
China New Virus News: 2019 ਵਿੱਚ ਵੁਹਾਨ ਤੋਂ ਫੈਲਿਆ ਸੀ ਕੋਵਿਡ-19
China New Virus News in punjabi: ਕੋਵਿਡ -19 ਦੇ 5 ਸਾਲਾਂ ਬਾਅਦ, ਚੀਨ ਵਿਚ ਇਕ ਵਾਰ ਫਿਰ ਇਕ ਨਵਾਂ ਵਾਇਰਸ ਸੰਕਰਮਣ ਫੈਲ ਰਿਹਾ ਹੈ। ਇਸ ਦੇ ਲੱਛਣ ਵੀ ਕੋਰੋਨਾ ਵਾਇਰਸ ਵਰਗੇ ਹਨ। ਇਸ ਨਵੇਂ ਵਾਇਰਸ ਦਾ ਨਾਮ ਹਿਊਮਨ ਮੇਟਾਪਨੀਓਮੋਵਾਇਰਸ (HMPV) ਹੈ, ਜੋ ਕਿ ਇੱਕ RNA ਵਾਇਰਸ ਹੈ।
ਜਦੋਂ ਵਾਇਰਸ ਨਾਲ ਸੰਕਰਮਿਤ ਹੁੰਦਾ ਹੈ, ਤਾਂ ਮਰੀਜ਼ ਵਿਚ ਜ਼ੁਕਾਮ ਅਤੇ ਕੋਵਿਡ -19 ਵਰਗੇ ਲੱਛਣ ਹੁੰਦੇ ਹਨ। ਇਸ ਦਾ ਸਭ ਤੋਂ ਵੱਧ ਅਸਰ ਛੋਟੇ ਬੱਚਿਆਂ 'ਤੇ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਿੱਚੋਂ 2 ਸਾਲ ਤੋਂ ਘੱਟ ਉਮਰ ਦੇ ਬੱਚੇ ਸਭ ਤੋਂ ਵੱਧ ਪ੍ਰਭਾਵਿਤ ਹੁੰਦੇ ਹਨ। ਚੀਨ ਦੇ ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀਡੀਸੀ) ਦੇ ਅਨੁਸਾਰ, ਇਸਦੇ ਲੱਛਣਾਂ ਵਿੱਚ ਖੰਘ, ਬੁਖ਼ਾਰ, ਨੱਕ ਬੰਦ ਹੋਣਾ ਅਤੇ ਗਲੇ ਵਿੱਚ ਘਰਰ ਘਰਰ ਹੋਣਾ ਸ਼ੁਰੂ ਹੋ ਜਾਂਦਾ ਹੈ।
ਐਚਐਮਪੀਵੀ ਤੋਂ ਇਲਾਵਾ, ਇਨਫਲੂਐਨਜ਼ਾ ਏ, ਮਾਈਕੋਪਲਾਜ਼ਮਾ ਨਿਮੋਨੀਆ ਅਤੇ ਕੋਵਿਡ -19 ਦੇ ਕੇਸ ਵੀ ਸਾਹਮਣੇ ਆ ਰਹੇ ਹਨ। ਇਸ ਕਾਰਨ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਚੀਨ ਨੇ ਐਮਰਜੈਂਸੀ ਐਲਾਨ ਕਰ ਦਿੱਤੀ ਹੈ, ਸੋਸ਼ਲ ਮੀਡੀਆ 'ਤੇ ਮਰੀਜ਼ਾਂ ਦੀਆਂ ਫ਼ੋਟੋਆਂ ਪੋਸਟ ਕਰ ਕੇ ਦਾਅਵਾ ਕੀਤਾ ਗਿਆ ਹੈ ਕਿ ਚੀਨ ਨੇ ਵਾਇਰਸ ਫੈਲਣ ਤੋਂ ਬਾਅਦ ਕਈ ਥਾਵਾਂ 'ਤੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ ਪਰ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ। ਦਾਅਵੇ ਮੁਤਾਬਕ ਹਸਪਤਾਲਾਂ 'ਚ ਭੀੜ ਵਧ ਰਹੀ ਹੈ।
ਹਾਲਾਂਕਿ ਚੀਨ ਵੱਲੋਂ ਅਜਿਹੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। 'ਦਿ ਸਟਾਰ' ਦੀ ਰਿਪੋਰਟ ਦੇ ਅਨੁਸਾਰ, ਸੀਡੀਸੀ ਨੇ ਕਿਹਾ ਹੈ ਕਿ ਅਸਥਮਾ ਅਤੇ ਕ੍ਰੋਨਿਕ ਅਬਸਟਰਕਟਿਵ ਪਲਮੋਨਰੀ ਵਰਗੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਵਿੱਚ ਸੰਕਰਮਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਖੰਘਣ ਅਤੇ ਛਿੱਕਣ ਨਾਲ ਵਾਇਰਸ ਫੈਲਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਜੇਕਰ ਵਾਇਰਸ ਦਾ ਪ੍ਰਭਾਵ ਗੰਭੀਰ ਹੁੰਦਾ ਹੈ, ਤਾਂ ਇਹ ਬ੍ਰੌਨਕਾਈਟਸ ਅਤੇ ਨਿਮੋਨੀਆ ਦਾ ਕਾਰਨ ਵੀ ਬਣ ਸਕਦਾ ਹੈ। ਰਾਇਟਰਜ਼ ਦੇ ਅਨੁਸਾਰ, ਚੀਨ ਇਸ ਨਾਲ ਨਜਿੱਠਣ ਲਈ ਇੱਕ ਨਿਗਰਾਨੀ ਪ੍ਰਣਾਲੀ ਦੀ ਵੀ ਜਾਂਚ ਕਰ ਰਿਹਾ ਹੈ।
ਨੋਟ: ਰੋਜ਼ਾਨਾ ਸਪੋਕਸਮੈਨ ਇਸ ਖ਼ਬਰ ਦੀ ਕੋਈ ਪੁਸ਼ਟੀ ਨਹੀਂ ਕਰਦਾ।