
ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਲਾਭ ਹੋਵੇਗਾ
ਨਵੀਂ ਦਿੱਲੀ : ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਦੇ ਪੈਨਸ਼ਨਰ ਹੁਣ ਕਿਸੇ ਵੀ ਬੈਂਕ ਤੋਂ ਪੈਨਸ਼ਨ ਕਢਵਾ ਸਕਣਗੇ। ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੇ ਦੇਸ਼ ਭਰ ’ਚ ਅਪਣੇ ਸਾਰੇ ਖੇਤਰੀ ਦਫਤਰਾਂ ’ਚ ਕੇਂਦਰੀਕ੍ਰਿਤ ਪੈਨਸ਼ਨ ਭੁਗਤਾਨ ਪ੍ਰਣਾਲੀ (CPPS) ਨੂੰ ਲਾਗੂ ਕਰਨ ਦਾ ਕੰਮ ਪੂਰਾ ਕਰ ਲਿਆ ਹੈ। ਕਿਰਤ ਮੰਤਰਾਲੇ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ 68 ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਲਾਭ ਹੋਵੇਗਾ।
CPPS ਤਹਿਤ ਲਾਭਪਾਤਰੀ ਕਿਸੇ ਵੀ ਬੈਂਕ ਤੋਂ ਪੈਨਸ਼ਨ ਕਢਵਾ ਸਕਣਗੇ ਅਤੇ ਪੈਨਸ਼ਨ ਸ਼ੁਰੂ ਹੋਣ ਸਮੇਂ ਤਸਦੀਕ ਲਈ ਬੈਂਕ ਜਾਣ ਦੀ ਲੋੜ ਨਹੀਂ ਪਵੇਗੀ। ਰਕਮ ਜਾਰੀ ਹੋਣ ’ਤੇ ਤੁਰਤ ਜਮ੍ਹਾਂ ਕਰ ਦਿਤੀ ਜਾਵੇਗੀ। ਇਸ ਨਾਲ ਉਨ੍ਹਾਂ ਪੈਨਸ਼ਨਰਾਂ ਨੂੰ ਵੱਡੀ ਰਾਹਤ ਮਿਲੇਗੀ ਜੋ ਰਿਟਾਇਰਮੈਂਟ ਤੋਂ ਬਾਅਦ ਅਪਣੇ ਜੱਦੀ ਸ਼ਹਿਰਾਂ ਨੂੰ ਚਲੇ ਜਾਂਦੇ ਹਨ।