
ਭਾਰਤ ਵਿਚ ਪਹਿਲੀ ਵਾਰ ਕੋਵਿਡ-19 ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਦੋ ਮਾਮਲੇ ਸਾਹਮਣੇ ਆਏ ਹਨ।
ਨਵੀਂ ਦਿੱਲੀ: ਭਾਰਤ ਵਿਚ ਪਹਿਲੀ ਵਾਰ ਕੋਵਿਡ-19 ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਦੋ ਮਾਮਲੇ ਸਾਹਮਣੇ ਆਏ ਹਨ। ਭਾਰਤ ਸਰਕਾਰ ਮੁਤਾਬਕ ਇਹ ਦੋਵੇਂ ਮਾਮਲੇ ਕਰਨਾਟਕ ਦੇ ਹਨ। ਵੀਰਵਾਰ ਨੂੰ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਭਾਰਤ ਵਿਚ ਓਮੀਕਰੋਨ ਦੀ ਲਾਗ ਦੇ ਦੋ ਮਾਮਲਿਆਂ ਦੀ ਪੁਸ਼ਟੀ ਕੀਤੀ।
Omicron variant
ਸਿਹਤ ਮੰਤਰਾਲੇ ਦੀ ਪ੍ਰੈਸ ਕਾਨਫਰੰਸ ਵਿਚ ਲਵ ਅਗਰਵਾਲ ਨੇ ਦੱਸਿਆ ਕਿ ਬੀਤੀ ਰਾਤ INSACOG ਨੇ ਕਰਨਾਟਕ ਵਿਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਨਾਲ ਸੰਕਰਮਣ ਦੇ ਦੋ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਲਵ ਅਗਰਵਾਲ ਨੇ ਦੱਸਿਆ ਕਿ ਜੋ ਵੀ ਇਹਨਾਂ ਸੰਕਰਮਿਤ ਵਿਅਕਤੀਆਂ ਦੇ ਸੰਪਰਕ ਵਿਚ ਆਇਆ ਹੈ, ਉਹਨਾਂ ਦੀ ਪਛਾਣ ਕਰਕੇ ਜਾਂਚ ਕੀਤੀ ਜਾ ਰਹੀ ਹੈ।
Omicron variant
ਲਵ ਅਗਰਵਾਲ ਨੇ ਦੱਸਿਆ ਕਿ ਜਿਨ੍ਹਾਂ ਦੋ ਵਿਅਕਤੀਆਂ ਵਿਚ ਓਮੀਕਰੋਨ ਦੀ ਲਾਗ ਪਾਈ ਗਈ ਹੈ, ਉਹ ਦੋਵੇਂ ਦੱਖਣੀ ਅਫਰੀਕਾ ਤੋਂ ਆਏ ਸਨ ਅਤੇ ਉਹਨਾਂ ਵਿਚ ਮਾਮੂਲੀ ਲੱਛਣ ਦੇਖੇ ਗਏ ਹਨ। ਇੱਥੇ ਕਰਨਾਟਕ ਦੇ ਸਿਹਤ ਮੰਤਰੀ ਨੇ ਦੱਸਿਆ ਹੈ ਕਿ "ਦੋਵਾਂ ਦੇ ਸ਼ੁਰੂਆਤੀ ਟੈਸਟ ਕੀਤੇ ਗਏ ਸਨ, ਜਿਸ ਵਿਚ ਦੋਵੇਂ ਕੋਰੋਨਾ ਸੰਕਰਮਿਤ ਪਾਏ ਗਏ ਸਨ।"
Covid cases
ਉਹਨਾਂ ਦੱਸਿਆ ਕਿ 66 ਸਾਲਾ ਵਿਅਕਤੀ ਅਤੇ ਇਕ 46 ਸਾਲਾ ਵਿਅਕਤੀ ਵਿਚ ਓਮੀਕਰੋਨ ਦੀ ਲਾਗ ਪਾਈ ਗਈ ਹੈ। ਉਹਨਾਂ ਕਿਹਾ ਕਿ ਮਰੀਜ਼ਾਂ ਦੀ ਨਿੱਜਤਾ ਦੇ ਮੱਦੇਨਜ਼ਰ ਉਹਨਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ।