ਦਿੱਲੀ ਪੁਲਿਸ ਦਾ ਵੱਡਾ ਐਲਾਨ- ਦੀਪ ਸਿੱਧੂ ਦੀ ਸੂਚਨਾ ਦੇਣ ਵਾਲੇ ਨੂੰ ਇਕ ਲੱਖ ਰੁਪਏ ਦਾ ਇਨਾਮ
Published : Feb 3, 2021, 10:59 am IST
Updated : Feb 3, 2021, 11:04 am IST
SHARE ARTICLE
 Deep Sidhu
Deep Sidhu

ਪੁਲਿਸ ਸੂਤਰਾਂ ਮੁਤਾਬਕ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਿੰਸਾ ਇੱਕ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਸੀ।

ਨਵੀਂ ਦਿੱਲੀ: ਦੀਪ ਸਿੱਧੂ ਦਾ ਨਾਂ 26 ਜਨਵਰੀ ਨੂੰ ਹੋਈ ਟ੍ਰੈਕਟਰ ਪਰੇਡ ਮਗਰੋਂ ਕਾਫੀ ਸੁਰਖੀਆਂ 'ਚ ਆਇਆ। ਇਸ ਵਿਚਕਾਰ ਹੁਣ ਦਿੱਲੀ ਪੁਲਿਸ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦੀਪ ਸਿੱਧੂ ਦੀ ਜਾਣਕਾਰੀ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਲਨਾਮ ਦਿੱਤਾ ਜਾਵੇਗਾ। 

Deep SidhuDeep Sidhu

ਇਸ ਤੋਂ ਇਲਾਵਾ ਦਿੱਲੀ ਪੁਲਿਸ  ਨੇ ਦੀਪ ਸਿੱਧੂ, ਜੁਗਰਾਜ ਸਿੰਘ, ਗੁਰਜੋਤ ਸਿੰਘ ਅਤੇ ਗੁਰਜੰਟ ਸਿੰਘ 'ਤੇ ਇਕ-ਇਕ ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਉੱਥੇ ਹੀ ਜਜਬੀਰ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ ਅਤੇ ਇਕਬਾਲ ਸਿੰਘ 'ਤੇ ਦਿੱਲੀ ਪੁਲਿਸ ਵਲੋਂ 50-50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਬੀਤੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਅਤੇ ਲਾਲ ਕਿਲ੍ਹੇ 'ਤੇ ਨਿਸ਼ਾਨ ਸਾਹਿਬ ਲਹਿਰਾਉਣ ਦੇ ਮਾਮਲੇ 'ਚ ਦਿੱਲੀ ਪੁਲਿਸ ਦੀਪ ਸਿੱਧੂ ਦੀ ਭਾਲ ਕਰ ਰਹੀਂ ਹੈ। ਦੀਪ ਸਿੱਧੂ ਪੁਲਿਸ ਦੇ ਹੱਥ ਤਾਂ ਨਹੀਂ ਆ ਰਿਹਾ ਪਰ 26 ਜਨਵਰੀ ਤੋਂ ਬਾਅਦ ਉਹ ਸੋਸ਼ਲ ਮੀਡੀਆ 'ਤੇ ਲਗਾਤਾਰ ਐਕਟਿਵ ਹੈ। ਦਿੱਲੀ ਤੋਂ ਭੱਜਣ ਤੋਂ ਬਾਅਦ ਦੀਪ ਸਿੱਧੂ ਦੀ ਲੋਕੇਸ਼ਨ ਹਰਿਆਣਾ ਸੀ। ਉਸ ਤੋਂ ਬਾਅਦ ਉਸ ਦੀ ਲੋਕੇਸ਼ਨ ਪੰਜਾਬ ਹੋ ਗਈ। ਇਸ ਤੋਂ ਬਾਅਦ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਉਹ ਬਿਹਾਰ 'ਚ ਹੋ ਸਕਦਾ ਹੈ ਪਰ ਉਹ ਪਕੜ 'ਚ ਨਹੀਂ ਆਇਆ। 

deep sidhudeep sidhu

ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਦੀ ਜਾਂਚ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਤੇ ਕ੍ਰਾਇਮ ਬ੍ਰਾਂਚ ਕਰ ਰਹੀ ਹੈ। ਪੁਲਿਸ ਸੂਤਰਾਂ ਮੁਤਾਬਕ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਿੰਸਾ ਇੱਕ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਸੀ। ਇਸ ਘਟਨਾ 'ਚ ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਨਾਂ ਵੀ ਸਾਹਮਣੇ ਆਇਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement