 4 ਮਹਾਨਗਰਾਂ ਵਿਚ ਨਾਈਟ ਕਰਫਿਊ ਲੱਗਿਆ ਹੋਇਆ ਹੈ ਉਥੇ ਹੀ ਰਾਜ ਦੇ ਸੀਨੀਅਰ ਭਾਰਤੀ ਜਨਤਾ ਪਾਰਟੀ (ਬੀਜੇਪੀ) ਅਤੇ ਸਾਬਕਾ ਮੰਤਰੀ ਕਾਂਤੀ ਗਮਿਤ ਦੀ ਪੋਤੀ ਦੇ ਵਿਆਹ ਦੀ ਵੀਡੀਓ ਵਾਇਰਲ ਹੋ ਗਈ ਹੈ।
corona
ਵਾਇਰਲ ਹੋਈ ਵੀਡੀਓ ਵਿੱਚ ਹਜ਼ਾਰਾਂ ਲੋਕ ਗਰਬਾ ਗਾਉਂਦੇ ਦਿਖਾਈ ਦੇ ਰਹੇ ਹਨ। ਇਸ ਸਮੇਂ ਦੌਰਾਨ, ਲੋਕ ਕੋਰੋਨਾ ਦੇ ਦਿਸ਼ਾ-ਨਿਰਦੇਸ਼ਾਂ ਦੀਆਂ ਧੱਜੀਆਂ ਉਡਾ ਰਹੇ ਹਨ। ਭਾਜਪਾ ਨੇਤਾ ਅਤੇ ਤਪੀ ਜ਼ਿਲੇ ਤੋਂ ਨਿਜ਼ਾਰ ਵਿਧਾਨ ਸਭਾ ਸੀਟ ਤੋਂ ਸਾਬਕਾ ਵਿਧਾਇਕ ਦੀ ਪੋਤੀ ਦੇ ਵਿਆਹ ਦੇ ਪ੍ਰੋਗਰਾਮ ਨੇ ਵਿਵਾਦ ਪੈਦਾ ਕਰ ਦਿੱਤਾ ਹੈ।
corona
ਵੀਡੀਓ ਵਾਇਰਲ ਹੋਣ ਤੋਂ ਬਾਅਦ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਗ੍ਰਹਿ ਮੰਤਰੀ ਪ੍ਰਦੀਪ ਸਿੰਘ ਜਡੇਜਾ ਨੇ ਵੀਡੀਓ ਦਾ ਵਿਸ਼ਲੇਸ਼ਣ ਕਰਕੇ ਜਾਂਚ ਦੇ ਆਦੇਸ਼ ਦਿੱਤੇ ਹਨ, ਜਦੋਂ ਕਿ ਉਕਤ ਸਥਾਨਕ ਪੁਲਿਸ ਨੇ ਇਸ ਮਾਮਲੇ ਵਿੱਚ ਸਾਬਕਾ ਮੰਤਰੀ ਕਾਂਤੀ ਗਮਿਤ ਨੂੰ ਥਾਣੇ ਵਿਚ ਬੁਲਾ ਕੇ ਪੁੱਛਗਿੱਛ ਕੀਤੀ ਹੈ।
COVID-19 Guidelines, Rules, Laws and Curfew don't apply to BJP Leaders in Gujarat.
— Saral Patel (@SaralPatel) December 1, 2020
Video you see below is of the pre-wedding celebration of former BJP minister Kanti Gamit's granddaughter. - This when cases are rampantly rising in Gujarat. pic.twitter.com/YQHkVB0LYI
ਗੁਜਰਾਤ ਵਿੱਚ ਕੋਰੋਨਾ ਦੇ ਵੱਧ ਰਹੇ ਕਹਿਰ ਦਾ ਅੰਦਾਜਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਰਾਜ ਵਿੱਚ ਕੋਰੋਨਾ ਦੀ ਲਾਗ ਦੇ ਮਾਮਲੇ 2 ਲੱਖ 10 ਹਜ਼ਾਰ ਤੋਂ ਪਾਰ ਹੋ ਗਏ ਹਨ। ਅਹਿਮਦਾਬਾਦ ਅਤੇ ਸੂਰਤ ਸਣੇ ਚਾਰ ਮਹਾਂਨਗਰਾਂ ਵਿਚ ਨਾਈਟ ਕਰਫਿਊ ਲਗਾਇਆ ਗਿਆ ਹੈ, ਜਦੋਂਕਿ ਭਾਜਪਾ ਦੇ ਹੋਰ ਨੇਤਾ ਸਰਕਾਰ ਦੇ ਕੋਰੋਨਾ ਦਿਸ਼ਾ-ਨਿਰਦੇਸ਼ਾਂ ਨੂੰ ਤੋੜਦੇ ਨਜ਼ਰ ਆ ਰਹੇ ਹਨ।