
ਸਵਾਤੀ ਮਾਲੀਵਾਲ ਨੇ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੂੰ ਲਿਖੇ ਪੱਤਰ ਵਿਚ ਕੇਂਦਰੀ ਗ੍ਰਹਿ ਮੰਤਰੀ ਦੀ ਅਗਵਾਈ ਵਿਚ ਇਕ ਕਮੇਟੀ ਬਣਾਉਣ ਦੀ ਸਿਫ਼ਾਰਸ਼ ਕੀਤੀ ਹੈ
ਨਵੀਂ ਦਿੱਲੀ: ਦਿੱਲੀ ਮਹਿਲਾ ਕਮਿਸ਼ਨ ਨੇ ਕੇਂਦਰੀ ਗ੍ਰਹਿ ਸਕੱਤਰ ਨੂੰ ਪੱਤਰ ਲਿਖ ਕੇ ਔਰਤਾਂ ਵਿਰੁੱਧ ਅਪਰਾਧਾਂ ਨਾਲ ਨਜਿੱਠਣ ਲਈ ਤਾਲਮੇਲ ਵਾਲੀ ਨੀਤੀ ਲਈ ਉੱਚ ਪੱਧਰੀ ਕਮੇਟੀ ਬਣਾਉਣ ਦੀ ਮੰਗ ਕੀਤੀ ਹੈ। ਡੀਸੀਡਬਲਿਊ ਨੇ ਇਹ ਪੱਤਰ ਰਾਸ਼ਟਰੀ ਰਾਜਧਾਨੀ 'ਚ ਇਕ ਲੜਕੀ ਨੂੰ ਸੜਕ 'ਤੇ 12 ਕਿਲੋਮੀਟਰ ਤੱਕ ਘਸੀਟ ਕੇ ਮਾਰਨ ਦੀ ਘਟਨਾ ਤੋਂ ਬਾਅਦ ਲਿਖਿਆ ਹੈ। ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੂੰ ਲਿਖੇ ਪੱਤਰ ਵਿਚ ਕੇਂਦਰੀ ਗ੍ਰਹਿ ਮੰਤਰੀ ਦੀ ਅਗਵਾਈ ਵਿਚ ਇਕ ਕਮੇਟੀ ਬਣਾਉਣ ਦੀ ਸਿਫ਼ਾਰਸ਼ ਕੀਤੀ ਹੈ, ਜਿਸ ਵਿਚ ਦਿੱਲੀ ਦੇ ਲੈਫਟੀਨੈਂਟ ਗਵਰਨਰ, ਮੁੱਖ ਮੰਤਰੀ ਅਤੇ ਪੁਲਿਸ ਕਮਿਸ਼ਨਰ ਮੈਂਬਰ ਵਜੋਂ ਸ਼ਾਮਲ ਹੋਣ।
ਇਹ ਵੀ ਪੜ੍ਹੋ: ਨਵੇਂ ਸਾਲ ਦੇ ਜਸ਼ਨ ’ਚ ਦਿੱਲੀ ਵਾਸੀਆਂ ਨੇ ਪੀਤੀ 218 ਕਰੋੜ ਦੀ ਸ਼ਰਾਬ, ਵਿਕੀਆਂ 1.10 ਕਰੋੜ ਬੋਤਲਾਂ
ਮਾਲੀਵਾਲ ਨੇ ਕਿਹਾ ਕਿ ਕਮੇਟੀ ਨੂੰ ਮਹੀਨੇ ਵਿਚ ਘੱਟੋ-ਘੱਟ ਇਕ ਵਾਰ ਮੀਟਿੰਗ ਕਰਨੀ ਚਾਹੀਦੀ ਹੈ ਅਤੇ "ਰਾਸ਼ਟਰੀ ਰਾਜਧਾਨੀ ਵਿਚ ਔਰਤਾਂ ਅਤੇ ਲੜਕੀਆਂ ਵਿਰੁੱਧ ਅਪਰਾਧ ਨਾਲ ਨਜਿੱਠਣ ਲਈ ਇਕ ਤਾਲਮੇਲ ਵਾਲੀ ਰਣਨੀਤੀ ਬਣਾਉਣੀ ਚਾਹੀਦੀ ਹੈ।" ਜ਼ਿਕਰਯੋਗ ਹੈ ਕਿ ਐਤਵਾਰ ਨੂੰ ਕਾਰ ਹਾਦਸੇ 'ਚ ਇਕ ਸਕੂਟੀ ਸਵਾਰ 20 ਸਾਲਾ ਲੜਕੀ ਦੀ ਮੌਤ ਹੋ ਗਈ ਸੀ। ਟੱਕਰ ਤੋਂ ਬਾਅਦ ਕਾਰ ਸਵਾਰ ਲੜਕੀ ਨੂੰ 12 ਕਿਲੋਮੀਟਰ ਤੱਕ ਘਸੀਟ ਕੇ ਲੈ ਗਏ ਅਤੇ ਉਸ ਦੀ ਲਾਸ਼ ਕਾਂਝਵਾਲਾ ਇਲਾਕੇ 'ਚੋਂ ਮਿਲੀ।
ਇਹ ਵੀ ਪੜ੍ਹੋ: ਈਰਾਨੀ ਲੇਖਕ ਮੇਹਦੀ ਬਹਮਨ ਨੂੰ ਮੌਤ ਦੀ ਸਜ਼ਾ, ਇਜ਼ਰਾਇਲੀ ਚੈਨਲ 'ਤੇ ਇੰਟਰਵਿਊ ਦੌਰਾਨ ਕੀਤੀ ਸੀ ਸਰਕਾਰ ਦੀ ਆਲੋਚਨਾ
ਮਾਲੀਵਾਲ ਨੇ ਕਿਹਾ, ''ਇਹ ਇਕ ਘਿਨਾਉਣਾ ਅਪਰਾਧ ਹੈ ਜੋ ਨਵੇਂ ਸਾਲ ਦੀ ਰਾਤ ਨੂੰ ਹੋਇਆ ਹੈ ਅਤੇ ਇਹ ਰਾਸ਼ਟਰੀ ਰਾਜਧਾਨੀ 'ਚ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।'' 2012 ਦੇ ਨਿਰਭਯਾ ਸਮੂਹਿਕ ਬਲਾਤਕਾਰ ਅਤੇ ਕਤਲ ਨੂੰ ਯਾਦ ਕਰਦੇ ਹੋਏ ਮਾਲੀਵਾਲ ਨੇ ਕਿਹਾ ਕਿ ਉਦੋਂ ਤੋਂ ਕੁਝ ਵੀ ਨਹੀਂ ਬਦਲਿਆ ਹੈ। ਉਹਨਾਂ ਕਿਹਾ ਕਿ ਦਿੱਲੀ ਵਿਚ ਰੋਜ਼ਾਨਾ ਔਸਤਨ ਛੇ ਜਬਰ ਜ਼ਿਨਾਹ ਦੇ ਮਾਮਲੇ ਸਾਹਮਣੇ ਆਉਂਦੇ ਹਨ ਅਤੇ ਇੱਥੋਂ ਤੱਕ ਕਿ ਇਕ ਅੱਠ ਸਾਲ ਦੀ ਬੱਚੀ ਅਤੇ ਇਕ 90 ਸਾਲ ਦੀ ਬਜ਼ੁਰਗ ਔਰਤ ਨਾਲ ਵੀ ਬਲਾਤਕਾਰ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ: ਦਿੜ੍ਹਬਾ ਅਤੇ ਹੰਡਿਆਇਆ ਵਿਖੇ ਸੀਵਰੇਜ ਸਿਸਟਮ ਦੀ ਸਹੂਲਤ ਦੇਣ ਲਈ ਖਰਚੇ ਜਾਣਗੇ 12.07 ਕਰੋੜ ਰੁਪਏ: ਡਾ. ਨਿੱਜਰ
ਡੀਸੀਡਬਲਯੂ ਦੇ ਚੇਅਰਮੈਨ ਨੇ ਕਿਹਾ ਕਿ ਰਾਜਧਾਨੀ ਵਿਚ ਔਰਤਾਂ ਅਤੇ ਲੜਕੀਆਂ ਵਿਰੁੱਧ ਅਪਰਾਧ ਦੀ ਉੱਚ ਦਰ ਦਾ ਮੁੱਖ ਕਾਰਨ ਪੁਲਿਸ ਸਰੋਤਾਂ ਅਤੇ ਜਵਾਬਦੇਹੀ ਦੀ ਘਾਟ ਹੈ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਪ੍ਰਸਤਾਵਿਤ ਉੱਚ ਪੱਧਰੀ ਕਮੇਟੀ ਨੂੰ ਦਿੱਲੀ ਪੁਲਿਸ ਦੀ ਜਵਾਬਦੇਹੀ ਵਧਾਉਣ ਅਤੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ।
ਇਹ ਵੀ ਪੜ੍ਹੋ: ਸਾਬਕਾ CM ਚੰਨੀ ਦੇ ਬੇਟੇ ਦੇ ਵਿਆਹ 'ਤੇ ਹੋਏ ਖਰਚੇ ਦਾ ਮਾਮਲਾ: ਕਥਿਤ ਸ਼ਿਕਾਇਤਕਰਤਾ ਰਾਜਬਿੰਦਰ ਸਿੰਘ ਨੇ ਵਿਜੀਲੈਂਸ ਨੂੰ ਲਿਖੀ ਚਿੱਠੀ
ਪੱਤਰ 'ਚ ਮਾਲੀਵਾਲ ਨੇ ਲਿਖਿਆ,'' ਗ੍ਰਹਿ ਮੰਤਰਾਲੇ ਨੂੰ ਦਿੱਲੀ ਦੀ ਸੜਕ 'ਤੇ 12 ਕਿਲੋਮੀਟਰ ਤੱਕ ਘਸੀਟ ਕੇ ਮਾਰੀ ਗਈ ਲੜਕੀ ਦੀ ਸੁਰੱਖਿਆ ਕਰਨ 'ਚ ਨਾਕਾਮ ਰਹਿਣ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਕਰਕੇ ਮਿਸਾਲ ਪੇਸ਼ ਕਰਨੀ ਚਾਹੀਦੀ ਹੈ”। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਸਾਧਨਾਂ ਦੀ ਘਾਟ ਕਾਰਨ ਪੁਲਿਸ ਮੁਲਾਜ਼ਮਾਂ ਨੂੰ ਸੈਂਕੜੇ ਕੇਸਾਂ ਨਾਲ ਜੂਝਣਾ ਪੈਂਦਾ ਹੈ ਅਤੇ ਲੰਬੇ ਸਮੇਂ ਦੀ ਡਿਊਟੀ ਕਰਨੀ ਪੈਂਦੀ ਹੈ। ਮਾਲੀਵਾਲ ਨੇ ਰੇਖਾਂਕਿਤ ਕੀਤਾ ਕਿ ਦਿੱਲੀ ਪੁਲਿਸ 20 ਸਾਲਾਂ ਤੋਂ 66,000 ਵਾਧੂ ਕਰਮਚਾਰੀਆਂ ਦੀ ਮੰਗ ਕਰ ਰਹੀ ਹੈ, ਪਰ ਅਜੇ ਤੱਕ ਉਹਨਾਂ ਨੂੰ ਇਹ ਮੁਹੱਈਆ ਨਹੀਂ ਕਰਵਾਏ ਗਏ।
ਇਹ ਵੀ ਪੜ੍ਹੋ: ਦੁਨੀਆ ਦੇ ਸਭ ਤੋਂ ਉੱਚੇ ਜੰਗੀ ਮੈਦਾਨ 'ਤੇ ਤਾਇਨਾਤ ਹੋਣ ਵਾਲੀ ਪਹਿਲੀ ਮਹਿਲਾ ਅਧਿਕਾਰੀ ਬਣੀ Captain Shiva Chauhan
ਡੀਸੀਡਬਲਯੂ ਮੁਖੀ ਨੇ ਮਹਿਲਾ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਧਾਉਣ ਦੀ ਵੀ ਮੰਗ ਕੀਤੀ, ਜੋ ਵਰਤਮਾਨ ਵਿਚ ਦਿੱਲੀ ਪੁਲਿਸ ਦੀ ਕੁੱਲ ਫੋਰਸ ਦਾ 9 ਪ੍ਰਤੀਸ਼ਤ ਬਣਦੀਆਂ ਹਨ। ਪੱਤਰ ਵਿਚ ਕਿਹਾ ਗਿਆ ਹੈ, "ਮੀਡੀਆ ਰਿਪੋਰਟਾਂ ਅਨੁਸਾਰ, ਕਾਂਝਵਾਲਾ ਮਾਮਲੇ ਵਿਚ ਚਸ਼ਮਦੀਦ ਗਵਾਹਾਂ ਨੇ ਕਈ ਵਾਰ ਦਿੱਲੀ ਪੁਲਿਸ ਹੈਲਪਲਾਈਨ ਨੂੰ ਕਾਲ ਕੀਤੀ, ਪਰ ਕਥਿਤ ਤੌਰ 'ਤੇ ਘੰਟਿਆਂ ਤੱਕ ਕੋਈ ਵੀ ਪੀਸੀਆਰ ਵੈਨ ਮੌਕੇ 'ਤੇ ਨਹੀਂ ਪਹੁੰਚੀ"। ਉਹਨਾਂ ਮੰਗ ਕੀਤੀ ਕਿ ਦਿੱਲੀ ਪੁਲਿਸ ਦੀ ਪੀਸੀਆਰ ਯੂਨਿਟ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਉਹ ਐਮਰਜੈਂਸੀ ਨਾਲ ਨਜਿੱਠਣ ਦੇ ਸਮਰੱਥ ਹੋਵੇ।