ਟਰੇਨ ਵਿਚ ਸਫ਼ਰ ਕਰ ਰਹੇ ਯਾਤਰੀ ਦੀ ਗਰਦਨ ’ਚੋਂ ਆਰ-ਪਾਰ ਹੋਇਆ ਲੋਹੇ ਦਾ ਸਰੀਆ, ਮੌਤ
Published : Dec 2, 2022, 4:43 pm IST
Updated : Dec 2, 2022, 4:43 pm IST
SHARE ARTICLE
Passenger dies after iron rod pierces his neck while travelling in Train
Passenger dies after iron rod pierces his neck while travelling in Train

ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕਿਵੇਂ ਲੋਹੇ ਦੀ ਰਾਡ ਖਿੜਕੀ ਦਾ ਸ਼ੀਸ਼ਾ ਤੋੜ ਕੇ ਚੱਲਦੀ ਰੇਲਗੱਡੀ ਦੇ ਡੱਬੇ ਦੇ ਅੰਦਰ ਵੜ ਗਈ ।

 

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਤੋਂ ਕਰੀਬ 35 ਕਿਲੋਮੀਟਰ ਦੂਰ ਦਾਨਵਰ ਸੋਮਨਾ ਇਲਾਕੇ ਵਿਚ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਤੋਂ ਪੁਰੀ ਜਾ ਰਹੀ ਨੀਲਾਂਚਲ ਐਕਸਪ੍ਰੈਸ ਦੇ ਜਨਰਲ ਡੱਬੇ ਦੀ ਖਿੜਕੀ ਤੋੜ ਕੇ ਇਕ ਲੋਹੇ ਦੀ ਰਾਡ ਯਾਤਰੀ ਦੀ ਗਰਦਨ ਵਿਚ ਵੜ ਗਈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ।

ਉੱਤਰੀ ਮੱਧ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਹਿਮਾਂਸ਼ੂ ਸ਼ੇਖਰ ਉਪਾਧਿਆਏ ਨੇ ਦੱਸਿਆ, "ਦਿੱਲੀ ਤੋਂ ਨੀਲਾਂਚਲ ਐਕਸਪ੍ਰੈਸ (12876) ਰੇਲਗੱਡੀ ਸ਼ੁੱਕਰਵਾਰ ਸਵੇਰੇ ਕਰੀਬ ਪੌਣੇ ਨੌਂ ਵਜੇ ਦਾਨਵਰ ਸੋਮਨਾ ਖੇਤਰ ਤੋਂ ਲੰਘ ਰਹੀ ਸੀ। ਇਸੇ ਦੌਰਾਨ ਇਕ ਲੋਹੇ ਦੀ ਰਾਡ ਖਿੜਕੀ ਦਾ ਸ਼ੀਸ਼ਾ ਤੋੜ ਕੇ ਜਨਰਲ ਡੱਬੇ ਵਿਚ ਖਿੜਕੀ ਕੋਲ ਬੈਠੇ ਹਰੀਕੇਸ਼ ਕੁਮਾਰ ਦੂਬੇ (ਲਗਭਗ 34 ਸਾਲ) ਦੇ ਗਲ ਵਿਚ ਵੜ ਗਈ ਅਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ”।

ਉਹਨਾਂ ਕਿਹਾ ਕਿ ਟਰੇਨ ਦੇ ਸਟਾਫ ਨੇ ਤੁਰੰਤ ਕਰੀਬ 35 ਕਿਲੋਮੀਟਰ ਦੂਰ ਅਲੀਗੜ੍ਹ ਰੇਲਵੇ ਸਟੇਸ਼ਨ ਦੇ ਅਧਿਕਾਰੀਆਂ ਨੂੰ ਸੂਚਨਾ ਦਿੱਤੀ। ਜਦੋਂ ਟਰੇਨ ਅਲੀਗੜ੍ਹ ਰੇਲਵੇ ਸਟੇਸ਼ਨ 'ਤੇ ਪਹੁੰਚੀ ਤਾਂ ਰੇਲਵੇ ਕਰਮਚਾਰੀਆਂ ਨੇ ਦੂਬੇ ਨੂੰ ਹੇਠਾਂ ਉਤਾਰਿਆ ਅਤੇ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਉਪਾਧਿਆਏ ਨੇ ਦੱਸਿਆ ਕਿ ਘਟਨਾ ਦੀ ਸੂਚਨਾ 'ਤੇ ਰੇਲਵੇ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਜੀਆਰਪੀ ਅਤੇ ਸੀਆਰਪੀਐਫ ਨੂੰ ਸੌਂਪ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਦੂਬੇ ਸੁਲਤਾਨਪੁਰ ਦਾ ਰਹਿਣ ਵਾਲਾ ਸੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕਿਵੇਂ ਲੋਹੇ ਦੀ ਰਾਡ ਖਿੜਕੀ ਦਾ ਸ਼ੀਸ਼ਾ ਤੋੜ ਕੇ ਚੱਲਦੀ ਰੇਲਗੱਡੀ ਦੇ ਡੱਬੇ ਦੇ ਅੰਦਰ ਵੜ ਗਈ ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement