
RAW ਦੇ ਸਾਬਕਾ ਮੁਖੀ ਏਐਸ ਦੁੱਲਟ ਵੀ ਬਣੇ ਯਾਤਰਾ ਦਾ ਹਿੱਸਾ
ਗਾਜ਼ੀਆਬਾਦ: ਨੈਸ਼ਨਲ ਕਾਨਫਰੰਸ ਦੇ ਆਗੂ ਫਾਰੂਕ ਅਬਦੁੱਲਾ ਮੰਗਲਵਾਰ ਨੂੰ ਰਾਹੁਲ ਗਾਂਧੀ ਨਾਲ ‘ਭਾਰਤ ਜੋੜੋ ਯਾਤਰਾ’ ਵਿਚ ਸ਼ਾਮਲ ਹੋਏ। ਜਦੋਂ ਯਾਤਰਾ ਦਿੱਲੀ ਤੋਂ ਗਾਜ਼ੀਆਬਾਦ ਪਹੁੰਚੀ ਤਾਂ ਅਬਦੁੱਲਾ ਕੁਝ ਸਮੇਂ ਲਈ ਇਸ ਦਾ ਹਿੱਸਾ ਬਣੇ। ਇਸ ਦੌਰਾਨ ਉਹਨਾਂ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਗਲੇ ਲਗਾਇਆ।
ਇਸ ਤੋਂ ਪਹਿਲਾਂ ਸ਼ਿਵ ਸੈਨਾ ਦੀ ਸੰਸਦ ਮੈਂਬਰ ਪ੍ਰਿਯੰਕਾ ਚਤੁਰਵੇਦੀ ਅਤੇ ਸਾਬਕਾ ਰਾਅ ਚੀਫ ਏਐਸ ਦੁੱਲਟ ਵੀ 'ਭਾਰਤ ਜੋੜੋ ਯਾਤਰਾ' ਦਾ ਹਿੱਸਾ ਬਣੇ। ਰਾਸ਼ਟਰੀ ਲੋਕ ਦਲ ਦੇ ਮੁਖੀ ਜਯੰਤ ਚੌਧਰੀ ਨੇ ਯਾਤਰਾ ਨੂੰ ਪੱਛਮੀ ਉੱਤਰ ਪ੍ਰਦੇਸ਼ ਵਿਚ ਦਾਖਲ ਹੋਣ ਤੋਂ ਬਾਅਦ ਵਧਾਈ ਦਿੱਤੀ। ਦੱਸ ਦੇਈਏ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' 9 ਦਿਨਾਂ ਦੇ ਬ੍ਰੇਕ ਤੋਂ ਬਾਅਦ ਮੰਗਲਵਾਰ ਨੂੰ ਮੁੜ ਸ਼ੁਰੂ ਹੋਈ ਅਤੇ ਉੱਤਰ ਪ੍ਰਦੇਸ਼ 'ਚ ਦਾਖਲ ਹੋਈ।
ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਪਾਰਟੀ ਦੇ ਕਈ ਹੋਰ ਨੇਤਾਵਾਂ ਅਤੇ ਵਰਕਰਾਂ ਨੇ ਯਾਤਰਾ ਦੇ ਗਾਜ਼ੀਆਬਾਦ ਵਿਚ ਦਾਖਲ ਹੋਣ ਤੋਂ ਬਾਅਦ ਰਾਹੁਲ ਗਾਂਧੀ ਅਤੇ ਹੋਰ 'ਭਾਰਤ ਯਾਤਰੀਆਂ' ਦਾ ਸਵਾਗਤ ਕੀਤਾ।