CBI News: ਸੀਬੀਆਈ ਨੇ ਅਪਣੇ ਹੀ ਡੀਐਸਪੀ ਵਿਰੁਧ ਦਰਜ ਕੀਤਾ ਕੇਸ 

By : PARKASH

Published : Jan 3, 2025, 12:12 pm IST
Updated : Jan 3, 2025, 12:12 pm IST
SHARE ARTICLE
CBI files case against its own DSP
CBI files case against its own DSP

CBI News: ਲੋਕਾਂ ਤੋਂ ‘ਨਾਜਾਇਜ਼ ਲਾਭ’ ਲੈਣ ਦੇ ਦੋਸ਼ ’ਚ ਕੀਤੀ ਕਾਰਵਾਈ 

 

CBI files case against its own DSP: ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਮੁੰਬਈ ਵਿਚ ਬੈਂਕ ਸੁਰੱਖਿਆ ਅਤੇ ਧੋਖਾਧੜੀ ਸ਼ਾਖਾ ਵਿਚ ਤਾਇਨਾਤ ਅਪਣੇ ਹੀ ਇਕ ਡਿਪਟੀ ਸੁਪਰਡੈਂਟ (ਡੀ. ਐੱਸ. ਪੀ.) ਵਿਰੁਧ ਉਨ੍ਹਾਂ ਲੋਕਾਂ ਤੋਂ ‘ਨਾਜਾਇਜ਼ ਲਾਭ’ ਲੈਣ ਦੇ ਦੋਸ਼ ਵਿਚ ਕੇਸ ਦਰਜ ਕੀਤਾ ਹੈ ਜਿਨ੍ਹਾਂ ਦੀ ਉਸ ਨੇ ਜਾਂਚ ਕੀਤੀ ਸੀ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ।

ਅਧਿਕਾਰੀਆਂ ਅਨੁਸਾਰ ਸੀਬੀਆਈ ਵਲੋਂ ਡੀਐਸਪੀ ਬੀਐਮ ਮੀਨਾ ਵਿਰੁਧ ਦਰਜ ਕਰਵਾਈ ਗਈ ਐਫ਼ਆਈਆਰ ਵਿਚ ਦੋਸ਼ ਲਾਇਆ ਗਿਆ ਹੈ ਕਿ ਉਹ ਖਾਤਿਆਂ ਦੇ ਨੈੱਟਵਰਕ ਅਤੇ ਹਵਾਲਾ ਚੈਨਲ ਰਾਹੀਂ ਰਿਸ਼ਵਤ ਦੇ ਪੈਸੇ ਦਾ ਲੈਣ-ਦੇਣ ਕਰਨ ਲਈ ਵਿਚੋਲਿਆਂ ਦੀ ਸੇਵਾ ਦਾ ਇਸਤੇਮਾਲ ਕਰ ਰਿਹਾ ਸੀ।

ਡੀਐਸਪੀ ਮੀਨਾ ’ਤੇ ਉਨ੍ਹਾਂ ਵਲੋਂ ਕੀਤੀ ਜਾ ਰਹੀ ਤਫ਼ਤੀਸ਼ ਦੇ ਘੇਰੇ ਵਿਚ ਆਏ ਵੱਖ-ਵੱਖ ਵਿਅਕਤੀਆਂ ਤੋਂ ਨਾਜਾਇਜ਼ ਤੌਰ ’ਤੇ ਮਨਮਰਜ਼ੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਸੀਬੀਆਈ ਭ੍ਰਿਸ਼ਟਾਚਾਰ ਅਤੇ ਹੋਰ ਦੁਰਵਿਹਾਰ ਪ੍ਰਤੀ ਜ਼ੀਰੋ-ਟੌਲਰੈਂਸ ਦੀ ਨੀਤੀ ਅਪਣਾਉਂਦੀ ਹੈ ਅਤੇ ਦੋਸ਼ੀ ਅਧਿਕਾਰੀਆਂ ਵਿਰੁਧ ਤੁਰੰਤ ਕਾਰਵਾਈ ਕਰਦੀ ਹੈ।

ਸੀਬੀਆਈ ਦੇ ਬੁਲਾਰੇ ਨੇ ਦਸਿਆ ਕਿ ਮੀਨਾ ਦੇ ਮਾਮਲੇ ਵਿਚ ਸੀਬੀਆਈ ਨੇ ਜੈਪੁਰ, ਕੋਲਕਾਤਾ, ਮੁੰਬਈ ਅਤੇ ਨਵੀਂ ਦਿੱਲੀ ਵਿਚ 20 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ, ਜਿਸ ਵਿਚ ਕਥਿਤ ਤੌਰ ’ਤੇ ਹਵਾਲਾ ਰਾਹੀਂ ਭੇਜੇ ਗਏ 55 ਲੱਖ ਰੁਪਏ ਜ਼ਬਤ ਕੀਤੇ ਗਏ।

SHARE ARTICLE

ਏਜੰਸੀ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement