Haryana News: ਹਿਸਾਰ 'ਚ ਸ਼ਰਾਬ ਦੇ ਠੇਕੇਦਾਰ ਨੂੰ ਗੋਲੀਆਂ ਨਾਲ ਭੁੰਨਿਆਂ, ਮੌਤ

By : GAGANDEEP

Published : Dec 2, 2023, 11:43 am IST
Updated : Dec 2, 2023, 12:10 pm IST
SHARE ARTICLE
Haryana News
Haryana News

Haryana News: ਪੁਰਾਣੀ ਰੰਜ਼ਿਸ਼ ਕਾਰਨ ਦਿਤਾ ਵਾਰਦਾਤ ਨੂੰ ਅੰਜਾਮ

Liquor contractor killed by bullets in Haryana: ਹਰਿਆਣਾ ਦੇ ਹਿਸਾਰ 'ਚ ਬਦਮਾਸ਼ਾਂ ਨੇ ਸ਼ਰਾਬ ਦੇ ਠੇਕੇਦਾਰ ਵਿਕਾਸ ਕੇਸੀ ਨੂੰ 15 ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿਤਾ। ਠੇਕੇਦਾਰ ਦੇ ਸਿਰ, ਢਿੱਡ ਅਤੇ ਛਾਤੀ 'ਤੇ ਗੋਲੀ ਲੱਗੀ ਹੈ। ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਗੋਲੀਬਾਰੀ 'ਚ ਮ੍ਰਿਤਕ ਦੇ ਦੋ ਸਾਥੀ ਵੀ ਗੰਭੀਰ ਜ਼ਖ਼ਮੀ ਹੋ ਗਏ। ਜਦੋਂ ਇਹ ਘਟਨਾ ਵਾਪਰੀ ਤਾਂ ਤਿੰਨੋਂ ਕਾਰ ਰਾਹੀਂ ਘਰ ਪਰਤ ਰਹੇ ਸਨ।

ਇਹ ਵੀ ਪੜ੍ਹੋ: Sangrur Meritorious School News: ਸੰਗਰੂਰ 'ਚ ਮੈਰੀਟੋਰੀਅਸ ਸਕੂਲ ਦਾ ਖਾਣਾ ਖਾਣ ਤੋਂ ਬਾਅਦ ਵਿਗੜੀ ਬੱਚਿਆਂ ਦੀ ਸਿਹਤ 

ਕਤਲ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਜਿਸ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ। ਘਟਨਾ ਪਿੱਛੇ ਪੁਰਾਣੀ ਰੰਜਿਸ਼ ਦਾ ਕਾਰਨ ਦੱਸਿਆ ਜਾ ਰਿਹਾ ਹੈ। ਠੇਕੇਦਾਰ ਵਿਕਾਸ ਦੇ ਪਿਤਾ ਦੀ ਵੀ ਕੁਝ ਦਿਨ ਪਹਿਲਾਂ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: Kapurthala News: ਕਪੂਰਥਲਾ 'ਚ ਅਣਪਛਾਤਿਆਂ ਵਲੋਂ ਬੈਂਕ ਦੇ ਰਿਟਾਇਰਡ ਜ਼ਿਲ੍ਹਾ ਰਜਿਸਟਰਾਰ ਦਾ ਕਤਲ

ਸ਼ਰਾਬ ਠੇਕੇਦਾਰ ਵਿਕਾਸ ਉਰਫ਼ ਕੇਸੀ (30) ਵਾਸੀ ਖਰੜ ਅਲੀਪੁਰ, ਹਿਸਾਰ ਆਪਣੇ ਸਾਥੀਆਂ ਸੋਨੂੰ ਉਰਫ਼ ਮੁਲਾਦ ਅਤੇ ਅਜੈ ਉਰਫ਼ ਹਨੂੰਮਾਨ ਨਾਲ ਸ਼ੁੱਕਰਵਾਰ ਰਾਤ ਕਾਲੇ ਰੰਗ ਦੀ ਕਾਰ ਵਿੱਚ ਸਵਾਰ ਹੋ ਕੇ ਘਰ ਪਰਤ ਰਿਹਾ ਸੀ। ਇਸ ਦੌਰਾਨ ਰਸਤੇ 'ਚ ਦੋ ਬਾਈਕ ਅਤੇ ਇਕ ਕਾਰ 'ਤੇ ਸਵਾਰ ਬਦਮਾਸ਼ਾਂ ਨੇ ਉਨ੍ਹਾਂ ਨੂੰ ਘੇਰ ਲਿਆ।

ਹਮਲਾਵਰਾਂ ਵਿੱਚ ਸੱਤਿਆਦੀਪ ਉਰਫ਼ ਮਿਸ਼ਰਾ, ਸਾਗਰ ਉਰਫ਼ ਬਚੀ, ਕਾਲਾ ਖੈਰਾਮਪੁਰੀਆ, ਆਸ਼ੀਸ਼ ਉਰਫ਼ ਲਾਲੂ, ਸੰਨੀ ਅਤੇ ਪਿੰਡ ਦੇ ਕੁਝ ਲੜਕੇ ਸ਼ਾਮਲ ਸਨ। ਹਮਲਾਵਰਾਂ ਨੇ ਗੋਲੀਆਂ ਚਲਾ ਦਿਤੀਆਂ। ਗੋਲੀ ਲੱਗਣ ਕਾਰਨ ਵਿਕਾਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂ ਕਿ ਸੋਨੂੰ ਦੀ ਕਮਰ ਵਿੱਚ ਦੋ ਗੋਲੀਆਂ ਲੱਗੀਆਂ ਹਨ। ਅਜੈ ਦੇ ਹੱਥ ਵਿੱਚ ਗੋਲੀ ਲੱਗੀ ਸੀ। ਜਿਸ ਕਾਰਨ ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਸੋਨੂੰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਹਮਲਾਵਰ ਉਥੋਂ ਫਰਾਰ ਹੋ ਗਏ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement