MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ਵਿੱਚ ਚੁੱਕਿਆ ਗੁਰਪੁਰਬ ਮੌਕੇ ਹਿੰਦੂ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਣ ਦਾ ਮੁੱਦਾ
Published : Dec 2, 2025, 4:45 pm IST
Updated : Dec 2, 2025, 5:18 pm IST
SHARE ARTICLE
Satnam Singh Sandhu
Satnam Singh Sandhu

ਐਮਪੀ ਸਤਨਾਮ ਸਿੰਘ ਸੰਧੂ ਨੇ ਭਾਰਤ ਸਰਕਾਰ ਨੂੰ ਹਿੰਦੂ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਣ ਦਾ ਮਾਮਲਾ ਪਾਕਿਸਤਾਨ ਸਰਕਾਰ ਸਾਹਮਣੇ ਚੁੱਕਣ ਦੀ ਕੀਤੀ ਅਪੀਲ

ਕਿਹਾ, ਸ੍ਰੀ ਗੁਰੂ ਨਾਨਕ ਦੇਵ ਜੀ ਸਿਰਫ਼ ਸਿੱਖਾਂ ਦੇ ਨਹੀਂ, ਹਿੰਦੂਆਂ ਦੇ ਵੀ ਗੁਰੂ, ਸੰਸਦ ਵਿੱਚ ਬੋਲੇ ਐਮਪੀ ਸਤਨਾਮ ਸਿੰਘ ਸੰਧੂ

ਨਵੀਂ ਦਿੱਲੀ : ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਹਿੰਦੂ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਣ ਦਾ ਮੁੱਦਾ ਚੁੱਕਿਆ। ਦੱਸਣਯੋਗ ਹੈ ਕਿ 5 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 1900 ਲੋਕਾਂ ਦਾ ਜੱਥਾ ਭਾਰਤ ਤੋਂ ਪਾਕਿਸਤਾਨ ਗਿਆ ਸੀ, ਜਿਸ ਵਿੱਚ ਸਿੱਖਾਂ ਦੇ ਨਾਲ ਨਾਲ 14 ਹਿੰਦੂ ਵੀ ਸ਼ਾਮਲ ਸਨ, ਪਰ ਉਨ੍ਹਾਂ ਨੂੰ ਧਰਮ ਦਾ ਹਵਾਲਾ ਦੇ ਕੇ ਸਰਹੱਦ ਤੋਂ ਹੀ ਵਾਪਸ ਮੋੜ ਦਿੱਤਾ ਗਿਆ ਸੀ।

ਇਸ ਘਟਨਾ ਨੂੰ ਭੇਵਭਾਵ ਨਾਲ ਭਰਪੂਰ ਅਤੇ ਭਾਵਨਾਵਾਂ ਨੂੰ ਭੜਕਾਉਣ ਵਾਲਾ ਦੱਸਦਿਆਂ ਐਮਪੀ ਸੰਧੂ ਨੇ ਸੰਸਦ ਦੇ ਸਰਦ ਰੁੱਤ ਇਜਲਾਸ ਦੇ 'ਸਪੈਸ਼ਨ ਮੈਨਸ਼ਨ' ਦੌਰਾਨ ਕਿਹਾ, "ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਹਿੰਦੂ ਸ਼ਰਧਾਲੂਆਂ ਨੂੰ ਰੋਕਣ ਦੀ ਘਟਨਾ ਨਿੰਦਣਯੋਗ ਹੈ। ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਜੱਥੇ ਨੇ ਪੂਰੀ ਪ੍ਰਕਿਰਿਆ ਦੇ ਤਹਿਤ ਵੀਜ਼ੇ ਲਈ ਬੇਨਤੀ ਕੀਤੀ ਅਤੇ ਉਨ੍ਹਾਂ ਦੀਆਂ ਅਰਜ਼ੀਆਂ ਮਨਜ਼ੂਰ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਪਾਕਿਸਤਾਨ ਵਿੱਚ ਜਾਣ ਨਹੀਂ ਦਿੱਤਾ ਗਿਆ। ਇਹ ਨਾ ਸਿਰਫ਼ ਭਾਰਤ-ਪਾਕਿਸਤਾਨ ਵਿਚਾਲੇ ਹੋਏ ਸਮਝੌਤੇ ਦੀ ਉਲੰਘਣਾ ਹੈ, ਬਲਕਿ ਭਾਰਤ ਦੇ ਕਰੋੜਾਂ ਸ਼ਰਧਾਲੂਆਂ ਦੇ ਵਿਸ਼ਵਾਸ ਨੂੰ ਸੱਟ ਪਹੁੰਚਾਉਣ ਵਾਲੀ ਗੱਲ ਹੈ।"

Nankana Sahib

ਇਸ ਸਾਲ ਭਾਰਤ ਤੋਂ 2100 ਲੋਕਾਂ ਦੇ ਜੱਥੇ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਮਨਜ਼ੂਰੀ ਮਿਲੀ ਸੀ, ਜਿਨ੍ਹਾਂ ਵਿੱਚੋਂ 1900 ਲੋਕਾਂ ਦਾ ਜੱਥਾ 4 ਨਵੰਬਰ ਨੂੰ ਅਟਾਰੀ ਵਾਘਾ ਸਰਹੱਦ ਰਾਹੀਂ ਪਾਕਿਸਤਾਨ ਵਿੱਚ ਦਾਖ਼ਲ ਹੋਇਆ ਸੀ। ਹਾਲਾਂਕਿ ਪਾਕਿਸਤਾਨੀ ਅਧਿਕਾਰੀਆਂ ਨੇ 14 ਹਿੰਦੂ ਸ਼ਰਧਾਲੂਆਂ ਨੂੰ ਪਾਕਿਸਤਾਨ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਗਿਆ ਸੀ। ਜ਼ਿਕਰਯੋਗ ਹੈ ਕਿ ਭਾਰਤ ਤੋਂ ਸ਼ਰਧਾਲੂਆਂ ਦਾ ਜੱਥਾ ਹਰ ਸਾਲ ਚਾਰ ਵੱਖ-ਵੱਖ ਮੌਕਿਆਂ 'ਤੇ ਪਾਕਿਸਤਾਨ ਵਿੱਚ ਪਵਿੱਤਰ ਅਸਥਾਨਾਂ 'ਤੇ ਨਤਮਸਤਕ ਹੋਣ ਲਈ ਜਾਂਦਾ ਹੈ।

ਇਸ ਦੇ ਨਾਲ ਹੀ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸੰਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਪਰੇਸ਼ਨ ਸੰਧੂਰ ਅਤੇ ਪਾਕਿਸਤਾਨ ਨਾਲ ਤਣਾਅ ਦੇ ਬਾਵਜੂਦ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਨੂੰ ਜਾਰੀ ਰੱਖਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ, "ਸ੍ਰੀ ਗੁਰੂ ਨਾਨਕ ਦੇਵ ਜੀ ਸਿਰਫ਼ ਸਿੱਖਾਂ ਦੇ ਹੀ ਨਹੀਂ, ਬਲਕਿ ਹਿੰਦੂਆਂ ਦੇ ਵੀ ਗੁਰੂ ਹਨ। ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਸਾਡੇ ਲਈ ਸੱਭਿਆਚਾਰਕ, ਧਾਰਮਿਕ ਅਤੇ ਅਧਿਆਤਮਕ ਰੂਪ ਵਿੱਚ ਵੀ ਬੇਹੱਦ ਅਹਿਮ ਹੈ। ਪਾਕਿਸਤਾਨ ਵੱਲੋਂ ਵਾਰ-ਵਾਰ ਆਖ਼ਰੀ ਸਮੇਂ 'ਤੇ ਰੋਕ ਲਗਾਉਣਾ ਅਤੇ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਕਰਨਾ ਇਹ ਦਰਸਾਉਂਦਾ ਹੈ ਕਿ ਗੁਆਂਢੀ ਮੁਲਕ ਨਾ ਤਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਾ ਹੈ ਅਤੇ ਨਾ ਹੀ ਉਸ ਨੂੰ ਆਪਣਾ ਕੋਈ ਵਾਅਦਾ ਯਾਦ ਰਹਿੰਦਾ ਹੈ।"

ਐਮਪੀ ਸੰਧੂ ਨੇ ਇਸ ਮਾਮਲੇ 'ਤੇ ਸਰਕਾਰ ਨੂੰ ਪਾਕਿਸਤਾਨ ਨਾਲ ਇਸ ਮੁੱਦੇ ਨੂੰ ਹੱਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ, "ਭਾਰਤੀ ਸ਼ਰਧਾਲੂਆਂ ਨਾਲ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਨਾਲ ਇਹ ਸਾਫ਼ ਜ਼ਾਹਿਰ ਹੁੰਦਾ ਹੈ ਕਿ ਇਹ ਕੋਈ ਇੱਕ-ਦੋ ਵਾਰ ਦੀ ਗ਼ਲਤੀ ਨਹੀਂ, ਬਲਕਿ ਲਗਾਤਾਰ ਚੱਲਦੀ ਆ ਰਹੀ ਸਮੱਸਿਆ ਹੈ। ਇਸ ਕਰਕੇ ਪਾਕਿਸਤਾਨ ਨੂੰ ਚੰਗੀ ਤਰ੍ਹਾਂ ਸਮਝਾਉਣ ਦੀ ਲੋੜ ਹੈ, ਤਾਂ ਜੋ ਭਾਰਤੀ ਸ਼ਰਧਾਲੂਆਂ ਨੂੰ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਦਰਪੇਸ਼ ਨਾ ਆਉਣ।"

Location: International

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement