Rahul Gandhi News: ਨੌਜਵਾਨਾਂ ਦਾ ਏਕਲਵਿਆ ਦੀ ਤਰ੍ਹਾਂ ਅੰਗੂਠਾ ਕੱਟ ਰਹੀ ਹੈ ਭਾਜਪਾ : ਰਾਹੁਲ

By : PARKASH

Published : Jan 3, 2025, 1:05 pm IST
Updated : Jan 3, 2025, 1:05 pm IST
SHARE ARTICLE
BJP is biting the thumb of the youth like Eklavya: Rahul
BJP is biting the thumb of the youth like Eklavya: Rahul

Rahul Gandhi News: ਕਿਹਾ, ਭਾਜਪਾ ਭਾਰਤ ਦੇ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ’ਚ ਲੱਗੀ

 

Rahul Gandhi News: ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮੱਧ ਪ੍ਰਦੇਸ਼ ਲੋਕ ਸੇਵਾ ਕਮਿਸ਼ਨ (ਐਮ. ਪੀ. ਐਸ. ਸੀ.) ਦੀ ਪ੍ਰੀਖਿਆ ਨਾਲ ਜੁੜੇ ਵਿਵਾਦ ਦਾ ਹਵਾਲਾ ਦਿੰਦੇ ਹੋਏ ਸ਼ੁਕਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਗਾਇਆ ਕਿ ਸੱਤਾਧਾਰੀ ਪਾਰਟੀ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਤਬਾਹ ਕਰ ਰਹੀ ਹੈ। ਰਾਹੁਲ ਨੇ ਇਹ ਵੀ ਦਾਅਵਾ ਕੀਤਾ ਕਿ ਮੱਧ ਪ੍ਰਦੇਸ਼ ਦੀ ਭਾਜਪਾ ਸਰਕਾਰ ਨੇ ਵਿਦਿਆਰਥੀਆਂ ਦੇ ਭਰੋਸੇ ਨੂੰ ਤੋੜਿਆ ਹੈ ਅਤੇ ਲੋਕਤੰਤਰ ਪ੍ਰਣਾਲੀ ਦਾ ਗਲਾ ਘੁੱਟਿਆ ਹੈ। 

ਰਾਹੁਲ ਗਾਂਧੀ ਨੇ ਐਕਸ ’ਤੇ ਲਿਖਿਆ, ‘ਭਾਜਪਾ ਭਾਰਤ ਦੇ ਨੌਜਵਾਨਾਂ ਦਾ ਏਕਲਵਿਆ ਦੀ ਤਰ੍ਹਾਂ ਅੰਗੂਠਾ ਕੱਟ ਰਹੀ ਹੈ, ਉਨ੍ਹਾਂ ਦੇ ਭਵਿੱਖ ਤਬਾਹ ਕਰ ਰਹੀ ਹੈ।’ ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰੀ ਭਰਤੀ ਵਿਚ ਅਸਫ਼ਲਤਾ ਵੱਡੀ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ, ‘‘ਪਹਿਲਾਂ ਤਾਂ ਭਰਤੀ ਨਹੀਂ ਨਿਕਲਦੀ, ਜੇਕਰ ਭਰਤੀ ਨਿਕਲ ਜਾਵੇ ਤਾਂ ਪ੍ਰੀਖਿਆ ਸਮੇਂ ਸਿਰ ਨਹੀਂ ਹੁੰਦੀ। ਪ੍ਰੀਖਿਆ ਹੁੰਦੀ ਹੈ ਤਾਂ ਪੇਪਰ ਲੀਕ ਕਰਵਾ ਦਿੰਦੇ ਹਨ। ਜਦੋਂ ਨੌਜਵਾਨ ਇਨਸਾਫ਼ ਦੀ ਮੰਗ ਕਰਦੇ ਹਨ ਤਾਂ ਉਨ੍ਹਾਂ ਦੀ ਆਵਾਜ਼ ਨੂੰ ਬੇਰਹਿਮੀ ਨਾਲ ਦਬਾਇਆ ਜਾਂਦਾ ਹੈ।’’

ਰਾਹੁਲ ਗਾਂਧੀ ਨੇ ਕਿਹਾ, ‘ਹਾਲ ਹੀ ’ਚ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿਚ ਵਾਪਰੀਆਂ ਤਾਜ਼ਾ ਘਟਨਾਵਾਂ ਤੋਂ ਬਾਅਦ ਹੁਣ ਮੱਧ ਪ੍ਰਦੇਸ਼ ਵਿਚ ਐਮਪੀਪੀਐਸਸੀ ਵਿਚ ਹੋਈਆਂ ਬੇਨਿਯਮੀਆਂ ਦਾ ਵਿਰੋਧ ਕਰ ਰਹੇ ਦੋ ਵਿਦਿਆਰਥੀਆਂ ਨੂੰ ਜੇਲ ਵਿਚ ਡੱਕ ਦਿਤਾ ਗਿਆ ਹੈ। ਉਹ ਵੀ ਉਦੋਂ ਜਦੋਂ ਮੁੱਖ ਮੰਤਰੀ ਨੇ ਖ਼ੁਦ ਵਿਦਿਆਰਥੀਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਦਾ ਭਰੋਸਾ ਦਿਤਾ।’’ ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਨੇ ਵਿਦਿਆਰਥੀਆਂ ਦਾ ਭਰੋਸਾ ਤੋੜ ਕੇ ਲੋਕਤੰਤਰੀ ਪ੍ਰਣਾਲੀ ਦਾ ਗਲਾ ਘੁੱਟਿਆ ਹੈ।

ਦਸਣਯੋਗ ਹੈ ਕਿ ਮੱਧ ਪ੍ਰਦੇਸ਼ ਵਿਚ ਅੰਦੋਲਨ ਕਰ ਰਹੇ ਉਮੀਦਵਾਰਾਂ ਦਾ ਦਾਅਵਾ ਹੈ ਕਿ ਐਮਪੀਪੀਐਸਸੀ ਦੀਆਂ 700 ਅਸਾਮੀਆਂ ਦੀ ਭਰਤੀ ਦੇ ਵਾਅਦ ਦੇ ਉਲਟ ਸਿਰਫ਼ 158 ਅਸਾਮੀਆਂ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement