Himachal DGP: ਸੰਜੇ ਕੁੰਡੂ ਨੂੰ ਸੁਪ੍ਰੀਮ ਕੋਰਟ ਵਲੋਂ ਰਾਹਤ; ਡੀਜੀਪੀ ਅਹੁਦੇ ਤੋਂ ਹਟਾਉਣ ਸਬੰਧੀ ਫ਼ੈਸਲੇ ’ਤੇ ਲੱਗੀ ਰੋਕ
Published : Jan 3, 2024, 2:00 pm IST
Updated : Jan 3, 2024, 2:00 pm IST
SHARE ARTICLE
Sanjay Kundu
Sanjay Kundu

ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਕੁੰਡੂ ਨੂੰ 26 ਦਸੰਬਰ ਦੇ ਹੁਕਮ ਦੀ ਵਾਪਸੀ ਲਈ ਹਾਈ ਕੋਰਟ ਤਕ ਜਾਣ ਦੀ ਛੋਟ ਦਿਤੀ ਹੈ।

Himachal DGP: ਸੁਪ੍ਰੀਮ ਕੋਰਟ ਨੇ ਬੁਧਵਾਰ ਨੂੰ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਸੂਬਾ ਸਰਕਾਰ ਨੂੰ ਸੀਨੀਅਰ ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀ ਸੰਜੇ ਕੁੰਡੂ ਨੂੰ ਹਿਮਾਚਲ ਪ੍ਰਦੇਸ਼ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਦੇ ਅਹੁਦੇ ਤੋਂ ਤਬਦੀਲ ਕਰਨ ਦੇ ਨਿਰਦੇਸ਼ ’ਤੇ ਰੋਕ ਲਗਾ ਦਿਤੀ।
ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਕੁੰਡੂ ਨੂੰ 26 ਦਸੰਬਰ ਦੇ ਹੁਕਮ ਦੀ ਵਾਪਸੀ ਲਈ ਹਾਈ ਕੋਰਟ ਤਕ ਜਾਣ ਦੀ ਛੋਟ ਦਿਤੀ ਹੈ।

ਬੈਂਚ ਵਿਚ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਵੀ ਸ਼ਾਮਲ ਸਨ। ਬੈਂਚ ਨੇ ਕਿਹਾ ਕਿ ਜਦੋਂ ਤਕ ਹਾਈ ਕੋਰਟ ਹੁਕਮ ਵਾਪਸ ਲੈਣ ਦੀ ਅਰਜ਼ੀ ਦਾ ਨਿਪਟਾਰਾ ਨਹੀਂ ਕਰ ਦਿੰਦਾ, ਉਦੋਂ ਤਕ ਕੁੰਡੂ ਨੂੰ ਸੂਬੇ ਦੇ ਡੀਜੀਪੀ ਦੇ ਅਹੁਦੇ ਤੋਂ ਤਬਦੀਲ ਕਰਨ ਦੇ ਨਿਰਦੇਸ਼ 'ਤੇ ਰੋਕ ਰਹੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸਿਖਰਲੀ ਅਦਾਲਤ ਨੇ ਹਾਈ ਕੋਰਟ ਨੂੰ ਹੁਕਮ ਵਾਪਸ ਲੈਣ ਦੀ ਅਰਜ਼ੀ ਦਾ ਦੋ ਹਫ਼ਤਿਆਂ ਵਿਚ ਨਿਪਟਾਰਾ ਕਰਨ ਦੀ ਅਪੀਲ ਕੀਤੀ। ਹਾਈ ਕੋਰਟ ਨੇ ਇਕ ਕਾਰੋਬਾਰੀ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਤੋਂ ਬਾਅਦ ਕੁੰਡੂ ਨੂੰ ਡੀਜੀਪੀ ਦੇ ਅਹੁਦੇ ਤੋਂ ਤਬਾਦਲੇ ਦੇ ਹੁਕਮ ਦਿਤੇ ਸਨ। ਸੁਪ੍ਰੀਮ ਕੋਰਟ ਨੇ ਮੰਗਲਵਾਰ ਨੂੰ ਇਸ ਹੁਕਮ ਨੂੰ ਚੁਣੌਤੀ ਦੇਣ ਵਾਲੀ ਕੁੰਡੂ ਦੀ ਪਟੀਸ਼ਨ 'ਤੇ ਸੁਣਵਾਈ ਲਈ ਸਹਿਮਤੀ ਦਿਤੀ ਸੀ।

ਕੁੰਡੂ ਦੇ ਵਕੀਲ ਨੇ ਸਿਖਰਲੀ ਅਦਾਲਤ ਨੂੰ ਦਸਿਆ ਕਿ ਇਹ ਕੇਸ 'ਅਸਾਧਾਰਨ' ਹੈ ਕਿਉਂਕਿ ਸੂਬਾ ਸਰਕਾਰ ਨੂੰ ਉਸ ਦੇ ਤਬਾਦਲੇ ਦਾ ਨਿਰਦੇਸ਼ ਦੇਣ ਤੋਂ ਪਹਿਲਾਂ ਹਾਈ ਕੋਰਟ ਨੇ ਉਸ ਦਾ ਪੱਖ ਨਹੀਂ ਸੁਣਿਆ ਸੀ। ਕੁੰਡੂ ਦੇ ਤਬਾਦਲੇ ਦਾ ਹੁਕਮ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਨੇ ਮੰਗਲਵਾਰ ਨੂੰ ਜਾਰੀ ਕੀਤਾ । ਉਨ੍ਹਾਂ ਨੂੰ ਸੂਬੇ ਦੇ ਆਯੂਸ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਚਾਰਜ ਦਿਤਾ ਗਿਆ ਸੀ।

 (For more Punjabi news apart from Sanjay Kundu to remain DGP as Supreme Court stays High Court direction, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement