ਖ਼ਬਰਾਂ |

ਤਾਜ਼ਾ |

J&K ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ 
Published : Dec 2, 2022, 2:35 pm IST
Updated : Dec 2, 2022, 2:35 pm IST
SHARE ARTICLE
Supreme Court
Supreme Court

ਪਟੀਸ਼ਨ ’ਚ ਕਿਹਾ ਗਿਆ ਹੈ ਕਿ ਸਰਕਾਰ ਨੇ ਇਸ ਮਾਮਲੇ ’ਚ ਸੰਵਿਧਾਨਕ ਵਿਵਸਥਾਵਾਂ ਦੀ ਉਲੰਘਣਾ ਕੀਤੀ ਹੈ।

 

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ ਦੇ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵੀਰਵਾਰ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਸਰਕਾਰ ਨੇ ਇਸ ਮਾਮਲੇ ’ਚ ਸੰਵਿਧਾਨਕ ਵਿਵਸਥਾਵਾਂ ਦੀ ਉਲੰਘਣਾ ਕੀਤੀ ਹੈ।

ਜਸਟਿਸ ਐੱਸ. ਕੇ. ਕੌਲ ਅਤੇ ਜਸਟਿਸ ਅਭੈ ਐੱਸ. ਓਕਾ ਦੀ ਬੈਂਚ ਨੇ ਸਾਲਿਸੀਟਰ ਜਨਰਲ ਤੁਸ਼ਾਰ ਮਹਿਤਾ, ਚੋਣ ਕਮਿਸ਼ਨ ਅਤੇ ਪਟੀਸ਼ਨਕਰਤਾਵਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣੀਆਂ ਤੇ ਬੈਂਚ ਨੇ ਕਿਹਾ ਕਿ ਬਹਿਸ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਗਿਆ ਹੈ। 2 ਪਟੀਸ਼ਨਕਰਤਾਵਾਂ ਹਾਜੀ ਅਬਦੁਲ ਗਨੀ ਖਾਨ ਅਤੇ ਮੁਹੰਮਦ ਅਯੂਬ ਮੱਟੂ ਵੱਲੋਂ ਪੇਸ਼ ਵਕੀਲ ਨੇ ਦਲੀਲ ਦਿੱਤੀ ਸੀ ਕਿ ਹੱਦਬੰਦੀ ਦੀ ਕਵਾਇਦ ਸੰਵਿਧਾਨ ਦੀਆਂ ਭਾਵਨਾਵਾਂ ਦੇ ਉਲਟ ਕੀਤੀ ਗਈ ਸੀ ਅਤੇ ਇਸ ਪ੍ਰਕਿਰਿਆ ’ਚ ਹੱਦਾਂ ’ਚ ਤਬਦੀਲੀ ਅਤੇ ਵਿਸਤਾਰਤ ਖੇਤਰਾਂ ਨੂੰ ਸ਼ਾਮਲ ਨਹੀਂ ਕੀਤਾ ਜਾਣਾ ਚਾਹੀਦਾ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement