Sanjay Singh: ਆਪ ਨੇਤਾ ਸੰਜੇ ਸਿੰਘ ਨੂੰ ਯੂਪੀ ਦੇ ਸਾਬਕਾ ਮੰਤਰੀ ਨੂੰ 1 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੇ ਨਿਰਦੇਸ਼  
Published : Jan 3, 2024, 5:23 pm IST
Updated : Jan 3, 2024, 5:24 pm IST
SHARE ARTICLE
AAP MP Sanjay Singh, Former Minister of Uttar Pradesh Mahinder Singh
AAP MP Sanjay Singh, Former Minister of Uttar Pradesh Mahinder Singh

ਅਦਾਲਤ ਨੇ ਸੰਜੇ ਸਿੰਘ ਨੂੰ ਨੋਟਿਸ ਜਾਰੀ ਕੀਤਾ ਸੀ ਪਰ ਉਹਨਾਂ ਨੇ ਇਸ ਦਾ ਕੋਈ ਜਵਾਬ ਨਹੀਂ ਦਿੱਤਾ

Sanjay Singh: ਲਖਨਊ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ ਨੂੰ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਮਹਿੰਦਰ ਸਿੰਘ ਨੂੰ ਮਾਣਹਾਨੀ ਦੇ ਇਕ ਮਾਮਲੇ ਵਿਚ 1 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਨਿਰਦੇਸ਼ ਦਿੱਤਾ ਹੈ। ਸਿਵਲ ਜੱਜ (ਸੀਨੀਅਰ ਡਵੀਜ਼ਨ) ਕਮਲਾ ਕਾਂਤ ਗੁਪਤਾ ਨੇ ਸੰਜੇ ਸਿੰਘ ਨੂੰ ਦੋ ਮਹੀਨਿਆਂ ਦੇ ਅੰਦਰ ਮੁਆਵਜ਼ਾ ਅਦਾ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਤੋਂ ਬਾਅਦ ਭੁਗਤਾਨ ਦੀ ਮਿਤੀ ਤੱਕ ਉਹਨਾਂ ਨੂੰ ਰਕਮ 'ਤੇ ਛੇ ਫ਼ੀਸਦੀ ਵਿਆਜ ਅਦਾ ਕਰਨਾ ਹੋਵੇਗਾ। 

ਅਦਾਲਤ ਨੇ ਸੰਜੇ ਸਿੰਘ ਨੂੰ ਨੋਟਿਸ ਜਾਰੀ ਕੀਤਾ ਸੀ ਪਰ ਉਹਨਾਂ ਨੇ ਇਸ ਦਾ ਕੋਈ ਜਵਾਬ ਨਹੀਂ ਦਿੱਤਾ। ਇਸ ਲਈ ਅਦਾਲਤ ਨੇ ਉਹਨਾਂ ਵਿਰੁੱਧ ਇਕ ਧਿਰੀ ਕਾਰਵਾਈ ਕੀਤੀ। 'ਆਪ' ਸੰਸਦ ਮੈਂਬਰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਘੁਟਾਲੇ ਦੇ ਮਾਮਲੇ 'ਚ ਜੇਲ੍ਹ 'ਚ ਹਨ। ਅਦਾਲਤ ਨੇ ਸੰਜੇ ਸਿੰਘ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਵੀਡੀਓ ਅਤੇ ਪ੍ਰਿੰਟ ਸਮੱਗਰੀ ਨੂੰ ਹਟਾਉਣ ਦਾ ਵੀ ਨਿਰਦੇਸ਼ ਦਿੱਤਾ ਹੈ।

8 ਅਗਸਤ 2021 ਨੂੰ ਲਖਨਊ ਵਿਚ ਇੱਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ 'ਆਪ' ਨੇਤਾ ਨੇ ਉੱਤਰ ਪ੍ਰਦੇਸ਼ ਦੇ ਤਤਕਾਲੀ ਜਲ ਸ਼ਕਤੀ ਮੰਤਰੀ ਮਹਿੰਦਰ ਸਿੰਘ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਸਨ। ਬਾਅਦ 'ਚ ਮਹਿੰਦਰ ਸਿੰਘ ਨੇ 'ਆਪ' ਸੰਸਦ ਮੈਂਬਰ ਸੰਜੇ ਸਿੰਘ 'ਤੇ ਸੂਬਾ ਸਰਕਾਰ ਦੀ ਜਲ ਜੀਵਨ ਮਿਸ਼ਨ ਸਕੀਮ 'ਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਮਹਿੰਦਰ ਸਿੰਘ ਨੇ 21 ਲੱਖ ਰੁਪਏ ਦਾ ਮੁਆਵਜ਼ਾ ਮੰਗਿਆ ਸੀ। 
 

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement