
ਕਿਹਾ ਕਾਨੂੰਨ ਰੱਦ ਕਰਵਾਏ ਬਿਨਾਂ ਵਾਪਸ ਨਹੀਂ ਜਾਵਾਂਗੇ
ਨਵੀਂ ਦਿੱਲੀ : ਦਿੱਲੀ ਧਰਨੇ ਵਿਚ ਬੈਠੀਆਂ ਬੀਬੀਆਂ ਨੇ ਦਿਖਾਏ ਮਜ਼ਬੂਤ ਇਰਾਦੇ, ਕਿਹਾ ਕਾਨੂੰਨ ਰੱਦ ਕਰਵਾਏ ਬਿਨਾਂ ਵਾਪਸ ਨਹੀਂ ਜਾਵਾਂਗੇ। ਕਾਲੇ ਕਾਨੂੰਨਾਂ ਦੀ ਖ਼ਿਲਾਫ਼ ਦਿੱਲੀ ਬਾਰਡਰ ‘ਤੇ ਧਰਨਾ ਲਾਈ ਬੈਠੀਆਂ ਔਰਤਾਂ ਨਾਲ ਸਪੋਕਸਮੈਨ ਦੀ ਮੈਨੇਜਿੰਗ ਡਾਇਰੈਕਟਰ ਮੈਡਮ ਨਿਮਰਤ ਕੌਰ ਨਾਲ ਵਿਸ਼ੇਸ਼ ਤੌਰ ‘ਤੇ ਗੱਲਬਾਤ ਕਰਦਿਆਂ ਬੀਬੀਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲੋਕਾਂ ‘ਤੇ ਥੋਪੇ ਕਾਲੇ ਕਾਨੂੰਨਾਂ ਨੂੰ ਅਸੀਂ ਰੱਦ ਕਰਵਾਏ, ਬਿਨਾਂ ਅਸੀਂ ਵਾਪਸ ਨਹੀਂ ਮੁੜਾਂਗੇ । ਉਨ੍ਹਾਂ ਕਿਹਾ ਕਿ ਸੰਘਰਸ਼ ਕਰਨਾ ਤਾਂ ਪੰਜਾਬੀਆਂ ਦੇ ਖ਼ੂਨ ਵਿੱਚ ਹੈ।
photoਬੀਬੀਆਂ ਨੇ ਚੱਲ ਰਹੇ ਸੰਘਰਸ਼ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਛੇ ਮਹੀਨਿਆਂ ਦਾ ਰਾਸ਼ਨ ਨਾਲ ਲੈ ਕੇ ਆਏ ਹਾਂ । ਮੋਦੀ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦਿਆਂਗੇ। ਬੀਬੀਆਂ ਨੇ ਦੱਸਿਆ ਕਿ ਸਰਕਾਰਾਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ, ਨਸ਼ੇ ਕਰਨ ਵਾਲੇ ਕਹਿ ਕੇ ਬਦਨਾਮ ਕਰ ਰਹੀਆਂ ਹਨ, ਅੱਜ ਪੰਜਾਬ ਦੇ ਹਜ਼ਾਰਾਂ ਨੌਜਵਾਨ ਦਿੱਲੀ ਦੇ ਬਾਰਡਰ ਅਤੇ ਆਏ ਬੈਠੇ ਹਨ।
photoਕੋਵਿਡ ਬਾਰੇ ਔਰਤਾਂ ਨੇ ਬੋਲਦਿਆਂ ਕਿਹਾ ਕਿ ਸਰਕਾਰ ਕੋਵਿਡ ਦਾ ਬਹਾਨਾ ਲੈ ਕੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਪੰਜਾਬ ਦੀ ਲੋਕ ਸਰਕਾਰ ਦੀਆਂ ਇਨ੍ਹਾਂ ਚਾਲਾਂ ਨੂੰ ਸਮਝ ਚੁੱਕੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਿਹਾ ਸੰਘਰਸ਼ ਇਕੱਲੇ ਪੰਜਾਬ ਦੇ ਕਿਸਾਨਾਂ ਦਾ ਨਹੀਂ ਇਹ ਪੂਰੇ ਮੁਲਕ ਦੇ ਕਿਸਾਨਾਂ ਦਾ ਹੈ, ਪੰਜਾਬ ਦੇ ਕਿਸਾਨ ਇਸ ਸੰਘਰਸ਼ ਦੀ ਅਗਵਾਈ ਕਰ ਰਹੇ ਹਨ ਜੋ ਪੰਜਾਬ ਲਈ ਸ਼ੁਭ ਸੰਕੇਤ ਹੈ।