
ਮੈਨੂੰ ਕੰਮ ਕਰਨਾ ਆਉਂਦਾ ਹੈ
ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬੀਆਂ ਨੂੰ ਚੌਥੀ ਗਾਰੰਟੀ ਦੇਣ ਲਈ ਅੱਜ ਫਿਰ ਤੋਂ ਪੰਜਾਬ ਦੇ ਇਕ ਰੋਜ਼ਾ ਦੌਰੇ 'ਤੇ ਹਨ। ਇਸ ਸਮੇਂ ਉਹ ਅੰਮ੍ਰਿਤਸਰ ਏਅਰਪੋਰਟ ਪਹੁੰਚ ਚੁੱਕੇ ਹਨ। ਹਵਾਈ ਅੱਡੇ 'ਤੇ ਪਹੁੰਚਦਿਆਂ ਹੀ ਉਹਨਾਂ ਨੇ ਮੁੱਖ ਮੰਤਰੀ ਚੰਨੀ ਤੇ ਤਿੱਖਾ ਸ਼ਬਦੀ ਹਮਲਾ ਕੀਤਾ। ਉਹਨਾਂ ਨੇ ਕਿਹਾ ਕਿ ਉਸ ਦਾ ਰੰਗ ਭਾਵੇਂ ਕਾਲਾ ਭਾਵੇਂ ਕਾਲਾ ਹੈ ਪਰ ਉਨ੍ਹਾਂ ਦੀ ਨੀਅਤ ਬਿਲਕੁਲ ਸਾਫ ਹੈ। ਉਹਨਾਂ ਨੂੰ ਕੰਮ ਕਰਨੇ ਆਉਂਦੇ ਹਨ।
Arvind Kejriwal
ਜ਼ਿਕਰਯੋਗ ਹੈ ਕਿ ਵੀਰਵਾਰ ਯਾਨੀ ਅੱਜ 2 ਦਸੰਬਰ ਨੂੰ ਕੇਜਰੀਵਾਲ ਆਪਣੇ ਪੰਜਾਬ ਦੌਰੇ 'ਤੇ ਪਠਾਨਕੋਟ ਪਹੁੰਚਣਗੇ। ਜਾਣਕਾਰੀ ਮੁਤਾਬਕ ਇਹ ਦੌਰਾ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਸਮਰਪਿਤ ਹੋਵੇਗਾ।
Arvind Kejriwal
ਕੇਜਰੀਵਾਲ ਪਠਾਨਕੋਟ ਦੇ ਸ਼ਹੀਦ ਭਗਤ ਸਿੰਘ ਚੌਕ 'ਚ ਪਾਰਟੀ ਵੱਲੋਂ ਆਯੋਜਿਤ 'ਤਿਰੰਗਾ ਯਾਤਰਾ' (Tiranga Yatra) ਦੀ ਅਗਵਾਈ ਕਰਨਗੇ। ਤਿਰੰਗਾ ਯਾਤਰਾ ਨੂੰ ਸੰਬੋਧਨ ਕਰਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਪੰਜਾਬ ਵਾਸੀਆਂ ਨੂੰ ਚੌਥੀ ਗਾਰੰਟੀ ਦੇਣਗੇ ਅਤੇ ਸ਼ਾਮ ਨੂੰ ਵਾਪਸ ਦਿੱਲੀ ਚਲੇ ਜਾਣਗੇ।
Arvind kejriwal