ਕਿਸਾਨੀ ਸੰਘਰਸ਼: ਦੋ ਹੋਰ ਕਿਸਾਨ ਵੀਰਾਂ ਨੇ ਗਵਾਈਆਂ ਆਪਣੀਆਂ ਜਾਨਾਂ

By : GAGANDEEP

Published : Jan 3, 2021, 8:40 am IST
Updated : Jan 3, 2021, 1:28 pm IST
SHARE ARTICLE
death
death

ਹਰਜਿੰਦਰ ਸਿੰਘ ਜਿੰਦੂ ਦੀ ਕੱਲ੍ਹ ਰਾਤ ਐਕਸੀਡੈਂਟ 'ਚ ਮੌਤ ਹੋ ਗਈ।

ਨਵੀਂ ਦਿੱਲੀ: ਕਿਸਾਨੀ ਅੰਦੋਲਨ ਨੂੰ ਲੈ ਕੇ  ਦਿੱਲੀ ਦੇ ਟਿਕਰੀ ਬਾਰਡਰ   ਤੋਂ ਅੱਜ ਇਕ ਹੋਰ ਮਾੜੀ ਖ਼ਬਰ ਸਾਹਮਣੇ ਆਈ ਹੈ, ਬਠਿੰਡਾ ਦੇ ਚਾਉਕੇ ਪਿੰਡ ਦੇ ਨੌਜਵਾਨ ਕਿਸਾਨ ਦੀ ਹਾਰਟ ਅਟੈਕ ਨਾਲ ਮੌਤ  ਹੋ ਗਈ ਹੈ।  ਜਾਣਕਾਰੀ ਅਨੁਸਾਰ ਪਿੰਡ ਚਾਉਕੇ ਦਾ 18 ਸਾਲਾ ਨੌਜਵਾਨ ਕਿਸਾਨ ਜਸ਼ਨਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਅੱਜ ਸਵੇਰੇ ਹੀ ਰੇਲ ਗੱਡੀ ਰਾਹੀਂ ਕਿਸਾਨ ਸੰਘਰਸ਼ ਵਿਚ ਸ਼ਾਮਲ ਹੋਣ ਦਾ ਦ੍ਰਿੜ ਇਰਾਦਾ ਲੈ ਕੇ ਟਿਕਰੀ ਬਾਰਡਰ ’ਤੇ ਪਹੁੰਚਿਆ ਸੀ। ਉਥੇ ਪਹੁੰਚ ਕੇ ਉਸਦੀ ਮੌਤ ਹੋ ਗਈ।

suicidedeath

ਉਕਤ ਨੌਜਵਾਨ ਅੱਜ ਹੀ ਕਿਸਾਨ ਸੰਘਰਸ਼ ਵਿੱਚ ਦਿੱਲੀ ਪਹੁੰਚਿਆ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰੈੱਸ ਸਕੱਤਰ ਜਸਵੀਰ ਸਿੰਘ ਬੁਰਜ ਨੇ ਦੱਸਿਆ ਕਿ ਅਚਾਨਕ ਉਕਤ ਨੌਜਵਾਨ ਦੀ ਹਾਲਤ ਵਿਗੜ ਗਈ ਜਿਸ ਨੂੰ ਇਲਾਜ ਲਈ ਹਸਪਤਾਲ ਲੈ ਜਾਇਆ ਗਿਆ ਜਿਥੇ ਉਸਦੀ ਮੌਤ ਹੋ ਗਈ। ਮ੍ਰਿਤਕ ਮਾਪਿਆਂ ਦੀ ਇਕਲੌਤੀ ਔਲਾਦ ਸੀ।

ਇਸਦੇ ਨਾਲ ਹੀ ਦਿੱਲੀ ਸੰਘਰਸ਼ ਤੋਂ ਵਾਪਿਸ ਪਰਤ ਰਹੇ ਪਿੰਡ ਭਾਗੀਵਾਂਦਰ ਦੇ ਹੋਣਹਾਰ ਨੌਜਵਾਨ ਹਰਜਿੰਦਰ ਸਿੰਘ ਜਿੰਦੂ ਦੀ ਕੱਲ੍ਹ ਰਾਤ ਐਕਸੀਡੈਂਟ ਮੌਤ ਹੋ ਗਈ।

DeathDeath

ਦੱਸ ਦੇਈਏ ਕਿ ਕੱਲ੍ਹ ਵੀ  ਫਿਰੋਜ਼ਪੁਰ ਦੇ ਪਿੰਡ ਮਾਹਮੂ ਜੋਈਆਂ ਤੋਂ ਇਕ ਕਿਸਾਨ ਕਸ਼ਮੀਰ ਸਿੰਘ ਪੁੱਤਰ ਗੁਰਦਾਸ ਮੱਲ ਦੀ ਮੌਤ ਹੋ ਗਈ ਸੀ ਜੋ ਕਿ  ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਗਿਆ ਸੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement