
ਕਿਸਾਨ ਅੰਦੋਲਨ ਨਾਲ ਜੁੜੇ ਲੋਕਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 6 ਫਰਵਰੀ ਨੂੰ ਦੁਪਹਿਰ 12 ਤੋਂ ਤਿੰਨ ਵਜੇ ਤਕ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ।
ਨਵੀਂ ਦਿੱਲੀ: ਦਿੱਲੀ ਦੀਆਂ ਹੱਦਾਂ ‘ਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਬੀਤੇ ਦਿਨ ਸਥਾਨਕ ਪ੍ਰਸ਼ਾਸਨ ਨੇ ਪ੍ਰਦਰਸ਼ਨ ਸਥਾਨ ਨੂੰ ਕਿਲ੍ਹੇ ਵਿਚ ਤਬਦੀਲ ਕਰ ਦਿੱਤਾ ਹੈ। ਪੁਲਿਸ ਵੱਲ਼ੋਂ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਅਤੇ ਬੈਰੀਕੇਡਾਂ ਦੀ ਗਿਣਤੀ ਵੀ ਵਧਾਈ ਗਈ। ਦਿੱਲੀ-ਉੱਤਰ ਪ੍ਰਦੇਸ਼ ਬਾਰਡਰ ਗਾਜ਼ੀਪੁਰ ਵਿਖੇ ਵਾਹਨਾਂ ਦੀ ਆਵਾਜਾਈ ਰੋਕਣ ਲਈ ਕਈ ਪੱਧਰੀ ਬੈਰੀਕੇਡ ਲਗਾਏ ਗਏ। ਲੋਕਾਂ ਨੂੰ ਪੈਦਲ ਚੱਲਣ ਤੋਂ ਰੋਕਣ ਲਈ ਕੰਢਿਆਲੀਆਂ ਤਾਰਾਂ ਵੀ ਲਗਾਈਆਂ ਗਈਆਂ।
farmer
ਇਸ ਦੇ ਬਾਵਜੂਦ ਵੀ ਕਿਸਾਨ ਪੂਰੇ ਜੋਸ਼ ਨਾਲ ਸੰਘਰਸ਼ ਵਿਚ ਡਟੇ ਹੋਏ ਹਨ। ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚੋਂ ਕਿਸਾਨ ਟਰਾਲੀਆਂ ਲੈ ਕੇ ਦਿੱਲੀ ਬਾਰਡਰ ‘ਤੇ ਪਹੁੰਚ ਰਹੇ ਹਨ। ਕਿਸਾਨ ਅੰਦੋਲਨ ਨਾਲ ਜੁੜੇ ਲੋਕਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 6 ਫਰਵਰੀ ਨੂੰ ਦੁਪਹਿਰ 12 ਤੋਂ ਤਿੰਨ ਵਜੇ ਤਕ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ।
Delhi Police
ਚੱਕਾ ਜਾਮ ਜ਼ਰੀਏ ਕਿਸਾਨ ਜਥੇਬੰਦੀਆਂ ਅੰਦੋਲਨ ਤੇਜ਼ ਤੇ ਇਕਜੁੱਟ ਕਰਨ ਦੀ ਕੋਸ਼ਿਸ਼ ਦੇ ਤੌਰ 'ਤੇ ਵੀ ਦੇਖਿਆ ਜਾ ਰਿਹਾ ਹੈ ਕਿਉਂਕਿ 26 ਜਨਵਰੀ ਨੂੰ ਦਿੱਲੀ 'ਚ ਟ੍ਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਤੋਂ ਅੰਦੋਲਨ ਸਵਾਲਾਂ ਦੇ ਘੇਰੇ 'ਚ ਹੈ। ਦੱਸ ਦਈਏ ਕਿ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਤੋਂ ਬਾਅਦ ਦਿੱਲੀ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ।
Farmers Protest
ਇਸ ਦੇ ਚਲਦਿਆਂ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਅਹਿਮ ਫ਼ੈਸਲੇ ’ਚ 2 ਫ਼ਰਵਰੀ ਦੀ ਰਾਤ ਨੂੰ 11 ਵਜੇ ਤਕ ਇੰਟਰਨੈੱਟ ਸੇਵਾਵਾਂ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਮੰਗਲਵਾਰ ਰਾਤ 11 ਵਜੇ ਤਕ ਟਿਕਰੀ ਸਰਹੱਦ, ਸਿੰਘੂ ਸਰਹੱਦ ਤੇ ਗਾਜ਼ੀਪੁਰ ਸਰਹੱਦ ’ਤੇ ਇੰਨਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।