
Supreme Court News : ਪੰਚਕੁਲਾ ’ਚ ਹੋਣੀ ਸੀ ਮੀਟਿੰਗ
Supreme Court High Power Committee meeting cancelled Latest News in Punjabi : ਬੀਤੇ ਦਿਨੀ ਇਕ ਹੋਰ ਯੂਨੀਅਨ ਨੂੰ ਪੰਚਕੂਲਾ ਬੁਲਾਇਆ ਗਿਆ। ਕਿਸਾਨਾਂ ਨਾਲ ਗੱਲਬਾਤ ਕਰਨ ਲਈ ਸੁਪਰੀਮ ਕੋਰਟ ਵਲੋਂ ਗਠਿਤ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿਤੀ ਗਈ ਹੈ। ਕਿਸਾਨ ਜਥੇਬੰਦੀਆਂ ਵਲੋਂ ਮੀਟਿੰਗ ਵਿਚ ਸ਼ਮੂਲੀਅਤ ਕਰਨ ਤੋਂ ਇਨਕਾਰ ਕਰਨ ਕਾਰਨ ਮੀਟਿੰਗ ਮੁਲਤਵੀ ਕਰ ਦਿਤੀ ਗਈ ਹੈ।
ਇਹ ਮੀਟਿੰਗ ਸਵੇਰੇ 11 ਵਜੇ ਪੰਚਕੁਲਾ ’ਚ ਹੋਣੀ ਸੀ। ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ SC ਨੇ ਇਸ ਮੀਟਿੰਗ ਦਾ ਗਠਨ ਕੀਤਾ ਸੀ। ਹੁਣ ਕਮੇਟੀ ਨੇ ਸੰਯੁਕਤ ਕਿਸਾਨ ਮੋਰਚਾ ਉਗਰਾਹਾਂ ਨੂੰ 4 ਜਨਵਰੀ ਨੂੰ ਗੱਲਬਾਤ ਕਰਨ ਲਈ ਸੱਦਾ ਭੇਜਿਆ ਹੈ। ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਅੱਜ ਲੁਧਿਆਣਾ ਵਿਚ ਇਕ ਅਹਿਮ ਮੀਟਿੰਗ ਕਰੇਗਾ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 39ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡੱਲੇਵਾਲ ਨੇ ਅੱਜ ਸਵੇਰੇ 1 ਮਿੰਟ 10 ਸੈਕਿੰਡ ਦੀ ਵੀਡੀਉ ਸਾਂਝੀ ਕਰਦਿਆਂ ਲੋਕਾਂ ਨੂੰ 4 ਜਨਵਰੀ ਨੂੰ ਖਨੌਰੀ ਸਰਹੱਦ 'ਤੇ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਐਮ.ਐਸ.ਪੀ ਦੀ ਲੜਾਈ ਲੜੀ ਜਾ ਰਹੀ ਹੈ। ਦੇਸ਼ ਦੇ ਲੋਕ ਇਸ MSP ਦੀ ਲੜਾਈ ਦਾ ਹਿੱਸਾ ਹਨ ਅਤੇ ਇਸ ਲੜਾਈ ਨੂੰ ਮਜ਼ਬੂਤੀ ਨਾਲ ਲੜਨਾ ਅਤੇ ਜਿੱਤਣਾ ਚਾਹੁੰਦੇ ਹਨ।
ਹੱਥ ਜੋੜ ਕੇ ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਮੈਂ 4 ਜਨਵਰੀ ਨੂੰ ਖਨੌਰੀ ਬਾਰਡਰ 'ਤੇ ਤੁਹਾਡੇ ਸਾਰਿਆਂ ਦੇ ਦਰਸ਼ਨ ਕਰਨੇ ਚਾਹੁੰਦਾ ਹਾਂ। ਕਿਰਪਾ ਕਰ ਕੇ 4 ਨੂੰ ਮੈਨੂੰ ਮਿਲਣ ਦੀ ਕ੍ਰਿਪਾਲਤਾ ਕਰੋ। ਮੈਂ ਤੁਹਾਡੇ ਸਾਰਿਆਂ ਦਾ ਧਨਵਾਦੀ ਹੋਵਾਂਗਾ।
ਡੱਲੇਵਾਲ ਦਾ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਡਾਕਟਰਾਂ ਨੇ ਦਸਿਆ ਕਿ ਉਸ ਦੇ ਸਰੀਰ ਵਿਚੋਂ ਸਾਰਾ ਮਾਸ ਖ਼ਤਮ ਹੋ ਗਿਆ ਹੈ ਅਤੇ ਸਿਰਫ਼ ਹੱਡੀਆਂ ਹੀ ਬਚੀਆਂ ਹਨ। ਉਹ ਸਰੀਰਕ ਤੌਰ 'ਤੇ ਬਹੁਤ ਕਮਜ਼ੋਰ ਹੋ ਗਏ ਹਨ। ਉਨ੍ਹਾਂ ਦਾ ਬੀਪੀ ਲਗਾਤਾਰ ਡਿੱਗ ਰਿਹਾ ਹੈ।
(For more Punjabi news apart from Supreme Court High Power Committee meeting cancelled stay tuned to Rozana Spokesman)