ਅਯੁੱਧਿਆ ਆਉਣ ਵਾਲੇ ਸੈਲਾਨੀਆਂ ਲਈ ਤਿਆਰ ਹੋਵੇਗੀ ਡਿਜੀਟਲ ਟੂਰਿਸਟ ਗਾਈਡ ਐਪ 
Published : Jan 3, 2024, 8:41 pm IST
Updated : Jan 3, 2024, 8:42 pm IST
SHARE ARTICLE
 A digital tourist guide app will be ready for the tourists coming to Ayodhya
A digital tourist guide app will be ready for the tourists coming to Ayodhya

ਇਸ ਐਪ ਵਿਚ ਸ਼੍ਰੀ ਰਾਮ ਜਨਮ ਭੂਮੀ ਅਤੇ ਅਯੁੱਧਿਆ ਦੇ ਹੋਰ ਸੈਰ-ਸਪਾਟਾ ਸਥਾਨਾਂ ਦੀ ਪੂਰੀ ਜਾਣਕਾਰੀ ਹੋਵੇਗੀ

ਨਵੀਂ ਦਿੱਲੀ - 22 ਜਨਵਰੀ ਨੂੰ ਅਯੁੱਧਿਆ ਆਉਣ ਵਾਲੇ ਸੈਲਾਨੀਆਂ ਦੀ ਸਹੂਲਤ ਲਈ ਡਿਜੀਟਲ ਟੂਰਿਸਟ ਗਾਈਡ ਐਪ ਤਿਆਰ ਕੀਤੀ ਜਾਵੇਗੀ। ਇਸ ਐਪ ਵਿਚ ਸ਼੍ਰੀ ਰਾਮ ਜਨਮ ਭੂਮੀ ਅਤੇ ਅਯੁੱਧਿਆ ਦੇ ਹੋਰ ਸੈਰ-ਸਪਾਟਾ ਸਥਾਨਾਂ ਦੀ ਪੂਰੀ ਜਾਣਕਾਰੀ ਹੋਵੇਗੀ। ਇਸ ਤੋਂ ਇਲਾਵਾ ਸੈਲਾਨੀਆਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਜਾਣ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਐਪ ਵਿਚ ਪਬਲਿਕ ਟਰਾਂਸਪੋਰਟ, ਰੂਟ ਡਾਇਵਰਸ਼ਨ, ਸਮਾਰਟ ਸਾਈਨ, ਸਪੈਸ਼ਲ ਰੂਟ ਗਾਈਡੈਂਸ ਬਾਰੇ ਜਾਣਕਾਰੀ ਵੀ ਉਪਲਬਧ ਹੋਵੇਗੀ।  

ਯੂਪੀ ਦੇ ਸੀਐਮ ਯੋਗੀ ਆਦਿਤਿਆਨਾਥ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਹਨ ਕਿ ਨਵੇਂ ਬਣੇ ਰਾਮ ਮੰਦਿਰ ਦੇ ਪਵਿੱਤਰ ਪ੍ਰਾਣ ਪ੍ਰਤੀਸ਼ਠਾ ਲਈ ਆਉਣ ਵਾਲੇ ਮਹਿਮਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਨਾਲ, ਯੂਪੀ ਸਰਕਾਰ ਵੀ 22 ਜਨਵਰੀ, 2024 ਨੂੰ ਹੋਣ ਵਾਲੇ ਪ੍ਰਾਣ ਪ੍ਰਤੀਸ਼ਠਾ ਦੀ ਤਿਆਰੀ ਵਿਚ ਰੁੱਝੀ ਹੋਈ ਹੈ। ਪੀਐਮ ਮੋਦੀ ਸਮੇਤ ਕੇਂਦਰ ਅਤੇ ਰਾਜ ਸਰਕਾਰ ਦੇ ਮੰਤਰੀ ਇਸ ਪਵਿੱਤਰ ਸਮਾਰੋਹ ਵਿਚ ਹਿੱਸਾ ਲੈਣਗੇ। ਇੰਨਾ ਹੀ ਨਹੀਂ ਬਾਲੀਵੁੱਡ ਤੋਂ ਲੈ ਕੇ ਕ੍ਰਿਕਟ ਜਗਤ ਦੀਆਂ ਮਸ਼ਹੂਰ ਹਸਤੀਆਂ ਅਤੇ ਰਾਜਨੇਤਾਵਾਂ ਦੇ ਵੀ ਸ਼ਿਰਕਤ ਕਰਨ ਦੀ ਉਮੀਦ ਹੈ। 

ਯੂਪੀ ਸਰਕਾਰ ਅਤੇ ਸੈਰ ਸਪਾਟਾ ਮੰਤਰਾਲੇ ਦੁਆਰਾ ਇੱਕ ਸਮਰਪਿਤ ਮੋਬਾਈਲ ਐਪ ਤਿਆਰ ਕੀਤਾ ਜਾਵੇਗਾ। ਇਸ ਐਪ ਵਿਚ ਸੈਲਾਨੀਆਂ ਨੂੰ ਅਯੁੱਧਿਆ ਦਾ ਵਰਚੁਅਲ ਟੂਰ ਮਿਲੇਗਾ। ਸੀਐਮ ਯੋਗੀ ਨੇ ਕਿਹਾ ਕਿ ਇਸ ਮੋਬਾਈਲ ਐਪ 'ਤੇ ਸੈਲਾਨੀਆਂ ਲਈ ਅਯੁੱਧਿਆ ਦਾ ਵਾਕ-ਥਰੂ ਉਪਲਬਧ ਹੋਵੇਗਾ, ਜਿਸ ਵਿਚ ਪ੍ਰਸਿੱਧ ਮੰਦਰਾਂ, ਰੇਲਵੇ ਸਟੇਸ਼ਨ, ਹਵਾਈ ਅੱਡੇ, ਹੋਟਲ, ਰੂਟ ਮੈਪ ਆਦਿ ਬਾਰੇ ਜਾਣਕਾਰੀ ਉਪਲਬਧ ਹੋਵੇਗੀ। ਸੈਲਾਨੀਆਂ ਦੀ ਸੁਰੱਖਿਆ ਲਈ ਪੂਰੇ ਸ਼ਹਿਰ ਵਿੱਚ ਸੀਸੀਟੀਵੀ ਕੈਮਰੇ ਵੀ ਲਗਾਏ ਜਾਣਗੇ। ਇਸ ਐਪ ਨੂੰ 22 ਜਨਵਰੀ ਤੋਂ ਪਹਿਲਾਂ ਲਾਂਚ ਕੀਤਾ ਜਾ ਸਕਦਾ ਹੈ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement