
ਕੋਰੋਨਾ ਦਾ ਨਵੇਂ ਵੇਰੀਐਂਟ ਓਮੀਕ੍ਰੋਨ ਨੇਆਪਣਾ ਅਸਲੀ ਰੂਪ ਦਿਖਾਉਣਾ ਕੀਤਾ ਸ਼ੁਰੂ
ਨਵੀਂ ਦਿੱਲੀ: ਕੋਰੋਨਾ ਦਾ ਨਵੇਂ ਵੇਰੀਐਂਟ ਓਮੀਕ੍ਰੋਨ ਨੇ ਆਪਣਾ ਅਸਲੀ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਪਟਨਾ ਦੇ ਨਾਲੰਦਾ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ 87 ਡਾਕਟਰ ਕੋਵਿਡ ਪਾਜ਼ੇਟਿਵ ਪਾਏ ਗਏ ਹਨ।
coronavirus omicron
ਕਰਨਾਟਕ ਵਿੱਚ ਓਮੀਕ੍ਰੋਨ ਦੇ 10 ਨਵੇਂ ਕੇਸਾਂ ਦੇ ਵਾਧੇ ਨਾਲ ਰਾਜ ਵਿੱਚ ਇਹ ਅੰਕੜਾ 76 ਤੱਕ ਪਹੁੰਚ ਗਿਆ ਹੈ। ਐਤਵਾਰ ਨੂੰ ਓਮੀਕ੍ਰੋਨ ਦੇ 123 ਮਾਮਲਿਆਂ ਦੇ ਆਉਣ ਤੋਂ ਬਾਅਦ ਭਾਰਤ ਵਿੱਚ ਕੁੱਲ ਸੰਖਿਆ 1700 ਦੇ ਅੰਕੜੇ ਨੂੰ ਪਾਰ ਕਰ ਗਈ ਹੈ।
Omicron
ਅੱਜ 33 ਹਜ਼ਾਰ ਤੋਂ ਵੱਧ ਮਾਮਲੇ ਆਏ ਸਾਹਮਣੇ
ਭਾਰਤ ਵਿੱਚ, ਪਿਛਲੇ 24 ਘੰਟਿਆਂ ਵਿੱਚ ਕੋਵਿਡ ਦੇ 33,750 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 10,846 ਲੋਕ ਠੀਕ ਹੋ ਗਏ ਹਨ ਜਦੋਂ ਕਿ 123 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤਰ੍ਹਾਂ ਐਕਟਿਵ ਕੇਸ ਵਧ ਕੇ 1,45,582 ਹੋ ਗਏ ਹਨ ਅਤੇ ਮ੍ਰਿਤਕਾਂ ਦੀ ਕੁੱਲ ਗਿਣਤੀ 4,81,893 ਹੋ ਗਈ ਹੈ। ਦਿੱਲੀ, ਮਹਾਰਾਸ਼ਟਰ, ਬੰਗਾਲ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਨੂੰ ਕੋਰੋਨਾ ਦੀ ਤੀਜੀ ਲਹਿਰ ਦਾ ਸੰਕੇਤ ਮੰਨਿਆ ਜਾ ਰਿਹਾ ਹੈ।
Omicron Case