Karnataka News: ਚਾਰਜ ਸੰਭਾਲਣ ਜਾ ਰਹੇ IPS ਅਧਿਕਾਰੀ ਦੀ ਸੜਕ ਹਾਦਸੇ ’ਚ ਮੌਤ
Published : Dec 2, 2024, 11:15 am IST
Updated : Dec 2, 2024, 11:15 am IST
SHARE ARTICLE
IPS officer who was going to take charge died in a road accident
IPS officer who was going to take charge died in a road accident

Karnataka News: ਪੁਲਿਸ ਨੇ ਦੱਸਿਆ ਕਿ ਹਰਸ਼ਵਰਧਨ (26) ਕਰਨਾਟਕ ਕੇਡਰ ਦਾ 2023 ਬੈਚ ਦਾ ਆਈਪੀਐਸ ਅਧਿਕਾਰੀ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ।

 

Karnataka News: ਕਰਨਾਟਕ ਦੇ ਹਸਨ ਜ਼ਿਲ੍ਹੇ ਵਿਚ ਆਪਣੀ ਪਹਿਲੀ ਪੋਸਟਿੰਗ 'ਤੇ ਚਾਰਜ ਸੰਭਾਲਣ ਜਾ ਰਹੇ ਇਕ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ.) ਅਧਿਕਾਰੀ ਦੀ ਹਾਦਸੇ ਵਿਚ ਮੌਤ ਹੋ ਗਈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੁਲਿਸ ਨੇ ਦੱਸਿਆ ਕਿ ਹਰਸ਼ਵਰਧਨ (26) ਕਰਨਾਟਕ ਕੇਡਰ ਦਾ 2023 ਬੈਚ ਦਾ ਆਈਪੀਐਸ ਅਧਿਕਾਰੀ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ।

ਪੁਲਿਸ ਨੇ ਦੱਸਿਆ ਕਿ ਹਾਦਸਾ ਐਤਵਾਰ ਸ਼ਾਮ ਨੂੰ ਹੋਇਆ। ਉਨ੍ਹਾਂ ਦੱਸਿਆ ਕਿ ਹਸਨ ਤਾਲੁਕ ਦੇ ਕਿਤਾਨੇ ਨੇੜੇ ਪੁਲਿਸ ਦੀ ਗੱਡੀ ਦਾ ਟਾਇਰ ਫਟ ਗਿਆ, ਜਿਸ ਤੋਂ ਬਾਅਦ ਡਰਾਈਵਰ ਕੰਟਰੋਲ ਗੁਆ ਬੈਠਾ ਅਤੇ ਗੱਡੀ ਸੜਕ ਕਿਨਾਰੇ ਬਣੇ ਮਕਾਨ ਅਤੇ ਦਰੱਖਤ ਨਾਲ ਟਕਰਾ ਗਈ।

ਪੁਲਿਸ ਦੇ ਅਨੁਸਾਰ, ਵਰਧਨ ਹੋਲੇਨਰਸੀਪੁਰ ਵਿੱਚ ਪ੍ਰੋਬੇਸ਼ਨਰੀ ਸਹਾਇਕ ਪੁਲਿਸ ਸੁਪਰਡੈਂਟ ਵਜੋਂ ਡਿਊਟੀ ਲਈ ਰਿਪੋਰਟ ਕਰਨ ਲਈ ਹਸਨ ਜਾ ਰਿਹਾ ਸੀ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਰਧਨ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਅਤੇ ਹਸਪਤਾਲ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ, ਜਦੋਂ ਕਿ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ।

ਪੁਲਿਸ ਨੇ ਦੱਸਿਆ ਕਿ ਆਈਪੀਐਸ ਅਧਿਕਾਰੀ ਨੇ ਹਾਲ ਹੀ ਵਿੱਚ ਮੈਸੂਰ ਵਿੱਚ ਕਰਨਾਟਕ ਪੁਲਿਸ ਅਕੈਡਮੀ ਵਿੱਚ ਚਾਰ ਹਫ਼ਤਿਆਂ ਦੀ ਸਿਖਲਾਈ ਪੂਰੀ ਕੀਤੀ ਹੈ। ਉਸ ਨੇ ਦੱਸਿਆ ਕਿ ਉਸ ਦੇ ਪਿਤਾ ਉਪ ਮੰਡਲ ਅਧਿਕਾਰੀ ਹਨ।

ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਧਿਕਾਰੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ।
ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ, "ਹਸਨ-ਮੈਸੂਰ ਹਾਈਵੇਅ 'ਤੇ ਇੱਕ ਭਿਆਨਕ ਹਾਦਸੇ ਵਿੱਚ ਸਿਖਿਆਰਥੀ ਆਈਪੀਐਸ ਅਧਿਕਾਰੀ ਹਰਸ਼ਵਰਧਨ ਦੀ ਮੌਤ ਬਾਰੇ ਸੁਣ ਕੇ ਦੁਖੀ ਹਾਂ।" ਇਹ ਬਹੁਤ ਦੁੱਖ ਦੀ ਗੱਲ ਹੈ ਕਿ ਅਜਿਹਾ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਆਈ.ਪੀ.ਐਸ. ਅਧਿਕਾਰੀ ਵਜੋਂ ਚਾਰਜ ਸੰਭਾਲਣ ਜਾ ਰਹੇ ਸਨ। ਅਜਿਹਾ ਉਦੋਂ ਨਹੀਂ ਹੋਣਾ ਚਾਹੀਦਾ ਸੀ ਜਦੋਂ ਸਾਲਾਂ ਦੀ ਸਖ਼ਤ ਮਿਹਨਤ ਫਲ ਦੇ ਰਹੀ ਸੀ।

ਉਨ੍ਹਾਂ ਨੇ ਕਿਹਾ, “ਮੈਂ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਹਰਸ਼ਵਰਧਨ ਦੀ ਆਤਮਾ ਨੂੰ ਸ਼ਾਂਤੀ ਮਿਲੇ। ਮ੍ਰਿਤਕ ਦੇ ਪਰਿਵਾਰ ਨਾਲ ਮੇਰੀ ਸੰਵੇਦਨਾ ਹੈ।

SHARE ARTICLE

ਏਜੰਸੀ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement