ਉੱਤਰ ਪ੍ਰਦੇਸ਼ ਦੇ ਕੌਸ਼ੰਬੀ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ,8 ਲੋਕਾਂ ਨੇ ਮੌਕੇ ਤੇ ਤੋੜਿਆ ਦਮ
Published : Dec 2, 2020, 10:53 am IST
Updated : Dec 2, 2020, 10:54 am IST
SHARE ARTICLE
8 killed after sand-laden truck overturns on parked car in Kaushambi
8 killed after sand-laden truck overturns on parked car in Kaushambi

ਕਾਰ ਵਿਚ ਸਵਾਰ ਸਾਰੇ ਵਿਅਕਤੀ ਗਏ ਦੱਬੇ

ਕੌਸ਼ੰਬੀ: ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਰੇਤ ਨਾਲ ਭਰੇ ਟਰੱਕ ਦੇ ਪਲਟ ਜਾਣ ਕਾਰਨ ਵਾਪਰਿਆ। ਕਾਰ ਵਿਚ 10 ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

UP: 8 killed after sand-laden truck overturns on parked car in Kaushambi8 killed after sand-laden truck overturns on parked car in Kaushambi

ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਕੌਸ਼ੰਬੀ ਦੇ ਕੜਾਧਾਮ ਕੋਤਵਾਲੀ ਅਧੀਨ ਆਉਂਦੇ ਦੇਵੀ ਗੰਜ ਲਾਂਘੇ ਦੀ ਹੈ। ਇਹ ਹਾਦਸਾ ਅੱਜ ਸਵੇਰੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਸਕਾਰਪੀਓ ਕਾਰ ਸਵਾਰ ਵਿਆਹ ਸਮਾਰੋਹ ਤੋਂ ਪਰਤ ਰਹੇ ਸਨ ਅਤੇ ਉਹ ਕੌਸ਼ੰਬੀ ਵਿਚ ਹੋਏ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਸਮੇਂ ਕਾਰ ਇਕ ਜਗ੍ਹਾ 'ਤੇ ਖੜ੍ਹੀ ਸੀ। ਉਸੇ ਸਮੇਂ ਰੇਤ ਨਾਲ ਭਰਿਆ ਇਕ ਟਰੱਕ ਬੇਕਾਬੂ ਹੋ ਗਿਆ ਅਤੇ ਕਾਰ 'ਤੇ ਪਲਟ ਗਿਆ।

accidentaccident

ਕਾਰ ਵਿਚ ਸਵਾਰ ਸਾਰੇ ਵਿਅਕਤੀ ਦੱਬੇ ਗਏ ਸਨ। ਉੱਥੋਂ ਦੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ-ਪ੍ਰਸ਼ਾਸਨ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਇੱਕ ਕਰੇਨ ਦੀ ਮਦਦ ਨਾਲ ਟਰੱਕ ਨੂੰ ਹਟਾ ਦਿੱਤਾ। ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ।

AccidentAccident

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਸੜਕ ਹਾਦਸੇ 'ਤੇ ਸੋਗ ਜਾਹਿਰ ਕੀਤਾ ਹੈ। ਉਨ੍ਹਾਂ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਅਰਦਾਸ ਕੀਤੀ ਹੈ।

Location: India, Uttar Pradesh

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement