ਇੰਦੌਰ 'ਚ ਭੀਖ ਦੇਣ 'ਤੇ ਹੋਵੇਗੀ ਕਾਨੂੰਨੀ ਕਾਰਵਾਈ, ਭੀਖ ਮੰਗਣ ਦੀ ਸੂਚਨਾ ਦੇਣ 'ਤੇ ਮਿਲੇਗਾ ਇਨਾਮ
Published : Jan 3, 2025, 2:41 pm IST
Updated : Jan 3, 2025, 2:41 pm IST
SHARE ARTICLE
Legal action will be taken against begging in Indore, reward will be given for reporting begging
Legal action will be taken against begging in Indore, reward will be given for reporting begging

ਭਿਖਾਰੀਆਂ ਤੋਂ ਸਾਮਾਨ ਖ਼ਰੀਦਣ ਉੱਤੇ ਵੀ ਲਗਾਈ ਪਾਬੰਧੀ

ਇੰਦੌਰ : ਇੰਦੌਰ ਨੂੰ ਭਿਖਾਰੀ ਤੋਂ ਮੁਕਤ ਕਰਨ ਦੀ ਕੋਸ਼ਿਸ਼ ਕਰ ਰਹੇ ਪ੍ਰਸ਼ਾਸਨ ਨੇ ਹੁਣ ਭੀਖ ਦੇਣ ਅਤੇ ਭਿਖਾਰੀਆਂ ਤੋਂ ਕੋਈ ਵੀ ਸਾਮਾਨ ਖ਼ਰੀਦਣ 'ਤੇ ਕਾਨੂੰਨੀ ਪਾਬੰਦੀ ਲਗਾ ਦਿੱਤੀ ਹੈ ਅਤੇ ਇਸ ਪਾਬੰਦੀ ਦੀ ਉਲੰਘਣਾ ਕਰਨ 'ਤੇ ਕਾਰਵਾਈ ਕਰਨ ਦਾ ਪ੍ਰਬੰਧ ਕੀਤਾ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਅਸ਼ੀਸ਼ ਸਿੰਘ ਨੇ ਭਾਰਤੀ ਸਿਵਲ ਸੁਰੱਖਿਆ ਕੋਡ 2023 ਦੀ ਧਾਰਾ 163 ਤਹਿਤ ਜਾਰੀ ਹੁਕਮਾਂ ਵਿੱਚ ਕਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਭੀਖ ਮੰਗਣ 'ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਭਿਖਾਰੀਆਂ ਨੂੰ ਦਾਨ ਵਜੋਂ ਕੁਝ ਵੀ ਦੇਣਾ ਜਾਂ ਉਨ੍ਹਾਂ ਤੋਂ ਕਿਸੇ ਕਿਸਮ ਦਾ ਸਮਾਨ ਖ਼ਰੀਦਣ ਦੀ ਮਨਾਹੀ ਹੈ।

ਪਾਬੰਦੀਸ਼ੁਦਾ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਵਿਅਕਤੀ ਭਿਖਾਰੀਆਂ ਨੂੰ ਭੀਖ ਵਜੋਂ ਕੁਝ ਦਿੰਦਾ ਜਾਂ ਉਨ੍ਹਾਂ ਤੋਂ ਕੋਈ ਸਮਾਨ ਖ਼ਰੀਦਦਾ ਪਾਇਆ ਗਿਆ ਤਾਂ ਇਸ ਹੁਕਮ ਦੀ ਉਲੰਘਣਾ ਕਰਨ 'ਤੇ ਉਸ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਨੇ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ 'ਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 223 ਤਹਿਤ ਐਫਆਈਆਰ ਦਰਜ ਕੀਤੀ ਜਾਵੇਗੀ। ਇਸ ਕਾਨੂੰਨੀ ਵਿਵਸਥਾ ਤਹਿਤ ਦੋਸ਼ੀ ਨੂੰ ਇੱਕ ਸਾਲ ਤੱਕ ਦੀ ਕੈਦ ਜਾਂ 5,000 ਰੁਪਏ ਤੱਕ ਦਾ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ।

ਅਧਿਕਾਰੀਆਂ ਅਨੁਸਾਰ ਪ੍ਰਸ਼ਾਸਨ ਦੇ ਪਾਬੰਦੀਸ਼ੁਦਾ ਹੁਕਮਾਂ ਵਿੱਚ ਭੀਖ ਮੰਗਣ ਬਾਰੇ ਸਹੀ ਜਾਣਕਾਰੀ ਦੇਣ ਵਾਲੇ ਨੂੰ 1000 ਰੁਪਏ ਦਾ ਇਨਾਮ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ।

Location: India, Madhya Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement