
ਅਦਾਲਤ ਨੇ ਇਹ ਵੀ ਦੁਹਰਾਇਆ ਕਿ ਸਿਨੇਮਾ ਹਾਲਾਂ ਨੂੰ ਪੀਣ ਵਾਲਾ ਪਾਣੀ ਮੁਫਤ ਪ੍ਰਦਾਨ ਕਰਨਾ ਜਾਰੀ ਰੱਖਣਾ ਚਾਹੀਦਾ ਹੈ।
ਨਵੀਂ ਦਿੱਲੀ: ਸਿਨੇਮਾ ਹਾਲ ਮਾਲਕਾਂ ਨੂੰ ਹਾਲ ਦੇ ਅੰਦਰ ਖਾਣ-ਪੀਣ ਦੀ ਵਿਕਰੀ ਲਈ ਨਿਯਮ ਤੈਅ ਕਰਨ ਦਾ ਪੂਰਾ ਅਧਿਕਾਰ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇਕ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਇਹ ਗੱਲ ਕਹੀ। ਸੀਜੇਆਈ ਨੇ ਕਿਹਾ, 'ਸਿਨੇਮਾ ਦੇਖਣ ਵਾਲਿਆਂ ਕੋਲ ਇਹ ਚੀਜ਼ਾਂ ਨਾ ਖਰੀਦਣ ਦਾ ਵਿਕਲਪ ਹੈ।' ਅਦਾਲਤ ਨੇ ਇਹ ਵੀ ਦੁਹਰਾਇਆ ਕਿ ਸਿਨੇਮਾ ਹਾਲਾਂ ਨੂੰ ਪੀਣ ਵਾਲਾ ਪਾਣੀ ਮੁਫਤ ਪ੍ਰਦਾਨ ਕਰਨਾ ਜਾਰੀ ਰੱਖਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਕਾਂਝਵਾਲਾ ਮਾਮਲਾ: ਪੋਸਟਮਾਰਟਮ ਰਿਪੋਰਟ ’ਚ ਨਹੀਂ ਹੋਈ ਬਲਾਤਕਾਰ ਦੀ ਪੁਸ਼ਟੀ, ਗੰਭੀਰ ਸੱਟਾਂ ਕਾਰਨ ਹੋਈ ਮੌਤ
ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐਸ ਨਰਸਿਮਹਾ ਦੀ ਬੈਂਚ ਨੇ ਪਟੀਸ਼ਨ 'ਤੇ ਸੁਣਵਾਈ ਕੀਤੀ। ਬੈਂਚ ਨੇ ਕਿਹਾ ਕਿ ਸਿਨੇਮਾ ਹਾਲ ਨਿੱਜੀ ਜਾਇਦਾਦ ਹੈ ਅਤੇ ਇਸ 'ਤੇ ਅਜਿਹੇ ਨਿਯਮ ਅਤੇ ਸ਼ਰਤਾਂ ਲਗਾਈਆਂ ਜਾ ਸਕਦੀਆਂ ਹਨ। ਅਦਾਲਤ ਨੇ ਕਿਹਾ ਕਿ ਜੇਕਰ ਕੋਈ ਦਰਸ਼ਕ ਸਿਨੇਮਾ ਹਾਲ ਵਿਚ ਦਾਖ਼ਲ ਹੁੰਦਾ ਹੈ ਤਾਂ ਉਸ ਨੂੰ ਸਿਨੇਮਾ ਹਾਲ ਦੇ ਮਾਲਕ ਦੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਮਲਟੀਪਲੈਕਸ ਵਿਚ ਖਾਣਾ ਵੇਚਣਾ ਇਕ ਵਪਾਰਕ ਮਾਮਲਾ ਹੈ।
ਇਹ ਵੀ ਪੜ੍ਹੋ: See Pictures: ਭਾਰਤ ਜੋੜੋ ਯਾਤਰਾ ਵਿਚ ਸ਼ਾਮਲ ਹੋਏ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ
ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਸਿਨੇਮਾ ਹਾਲ ਕੋਈ ਜਿਮ ਨਹੀਂ ਹੈ, ਜਿੱਥੇ ਤੁਹਾਨੂੰ ਪੌਸ਼ਟਿਕ ਭੋਜਨ ਦੀ ਲੋੜ ਹੋਵੇ। ਇਹ ਮਨੋਰੰਜਨ ਦਾ ਸਥਾਨ ਹੈ। ਸਿਨੇਮਾ ਹਾਲ ਪ੍ਰਬੰਧਕਾਂ ਦੀ ਨਿੱਜੀ ਜਾਇਦਾਦ ਹੈ, ਇਸ ਲਈ ਇਹ ਉਥੇ ਉਹਨਾਂ ਦੀ ਹੀ ਚੱਲੇਗੀ। ਦਰਅਸਲ ਇਹ ਪਟੀਸ਼ਨ ਜੰਮੂ-ਕਸ਼ਮੀਰ ਦੇ ਥੀਏਟਰ ਮਾਲਕਾਂ ਨੇ ਸੁਪਰੀਮ ਕੋਰਟ ਵਿਚ ਦਾਇਰ ਕੀਤੀ ਸੀ। ਜੰਮੂ-ਕਸ਼ਮੀਰ ਹਾਈ ਕੋਰਟ ਨੇ ਸੂਬੇ ਦੇ ਮਲਟੀਪਲੈਕਸਾਂ/ਸਿਨੇਮਾਹਾਲਾਂ ਨੂੰ ਹੁਕਮ ਦਿੱਤਾ ਸੀ ਕਿ ਉਹ ਸਿਨੇਮਾ ਦੇਖਣ ਵਾਲਿਆਂ ਨੂੰ ਆਪਣਾ ਭੋਜਨ ਅਤੇ ਪਾਣੀ ਅੰਦਰ ਲਿਜਾਣ ਦੇਣ। ਇਸ ਫੈਸਲੇ ਖਿਲਾਫ ਸਿਨੇਮਾਹਾਲ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।
ਇਹ ਵੀ ਪੜ੍ਹੋ: ਲੋਕ ਨਿਰਮਾਣ ਵਿਭਾਗ ਦਾ ਸੀਨੀਅਰ ਸਹਾਇਕ 5,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਸਿਨੇਮਾਹਾਲ ਵੱਲੋਂ ਸੀਨੀਅਰ ਵਕੀਲ ਕੇਵੀ ਵਿਸ਼ਵਨਾਥਨ ਪੇਸ਼ ਹੋਏ। ਉਹਨਾਂ ਦਲੀਲ ਦਿੱਤੀ ਕਿ ਸਿਨੇਮਾ ਹਾਲ ਨਿੱਜੀ ਜਾਇਦਾਦ ਹਨ, ਇਸ ਲਈ ਉਹਨਾਂ ਨੂੰ ਆਪਣੇ ਨਿਯਮ ਬਣਾਉਣ ਦਾ ਅਧਿਕਾਰ ਹੈ। ਉਹਨਾਂ ਦਲੀਲ ਦਿੱਤੀ ਕਿ ਅਜਿਹੀਆਂ ਪਾਬੰਦੀਆਂ ਸੁਰੱਖਿਆ ਨੂੰ ਮਜ਼ਬੂਤ ਕਰਦੀਆਂ ਹਨ ਅਤੇ ਅਜਿਹੇ ਪ੍ਰਬੰਧ ਹਵਾਈ ਅੱਡੇ 'ਤੇ ਵੀ ਦੇਖਣ ਨੂੰ ਮਿਲਦੇ ਹਨ। ਉਹਨਾਂ ਇਹ ਵੀ ਕਿਹਾ ਕਿ ਜੰਮੂ ਅਤੇ ਕਸ਼ਮੀਰ ਸਿਨੇਮਾ (ਰੈਗੂਲੇਸ਼ਨ) ਨਿਯਮ 1975 ਵਿਚ ਕਿਤੇ ਵੀ ਇਹ ਜ਼ਿਕਰ ਨਹੀਂ ਹੈ ਕਿ ਸਿਨੇਮਾ ਦੇਖਣ ਵਾਲੇ ਭੋਜਨ ਲਿਆ ਸਕਦੇ ਹਨ। ਉਹਨਾਂ ਕਿਹਾ ਕਿ ਕਿਸੇ ਨੂੰ ਵੀ ਸਿਨੇਮਾ ਹਾਲ ਵਿੱਚ ਜਾਣ ਲਈ ਮਜ਼ਬੂਰ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਉੱਥੇ ਜਾ ਕੇ ਖਾਣਾ ਖਰੀਦਣ ਦੀ ਕੋਈ ਮਜਬੂਰੀ ਨਹੀਂ ਹੈ।