ਰਾਫ਼ੇਲ ਮਾਮਲੇ ਵਿਚ ਸਾਰੀ ਦਾਲ ਹੀ ਕਾਲੀ : ਰਾਹੁਲ
Published : Jan 3, 2019, 12:05 pm IST
Updated : Jan 3, 2019, 12:05 pm IST
SHARE ARTICLE
Rahul Gandhi
Rahul Gandhi

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫ਼ੇਲ ਮਾਮਲੇ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਵਾਰ ਫਿਰ ਨਿਸ਼ਾਨਾ ਬਣਾਇਆ.....

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫ਼ੇਲ ਮਾਮਲੇ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਵਾਰ ਫਿਰ ਨਿਸ਼ਾਨਾ ਬਣਾਇਆ ਅਤੇ ਕਿਹਾ ਕਿ ਇਸ ਮਾਮਲੇ ਵਿਚ ਪੂਰੀ ਦਾਲ ਕਾਲੀ ਹੈ ਅਤੇ ਹੁਣ ਪੂਰਾ ਦੇਸ਼ ਪ੍ਰਧਾਨ ਮੰਤਰੀ ਨੂੰ ਸਵਾਲ ਪੁੱਛ ਰਿਹਾ ਹੈ ਕਿ ਕਿਸ ਦੇ ਕਹਿਣ 'ਤੇ ਰਾਫ਼ੇਲ ਦਾ ਸੌਦਾ ਬਦਲਿਆ ਗਿਆ। ਰਾਹੁਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਅੰਦਰ ਸੰਸਦ ਵਿਚ ਆ ਕੇ ਰਾਫ਼ੇਲ ਬਾਰੇ ਸਵਾਲਾਂ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ। ਉਨ੍ਹਾਂ ਕਿਹਾ ਕਿ ਇਸੇ ਡਰ ਕਾਰਨ ਉਹ ਅਪਣੇ ਕਮਰੇ ਵਿਚ 'ਲੁਕੇ' ਹੋਏ ਹਨ। 

ਲੋਕ ਸਭਾ ਵਿਚ ਰਾਫ਼ੇਲ ਮਾਮਲੇ ਸਬੰਧੀ ਚਰਚਾ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਸਾਂਝੀ ਸੰਸਦੀ ਕਮੇਟੀ ਦੀ ਜਾਂਚ ਤੋਂ ਹੀ ਇਸ ਮਾਮਲੇ ਵਿਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਸਕੇਗਾ। ਗਾਂਧੀ ਨੇ ਗੋਆ ਦੇ ਮੰਤਰੀ ਦੀ ਕਥਿਤ ਗੱਲਬਾਤ ਦੀ ਵੀਡੀਉ ਚਲਾਉਣ ਦੀ ਇਜਾਜ਼ਤ ਮੰਗੀ ਪਰ ਲੋਕ ਸਭਾ ਸਪੀਕਰ ਨੇ ਇਸ ਦੀ ਇਜਾਜ਼ਤ ਨਾ ਦਿਤੀ। ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਇਹ ਵੀਡੀਉ ਝੂਠੀ ਹੈ, ਇਸ ਲਈ ਰਾਹੁਲ ਇਸ ਦੀ ਪੁਸ਼ਟੀ ਕਰਨੀ ਤੋਂ ਇਨਕਾਰ ਕਰ ਰਹੇ ਹਨ। ਹੰਗਾਮੇ ਵਿਚ ਹੀ ਸਦਨ ਦੀ ਕਾਰਵਾਈ ਪੰਜ ਮਿੰਟ ਲਈ ਰੋਕ ਦਿਤੀ ਗਈ।

ਗਾਂਧੀ ਨੇ ਕਿਹਾ ਕਿ ਯੂਪੀਏ ਸਰਕਾਰ ਸਮੇਂ ਹਵਾਈ ਫ਼ੌਜ ਦੇ ਕਹਿਣ 'ਤੇ 126 ਰਾਫ਼ੇਲ ਜਹਾਜ਼ ਖ਼ਰੀਦਣ ਦੀ ਕਵਾਇਦ ਅੱਗੇ ਵਧੀ ਸੀ ਪਰ ਪ੍ਰਧਾਨ ਮੰਤਰੀ ਨੇ ਨਵੇਂ ਸੌਦੇ ਵਿਚ 36 ਜਹਾਜ਼ ਕਰ ਦਿਤੇ। ਉਨ੍ਹਾਂ ਸਵਾਲ ਕੀਤਾ ਕਿ ਪ੍ਰਧਾਨ ਮੰਤਰੀ ਦੱਸਣ ਕਿ ਕਿਸ ਦੇ ਕਹਿਣ 'ਤੇ ਇਹ ਕੰਮ ਕੀਤਾ ਗਿਆ, ਕੀ ਹਵਾਈ ਫ਼ੌਜ ਨੇ ਇਹ ਕਿਹਾ ਸੀ? ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਦਾਲ ਵਿਚ ਕੁੱਝ ਕਾਲਾ ਨਹੀਂ ਸਗੋਂ ਸਾਰੀ ਦਾਲ ਹੀ ਕਾਲੀ ਹੈ। (ਏਜੰਸੀ) 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement