ਸਰਬ ਪਾਰਟੀ ਮੀਟਿੰਗ ਵਿਚੋਂ ਵਾਕ-ਆਊਟ ਕਰ ਜਾਣ ਨਾਲ ਆਪ ਦਾ ਦੋਗਲਾ ਚਿਹਰਾ ਮੁੜ ਬੇਪਰਦ- ਅਮਰਿੰਦਰ ਸਿੰਘ
Published : Feb 3, 2021, 10:20 pm IST
Updated : Feb 3, 2021, 10:21 pm IST
SHARE ARTICLE
CM Punjab
CM Punjab

-ਦਿੱਲੀ ਦੇ ਮੁੱਖ ਮੰਤਰੀ ਨੂੰ ਉਹਨਾਂ ਦੇ ਹੀ ਸ਼ਹਿਰ ਵਿਚ ਸੜਕਾਂ ਪੁੱਟਣ ਤੇ ਨਾਕਬੰਦੀ ਨੂੰ ਰੋਕਣ ਵਿਚ ਨਾਕਾਮ ਰਹਿਣ 'ਤੇ ਸਵਾਲ ਕੀਤੇ

ਚੰਡੀਗੜ੍ਹ,: ਕਿਸਾਨਾਂ ਦੇ ਮੁੱਦੇ 'ਤੇ ਬੀਤੇ ਦਿਨ ਸਰਬ ਪਾਰਟੀ ਮੀਟਿੰਗ ਵਿਚੋਂ ਵਾਕ-ਆਊਟ ਕਰ ਜਾਣ ਨਾਲ ਆਮ ਆਦਮੀ ਪਾਰਟੀ ਦਾ ਦੋਗਲਾ ਚਿਹਰਾ ਮੁੜ ਬੇਪਰਦ ਹੋ ਜਾਣ ਤੋਂ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹੋ ਜਿਹੀ ਪਾਰਟੀ ਤੋਂ ਕੋਈ ਉਮੀਦ ਨਹੀਂ ਰੱਖਣੀ ਚਾਹੀਦੀ ਜਿਸ ਦਾ ਮੁਖੀ ਆਨ ਰਿਕਾਰਡ ਖੇਤੀ ਕਾਨੂੰਨਾਂ ਨੂੰ 70 ਸਾਲਾਂ ਵਿਚ ਖੇਤੀਬਾੜੀ ਖੇਤਰ ਸਭ ਤੋਂ ਕ੍ਰਾਂਤੀਕਾਰ ਕਦਮ ਦੱਸ ਚੁੱਕਾ ਹੋਵੇ।

Farmer protest Farmer protestਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਵਿਚੋਂ ਵਾਕ ਆਊਟ ਕਰ ਜਾਣ ਨਾਲ ਨਾ ਸਿਰਫ਼ ਇਸ ਪਾਰਟੀ ਦਾ ਅਸਲ ਕਿਰਦਾਰ ਸਾਹਮਣੇ ਆਇਆ, ਸਗੋਂ ਅਰਵਿੰਦ ਕੇਜਰੀਵਾਲ ਦੀ ਵੀਡੀਓ ਨੇ ਆਪ ਆਗੂਆਂ ਦੇ ਝੂਠ ਦਾ ਵੀ ਪਰਦਾਫਾਸ਼ ਕਰ ਦਿੱਤਾ ਹੈ। ਇਸ ਵੀਡੀਓ ਵਿਚ ਇਕ ਮੀਡੀਆ ਇੰਟਰਵਿਊ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਖੇਤੀ ਕਾਨੂੰਨਾਂ ਦੇ ਫਾਇਦੇ ਦੱਸਦੇ ਹੋਏ ਦਿਸ ਰਹੇ ਹਨ। ਇਸ ਵੀਡੀਓ ਨਾਲ ਛੇੜਛਾੜ ਹੋਣ ਦੇ ਕੀਤੇ ਜਾ ਰਹੇ ਆਪ ਦੇ ਦਾਅਵੇ ਨੂੰ ਰੱਦ ਕਰਦਿਆਂ ਮੁੱਖ

AAP to contest elections in 6 states, says Arvind KejriwalAAP to contest elections in 6 states, says Arvind Kejriwalਮੰਤਰੀ ਨੇ ਕਿਹਾ ਕਿ ਇਸ ਮੁੱਦੇ 'ਤੇ ਆਮ ਆਦਮੀ ਪਾਰਟੀ ਵਲੋਂ ਸਮੇਂ-ਸਮੇਂ ਉੱਤੇ ਪਲਟੀ ਮਾਰਨ ਦੇ ਟਰੈਕ ਰਿਕਾਰਡ ਨਾਲ ਇਸ ਸਪੱਸ਼ਟ ਹੁੰਦਾ ਹੈ ਕਿ ਪਾਰਟੀ ਕਿਸਾਨਾਂ ਪ੍ਰਤੀ ਕਿੰਨੀ ਕੁ ਹਮਦਰਦ ਹੈ। ਉਹਨਾਂ ਕਿਹਾ ਕਿ ''ਬੀਤੇ ਦਿਨ ਵਾਕ-ਆਊਟ ਕਰਨ ਤੋਂ ਇਲਾਵਾ ਖੇਤੀ ਕਾਨੂੰਨਾਂ ਤੇ ਕਿਸਾਨ ਅੰਦੋਲਨ ਸਬੰਧੀ ਨਿਰੰਤਰ ਨੌਟੰਕੀਬਾਜ਼ੀਆਂ ਕਰਨ ਤੋਂ ਬਾਅਦ ਉਹਨਾ ਉਪਰ ਕੋਈ ਕਿਵੇਂ ਵਿਸ਼ਵਾਸ਼ ਕਰ ਸਕਦਾ ਹੈ।'' ਉਹਨਾਂ ਕਿਹਾ ਕਿ ਇਸ ਮੁੱਦੇ ਉੱਤੇ ਇਹ ਪਹਿਲੀ ਵਾਰ ਨਹੀਂ ਹੈ ਕਿ ਆਪ ਦਾ ਦੋਗਲਾ ਕਿਰਦਾਰ ਸਾਹਮਣੇ ਆਇਆ ਹੈ।

CM Dehli CM Dehli26 ਜਨਵਰੀ ਨੂੰ ਹਿੰਸਾ ਦੌਰਾਨ ਲਾਲਾ ਕਿਲ੍ਹੇ ਵਿਖੇ ਆਪ ਦੇ ਪੰਜਾਬ ਦੇ ਮੈਂਬਰ ਅਮਰੀਕ ਮਿੱਕੀ ਦੀ ਮੌਜੂਦਗੀ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਚ ਰੱਤੀ ਭਰ ਵੀ ਸ਼ੱਕ ਨਹੀਂ ਕਿ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਅਸਥਿਰ ਅਤੇ ਸਾਬੋਤਾਜ ਕਰਨ ਦੀ ਸ਼ਾਜਿਸ਼ ਵਿਚ ਇਸ ਪਾਰਟੀ ਦੀ ਭਾਰਤੀ ਜਨਤਾ ਪਾਰਟੀ ਨਾਲ ਗੰਢਤੁੱਪ ਸੀ । ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਪਿਛਲੇ ਇਹਨਾਂ ਮਹੀਨਿਆਂ ਦੌਰਾਨ ਕਿਸਾਨਾਂ ਦੀ ਮਦਦ ਲਈ ਉਹਨਾਂ ਨੇ ਕੀਤਾ ਕੀ ਹੈ?'' ਉਹਨਾਂ ਅੱਗੇ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ ਵਿਚ ਆਪ ਦੀਆਂ ਕਾਰਵਾਈਆਂ ਨੇ

Rakesh TikaitRakesh Tikaitਇਹ ਸਪੱਸ਼ਟ ਕਰ ਦਿੱਤਾ ਹੈ ਕਿ ਇਹਨਾਂ ਨੂੰ ਕਿਸਾਨਾਂ ਨਾਲ ਨਹੀਂ ਸਗੋਂ ਭਾਜਪਾ ਅਤੇ ਉਹਨਾਂ ਦੀ ਸਰਮਾਏਦਾਰ ਜੁੰਡਲੀ ਨਾਲ ਹਮਦਰਦੀ ਹੈ। ਮੁੱਖ ਮੰਤਰੀ ਨੇ ਕਿਹਾ, '' ਕੇਜਰੀਵਾਲ ਸਰਕਾਰ ਨੇ ਦਿੱਲੀ ਵਿਚ ਨਵੰਬਰ ਮਹੀਨੇ 'ਚ ਕਾਲੇ ਖੇਤੀ ਕਾਨੂੰਨਾਂ ਵਿਚੋਂ ਇਕ ਕਾਨੂੰਨ ਨੂੰ ਲਾਗੂ ਕਰਨ ਲਈ ਨੋਟੀਫਾਈ ਕਿਉਂ ਕੀਤਾ? ਉਹਨਾਂ ਨੇ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਨ ਦੀ ਬਜਾਏ ਕੌਮੀ ਰਾਜਧਾਨੀ ਦੀਆਂ ਸੜਕਾਂ ਪੁੱਟਣ ਅਤੇ ਕਿਸਾਨਾਂ ਦੇ ਅੰਦੋਲਨ ਵਾਲੀਆ ਥਾਵਾਂ ਦੀ ਕਿਲ੍ਹੇ ਵਾਂਗ ਘੇਰਾਬੰਦੀ ਕਰਨ ਦੀ ਇਜ਼ਾਜਤ ਕਿਉਂ ਦਿੱਤੀ ਜਦਕਿ ਸ਼ਹਿਰ ਦੀਆਂ ਸੜਕਾਂ ਕੇਂਦਰ ਸਰਕਾਰ ਕੰਟਰੋਲ ਵਿਚ ਨਾ ਹੋ ਕੇ ਦਿੱਲੀ ਸਰਕਾਰ ਦੇ ਕੰਟਰੋਲ ਹੇਠ ਹਨ।''

farmerfarmerਉਨ੍ਹਾਂ ਕਿਹਾ “ਇਹ ਬੜੀ ਹਾਸੋਹੀਣੀ ਗੱਲ ਹੈ ਕਿ ਉਹ ਪਾਰਟੀ ਜਿਹੜੀ ਦਿੱਲੀ ਦੀ ਸੱਤਾ ਵਿਚ ਹੋਣ ਦੇ ਬਾਵਜੂਦ ਆਪਣੀ ਜਾਇਦਾਦ ਦੀ ਕੋਈ ਰਾਖੀ ਨਹੀਂ ਕਰ ਸਕੀ, ਉਹ ਕਿਸਾਨ ਪੱਖੀ ਮੀਟਿੰਗ ਵਿਚੋਂ ਇਸ ਗੱਲ ‘ਤੇ ਵਾਕ ਆਊਟ ਕਰ ਗਈ ਕਿ ਸਾਡੀ ਪੁਲਿਸ ਸਾਰੇ ਨਿਯਮਾਂ ਅਤੇ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਉਨ੍ਹਾਂ ਦੇ ਸੂਬੇ ਵਿਚ ਭੇਜੀ ਜਾਵੇ।” ਉਨ੍ਹਾਂ ਕਿਹਾ ਕਿ ਇਹ ਜ਼ਾਹਰ ਹੈ ਕਿ ਆਪ ਨੇ ਦਿੱਲੀ ਸਰਹੱਦ ‘ਤੇ ਪੁਲਿਸ ਤਾਇਨਾਤ ਕਰਨ ਦਾ ਇਹ ਸਾਰਾ ਡਰਾਮਾ ਸਿਰਫ ਇਸ ਲਈ ਰਚਿਆ ਹੈ ਤਾਂ ਜੋ ਆਮ ਆਦਮੀ ਪਾਰਟੀ ਦੀਆਂ ਆਪਣੀਆਂ ਨਾਕਾਮੀਆਂ ਅਤੇ ਕੁਝ ਦਿਨ ਪਹਿਲਾਂ ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਵਾਪਰੀਆਂ ਘਟਨਾਵਾਂ ਵਿਚ ਨਿਭਾਈ ਭੂਮਿਕਾ ਤੋਂ ਧਿਆਨ ਭਟਕਾਇਆ ਜਾ ਸਕੇ।

Farmers ProtestFarmers Protest ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਦਿੱਲੀ ਸਰਕਾਰ ਨੇ ਹਿਰਾਸਤ ਵਿਚ ਲਏ ਕਿਸਾਨਾਂ ਦੀ ਸੂਚੀ ਜਾਰੀ ਕਰਨ ਵਿਚ ਇਕ ਹਫਤੇ ਤੋਂ ਵੀ ਵੱਧ ਦਾ ਸਮਾਂ ਲਗਾ ਦਿੱਤਾ ਜੋ ਕਿ ਤਿਹਾੜ ਜੇਲ੍ਹ ਵਿਚ ਬੰਦ ਹਨ, ਜਿਹੜੀ ਕਿ ਉਨ੍ਹਾਂ ਦੇ ਆਪਣੇ ਕੰਟਰੋਲ ਵਿਚ ਹੈ। ਉਨ੍ਹਾਂ ਕਿਹਾ “ਤੁਸੀਂ ਹਾਲੇ ਵੀ ਇਹ ਦਾਅਵਾ ਕਰ ਰਹੇ ਹੋ ਕਿ ਤੁਹਾਨੂੰ ਕਿਸਾਨਾਂ ਦੀ ਚਿੰਤਾ ਹੈ ਅਤੇ ਤੁਸੀਂ ਉਨ੍ਹਾਂ ਦੀ ਦੇਖਭਾਲ ਕਰ ਰਹੇ ਹੋ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement