
63 ਸਾਲਾ ਕਿਸਾਨ ਦੀ ਮੌਤ ਬੀਤੀ ਰਾਤ ਅਚਾਨਕ ਤਬੀਅਤ ਖ਼ਰਾਬ ਹੋਣ ਕਰਕੇ ਹੋਈ ਹੈ।
ਚੰਡੀਗੜ੍ਹ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਲਗਭਗ ਦੋ ਮਹੀਨਿਆਂ ਤੋਂ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਇਸ ਦੇ ਚਲਦਿਆਂ ਇਕ ਹੋਰ ਪ੍ਰਦਰਸ਼ਨਕਾਰੀ ਕਿਸਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।
farmer
ਮਿਲੀ ਜਾਣਕਾਰੀ ਮੁਤਾਬਕ ਪਿੰਡ ਡੱਲ ਤਹਿਸੀਲ ਪੱਟੀ, ਜ਼ਿਲ੍ਹਾ ਤਰਨਤਾਰਨ ਦੇ ਰਹਿਣ ਵਾਲੇ ਕਿਸਾਨ ਦੀ ਸੰਘਰਸ਼ ਦੌਰਾਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ 63 ਸਾਲਾ ਕਿਸਾਨ ਦੀ ਮੌਤ ਬੀਤੀ ਰਾਤ ਅਚਾਨਕ ਤਬੀਅਤ ਖ਼ਰਾਬ ਹੋਣ ਕਰਕੇ ਹੋਈ ਹੈ। ਪਿੰਡ ਡੱਲ ਤਹਿਸੀਲ ਪੱਟੀ, ਜ਼ਿਲ੍ਹਾ ਤਰਨਤਾਰਨ ਦਾ ਰਹਿਣ ਵਾਲਾ ਜੋਗਿੰਦਰ ਸਿੰਘ ਕਿਸਾਨੀ ਸੰਘਰਸ਼ ਨਾਲ ਦਿੱਲੀ ਵਿਖੇ ਜੁੜਿਆ ਹੋਇਆ ਸੀ। ਜੋਗਿੰਦਰ ਸਿੰਘ (65) ਪੁੱਤਰ ਭਾਨ ਸਿੰਘ ਨੇ ਕਿਸਾਨੀ ਸੰਘਰਸ਼ ਸਿੰਘੂ ਬਾਰਡਰ ਵਿਖੇ ਕਿਸਾਨੀ ਸੰਘਰਸ਼ ਨਾਲ ਜੁੜੀਆਂ ਹਰ ਤਰ੍ਹਾਂ ਦੀਆਂ ਗਤੀਵਿਧੀਆਂ 'ਚ ਪੂਰੀ ਤਰ੍ਹਾਂ ਸਰਗਰਮੀ ਵਿਖਾਈ ਅਤੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਢਿੱਲੀ ਹੋ ਰਹੀ ਸੀ
Farmers Protest
ਜ਼ਿਕਰਯੋਗ ਹੈ ਕਿ ਦਿੱਲੀ ਦੇ ਸਾਰੇ ਬਾਰਡਰਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ, ਇੰਟਰਨੈਟ ਅਜੇ ਵੀ ਬੰਦ ਹੈ ਜਿਸ ਦੇ ਵਿਰੋਧ ਵਿੱਚ ਹੁਣ ਕਿਸਾਨਾਂ ਨੇ ਚੱਕਾ ਜਾਮ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਦਿੱਲੀ-ਗਾਜੀਪੁਰ ਬਾਰਡਰ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਹੁਣ ਮੇਰਠ ਆਰਮੀ ਵਰਕਸ਼ਾਪ ਤੋਂ ਦੋ ਕ੍ਰੇਨਾਂ ਵੀ ਮੰਗਵਾਈਆਂ ਗਈਆਂ ਹਨ।
Delhi Police
ਪੁਲਿਸ ਵੱਲ਼ੋਂ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਅਤੇ ਬੈਰੀਕੇਡਾਂ ਦੀ ਗਿਣਤੀ ਵੀ ਵਧਾਈ ਗਈ। ਇਸ ਦੇ ਬਾਵਜੂਦ ਕਿਸਾਨ ਪੂਰੇ ਜੋਸ਼ ਨਾਲ ਸੰਘਰਸ਼ ਵਿਚ ਡਟੇ ਹੋਏ ਹਨ। ਇਸ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚੋਂ ਕਿਸਾਨ ਟਰਾਲੀਆਂ ਲੈ ਕੇ ਦਿੱਲੀ ਬਾਰਡਰ ‘ਤੇ ਪਹੁੰਚ ਰਹੇ ਹਨ।