
Delhi News : ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਨੂੰ ਪੀਯੂ ਸੈਨੇਟ ਦੀਆਂ ਚੋਣਾਂ ਬਿਨਾ ਦੇਰੀ ਦੇ ਕਰਵਾਈਆਂ ਜਾਣ ਅਪੀਲ ਕੀਤੀ
Delhi News in Punjabi : ਪੰਜਾਬ ਤੋਂ ਰਾਜ ਸਭਾ ਮੈਂਬਰ ਡਾ: ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਅਤੇ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਬਿਨਾ ਦੇਰੀ ਦੇ ਕਰਵਾਈਆਂ ਜਾਣ।
ਡਾ: ਸਾਹਨੀ ਨੇ ਦੱਸਿਆ ਕਿ ਚੁਣੀ ਹੋਈ ਸੈਨੇਟ ਦਾ ਕਾਰਜਕਾਲ 31 ਅਕਤੂਬਰ 2024 ਨੂੰ ਖਤਮ ਹੋ ਚੁੱਕਾ ਹੈ ਅਤੇ ਸਿੰਡੀਕੇਟ ਦਾ ਕਾਰਜਕਾਲ ਵੀ 31 ਦਸੰਬਰ 2024 ਨੂੰ ਖਤਮ ਹੋ ਗਿਆ ਹੈ। ਡਾ: ਸਾਹਨੀ ਨੇ ਕਿਹਾ ਕਿ ਇਸ ਸਮੇਂ ਪੰਜਾਬ ਯੂਨੀਵਰਸਿਟੀ ਬਿਨਾਂ ਕਿਸੇ ਬੋਰਡ ਆਫ਼ ਗਵਰਨਰ ਦੇ ਚੱਲ ਰਹੀ ਹੈ ਅਤੇ ਇਸ ਸਬੰਧੀ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਪਿਛਲੇ ਦੋ ਮਹੀਨਿਆਂ ਦੇ ਵੱਧ ਸਮੇਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਡਾ: ਸਾਹਨੀ ਨੇ ਦੁਹਰਾਇਆ ਕਿ ਪੰਜਾਬ ਯੂਨੀਵਰਸਿਟੀ ਦਾ ਢਾਂਚਾ, ਜਿਸ ਵਿੱਚ ਪੰਜਾਬ ਇੱਕ ਮਹੱਤਵਪੂਰਨ ਹਿੱਸੇਦਾਰ ਹੈ, ਨੂੰ ਬਦਲਿਆ ਨਹੀਂ ਜਾਣਾ ਚਾਹੀਦਾ, ਜਿਵੇਂ ਕਿ ਸਿੱਖਿਆ ਮੰਤਰੀ ਨੇ 3 ਅਗਸਤ, 2024 ਨੂੰ ਸੰਸਦ ਵਿੱਚ ਪਹਿਲਾਂ ਹੀ ਭਰੋਸਾ ਦਿੱਤਾ ਸੀ।
(For more news apart from Punjab University Senate elections should be held immediately: MP Vikramjit Singh Sahni News in Punjabi, stay tuned to Rozana Spokesman)