ਸਿੰਘੂ ਬਾਰਡਰ ਵਿਖੇ ਚੱਲ ਰਹੇ ਕਿਸਾਨ ਸੰਘਰਸ਼ 'ਚ ਬਰਨਾਲਾ ਜਿਲ੍ਹੇ ਦੇ ਕਿਸਾਨ ਦੀ ਮੌਤ
Published : Feb 3, 2021, 9:52 pm IST
Updated : Feb 3, 2021, 9:52 pm IST
SHARE ARTICLE
Farmer protest
Farmer protest

ਅੱਜ 11 ਵਜੇ ਕਰੀਬ ਸਿੰਘੂ ਬਾਰਡਰ 'ਤੇ ਕਿਸਾਨ ਮੋਰਚਾ 'ਚ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ।

ਚੰਡੀਗੜ੍ਹ :ਸਿੰਘੂ ਬਾਰਡਰ ਵਿਖੇ ਚੱਲ ਰਹੇ ਕਿਸਾਨ ਸੰਘਰਸ਼ 'ਚ ਅੱਜ ਦੁਪਹਿਰ ਸਮੇਂ ਹਲਕਾ ਮਹਿਲ ਕਲਾਂ ਦੇ ਪਿੰਡ ਚੰਨਣਵਾਲ (ਬਰਨਾਲਾ) ਨਾਲ ਸਬੰਧਿਤ ਇਕ ਕਿਸਾਨ ਦੀ ਮੌਤ ਹੋ ਜਾਣ ਦਾ ਪਤਾ ਲਗਾ ਹੈ। ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਗਿਆਨੀ ਨੇ ਦੱਸਿਆ ਕਿ ਦਿੱਲੀ ਕਿਸਾਨ ਮੋਰਚਾ ਸ਼ੁਰੂ ਹੋਣ ਤੋ ਲੈ ਕੇ ਪਿਛਲੇ ਲੰਬੇ ਸਮੇਂ ਤੋ ਯੋਗਦਾਨ ਪਾ ਰਹੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਹਿਲ ਕਲਾਂ ਦੇ ਆਗੂ ਜਸਮੇਲ ਸਿੰਘ (50) ਪੁੱਤਰ ਰਣਜੀਤ ਸਿੰਘ ਵਾਸੀ ਚੰਨਣਵਾਲ (ਬਰਨਾਲਾ) ਦੀ ਅੱਜ 11 ਵਜੇ ਕਰੀਬ ਸਿੰਘੂ ਬਾਰਡਰ 'ਤੇ ਕਿਸਾਨ ਮੋਰਚਾ 'ਚ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਦਾ ਪੋਸਟਮਾਰਟਮ ਕਰਵਾ ਕੇ ਉਸ ਦਾ ਸਸਕਾਰ ਪਿੰਡ ਚੰਨਣਵਾਲ ਵਿਖੇ ਕੀਤਾ ਜਾਵੇਗਾ।  

Rakesh TikaitRakesh Tikaitਜ਼ਿਕਰਯੋਗ ਹੈ ਕਿ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਮੌਕੇ ਅਤੇ ਇਸ ਤੋਂ ਬਾਅਦ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰਾਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਹਿਰਾਸਤ 'ਚ ਲਏ ਗਏ ਕਿਸਾਨਾਂ ਅਤੇ ਹੋਰ ਲੋਕਾਂ ਦੀ ਰਿਹਾਈ ਲਈ ਨਿਰਦੇਸ਼ ਦੇਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ਨੂੰ ਅੱਜ ਦਿੱਲੀ ਹਾਈਕੋਰਟ ਨੇ ਖ਼ਾਰਜ ਕਰ ਦਿੱਤਾ ਹੈ । ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਕਿਸਾਨ ਅੰਦੋਲਨ ਨਾਲ ਜੁੜੇ ਲੋਕਾਂ ਦੀ ਰਿਹਾਈ ਦੀ ਮੰਗ ਕਰਦਿਆਂ ਸੋਮਵਾਰ ਨੂੰ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ ।

Farmer protest Farmer protestਪਟੀਸ਼ਨਕਰਤਾ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਕਈ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਪਰ ਗ੍ਰਿਫਤਾਰੀ ਦੇ ਸੰਬੰਧ ਵਿਚ ਕੋਈ ਕਾਨੂੰਨੀ ਪ੍ਰਕਿਰਿਆ ਅਪਣਾਈ ਨਹੀਂ ਗਈ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਲੋਕਾਂ ਨੂੰ ਨਾ ਤਾਂ 24 ਘੰਟਿਆਂ ਵਿਚ ਸਬੰਧਤ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ ਅਤੇ ਨਾ ਹੀ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਗ੍ਰਿਫ਼ਤਾਰ ਹੋਣ ਬਾਰੇ ਦੱਸਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement