Haryana News: 4 ਜਿਗਰੀ ਯਾਰਾਂ ਦਾ ਸੜਕ ਹਾਦਸੇ ਵਿਚ ਇਕੱਠਿਆਂ ਹੋਈ ਮੌਤ, ਨਵੇਂ ਸਾਲ ਮੌਕੇ ਹਰਿਦੁਆਰ ਗਏ ਸਨ ਘੁੰਮਣ
Published : Jan 3, 2025, 11:12 am IST
Updated : Jan 3, 2025, 11:12 am IST
SHARE ARTICLE
Haryana 4 youth dead  in Uttarakhand Accident News
Haryana 4 youth dead in Uttarakhand Accident News

Haryana News: ਤੇਜ਼ ਰਫਤਾਰ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ, ਹਰਿਆਣਾ ਦੇ ਰਹਿਣ ਵਾਲੇ ਸਨ ਮ੍ਰਿਤਕ

Haryana 4 youth dead  in Uttarakhand Accident News: ਉੱਤਰਾਖੰਡ ਦੇ ਹਰਿਦੁਆਰ 'ਚ ਹਰਿਆਣਾ ਦੇ 4 ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਹ ਨੌਜਵਾਨ ਨਵੇਂ ਸਾਲ ਦੇ ਮੌਕੇ 'ਤੇ ਕਾਰ 'ਚ ਸਵਾਰ ਹੋ ਕੇ ਘੁੰਮਣ ਗਏ ਸਨ। ਉੱਥੇ ਹੀ ਰੁੜਕੀ ਨੇੜੇ ਹਾਈਵੇਅ 'ਤੇ ਉਨ੍ਹਾਂ ਦੀ ਤੇਜ਼ ਰਫ਼ਤਾਰ ਕਾਰ ਸੀਮਿੰਟ ਨਾਲ ਭਰੇ ਟਰੱਕ ਨਾਲ ਟਕਰਾ ਗਈ। ਉਨ੍ਹਾਂ ਨਾਲ ਇੱਕ ਹੋਰ ਵਿਅਕਤੀ ਵੀ ਸੀ, ਜਿਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਇਹ ਸਾਰੇ ਲੋਕ ਰੇਵਾੜੀ ਦੇ ਇਕ ਪਿੰਡ ਦੇ ਰਹਿਣ ਵਾਲੇ ਸਨ ਅਤੇ ਦੋਸਤ ਸਨ। ਇਨ੍ਹਾਂ ਵਿੱਚੋਂ ਦੋ ਨੌਜਵਾਨ ਚਚੇਰੇ ਭਰਾ ਸਨ ਅਤੇ ਸਾਰੇ ਵਿਆਹੇ ਹੋਏ ਸਨ। ਸੂਚਨਾ ਮਿਲਣ 'ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਹਰਿਦੁਆਰ ਪਹੁੰਚ ਗਏ ਹਨ। ਸਾਰਿਆਂ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ 1 ਜਨਵਰੀ ਬੁੱਧਵਾਰ ਨੂੰ ਰੇਵਾੜੀ ਦੇ ਲਿਸਾਨਾ ਪਿੰਡ ਦੇ 5 ਦੋਸਤ ਘੁੰਮਣ ਲਈ ਹਰਿਦੁਆਰ (ਉਤਰਾਖੰਡ) ਗਏ ਸਨ। ਉਹ ਸਵੇਰੇ ਘਰੋਂ ਨਿਕਲੇ ਅਤੇ ਸ਼ਾਮ ਨੂੰ ਹਰਿਦੁਆਰ ਪਹੁੰਚ ਗਏ। ਇਸ ਤੋਂ ਬਾਅਦ ਬੁੱਧਵਾਰ ਦੇਰ ਰਾਤ ਉਹ ਆਪਣੀ ਕਾਰ ਰਾਹੀਂ ਰੇਵਾੜੀ ਪਰਤ ਰਹੇ ਸਨ।

ਜਦੋਂ ਉਨ੍ਹਾਂ ਦੀ ਕਾਰ ਰੁੜਕੀ ਨੇੜੇ ਪਹੁੰਚੀ ਤਾਂ ਸੜਕ ਕਿਨਾਰੇ ਖੜ੍ਹੇ ਸੀਮਿੰਟ ਨਾਲ ਭਰੇ ਟਰੱਕ ਨਾਲ ਟਕਰਾ ਗਈ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਤੇਜ਼ ਰਫ਼ਤਾਰ ਕਾਰ ਟਰੱਕ ਦੇ ਹੇਠਾਂ ਜਾ ਵੜ ਗਈ ਤੇ ਕਾਰ  ਦੇ ਪਰਖੱਚੇ ਉੱਡ ਗਏ। ਹਾਦਸੇ ਵਿਚ ਕਾਰ 'ਚ ਸਵਾਰ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। 

ਇਸ ਦੌਰਾਨ ਮੌਕੇ ਤੋਂ ਲੰਘ ਰਹੇ ਲੋਕਾਂ ਨੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ 'ਤੇ ਪੁੱਜੀ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਟੁੱਟੀ ਗੱਡੀ 'ਚੋਂ ਲਾਸ਼ਾਂ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ। ਇਨ੍ਹਾਂ 5 ਲੋਕਾਂ 'ਚੋਂ ਇਕ ਵਿਅਕਤੀ ਦਾ ਸਾਹ ਚੱਲ ਰਿਹਾ ਸੀ, ਇਸ ਲਈ ਉਸ ਨੂੰ ਤੁਰੰਤ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਗਿਆ।

ਹਾਲਾਂਕਿ ਉਸ ਵਿਅਕਤੀ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਉਨ੍ਹਾਂ ਕੋਲੋਂ ਮਿਲੇ ਦਸਤਾਵੇਜ਼ਾਂ ਤੋਂ ਹੋਈ ਹੈ। ਇਨ੍ਹਾਂ ਵਿੱਚ ਕੇਹਰ ਸਿੰਘ (27), ਪ੍ਰਕਾਸ਼ ਸਿੰਘ (38), ਆਦਿਤਿਆ ਸਿੰਘ (25) ਅਤੇ ਮਨੀਸ਼ ਕੁਮਾਰ (27) ਸ਼ਾਮਲ ਹਨ। ਇਸ ਦੌਰਾਨ 37 ਸਾਲਾ ਮਹੀਪਾਲ ਸਿੰਘ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

Location: India, Uttarakhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement