
ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ, ਹਰਕਤਾਂ ਤੋਂ ਬਾਜ ਆਉਣ ਦੀ ਸਲਾਹ
ਨਵੀਂ ਦਿੱਲੀ: ਦਿੱਲੀ ਦੀਆਂ ਬਰੂਹਾਂ ‘ਤੇ ਡਟੇ ਕਿਸਾਨਾਂ ਨੇ ਸਰਕਾਰ ਨੂੰ ਇਕ ਵਾਰ ਫੇਰ ਦੋ-ਟੁਕ ਸ਼ਬਦਾਂ ਵਿਚ ਚਿਤਾਵਨੀ ਦਿੰਦਿਆਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਕਿਸਾਨਾਂ ਮੁਤਾਬਕ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨ ਦੇ ਦਾਇਰੇ ਵਿਚ ਲਿਆਉਣ ਤੋਂ ਘੱਟ ਕੁੱਝ ਵੀ ਸਵੀਕਾਰ ਨਹੀਂ ਕਰਨਗੇ ਅਤੇ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਪੋਹ ਮਹੀਨੇ ਦੇ ਸ਼ਹੀਦਾਂ ਦੇ ਸ਼ਹੀਦੀ ਪੁਰਬ ਦਿੱਲੀ ਦੀਆਂ ਬਰੂਹਾਂ ਤੇ ਮਨਾਉਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਹੁਣ 12 ਜਨਵਰੀ ਨੂੰ ਕਿਸਾਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਦਾ ਮਨਾਉਣ ਦਾ ਐਲਾਨ ਕਰ ਦਿਤਾ ਹੈ।
Farmers Protest
ਕਿਸਾਨ ਜਥੇਬੰਦੀਆਂ ਦੇ ਤਾਜ਼ਾ ਮੁਤਾਬਕ 4 ਤਾਰੀਖ ਦੀ ਮੀਟਿੰਗ ਅਸਫਲ ਰਹਿਣ ਦੀ ਸੂਰਤ ਵਿਚ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। 6 ਜਨਵਰੀ ਤੋਂ 20 ਜਨਵਰੀ ਤਕ ਪੂਰੇ ਦੇਸ਼ 'ਚ ਲੋਕਾਂ ਨੂੰ ਵਿਰੋਧ 'ਚ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ। 18 ਜਨਵਰੀ ਮਹਿਲਾ ਕਿਸਾਨ ਦਿਵਸ ਦੇ ਰੂਪ 'ਚ ਮਨਾਇਆ ਜਾਵੇਗਾ। 23 ਜਨਵਰੀ ਨੂੰ ਆਜ਼ਾਦ ਹਿੰਦ ਫੌਜ ਡੇਅ ਨੂੰ ਆਜ਼ਾਦ ਹਿੰਦ ਕਿਸਾਨ ਦਿਵਸ ਦੇ ਤੌਰ 'ਤੇ ਮਨਾਉਣਗੇ। ਬੀਜੇਪੀ ਲੀਡਰਾਂ ਦਾ ਵਿਰੋਧ ਅੱਗੇ ਵੀ ਜਾਰੀ ਰਹੇਗਾ।
Delhi March
ਪੰਜਾਬ ਦੇ ਸੰਗਰੂਰ 'ਚ ਭਾਜਪਾ ਆਗੂ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਪੁਲਿਸ ਤੇ ਸਰਕਾਰ ਅਜਿਹੀਆਂ ਹਰਕਤਾਂ ਤੋਂ ਬਾਜ ਆ ਜਾਵੇ। ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਦਾ ਫੈਸਲਾ ਅਟਲ ਹੈ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤਕ ਅੰਦੋਲਨ ਜਾਰੀ ਰਹੇਗਾ।