
ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨਾਂ ਨੂੰ ਜਾਬਰ ਜ਼ੁਲਮ ਨਾਲ ਦਬਾਉਣਾ ਚਾਹੁੰਦੀ ਹੈ ।
ਨਵੀਂ ਦਿੱਲੀ ( ਸ਼ੈਸਵ ਨਾਗਰਾ) : ਗਾਜ਼ੀਪੁਰ ਬਾਰਡਰ ‘ਤੇ ਪਹੁੰਚੇ ਦਰਜਨਾਂ ਕਵੀਆਂ ਨੇ ਇਨਕਲਾਬੀ ਗੀਤ, ਕਵਿਤਾਵਾਂ ਸੁਣਾ ਕੇ ਮੋਦੀ ਸਰਕਾਰ ‘ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨਾਂ ਨੂੰ ਜਾਬਰ ਜ਼ੁਲਮ ਨਾਲ ਦਬਾਉਣਾ ਚਾਹੁੰਦੀ ਹੈ । ਗਾਜ਼ੀਪੁਰ ਬਾਰਡਰ ਵਿਸ਼ੇਸ਼ ਤੌਰ ‘ਤੇ ਪਹੁੰਚੀ ਪੰਜਾਬੀ ਕਵਿੱਤਰੀ ਸੁਖਵਿੰਦਰ ਅੰਮ੍ਰਿਤ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਕਈ ਦਿਨਾਂ ਤੋਂ ਕਿਸਾਨੀ ਅੰਦੋਲਨ ਉਤੇ ਹਮਲਾ ਵਿੱਢਿਆ ਹੋਇਆ ਹੈ । ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਦਬਾਉਣ ਦੇ ਲਈ ਜਬਰ ਦਾ ਸਹਾਰਾ ਲੈ ਰਹੀ ਹੈ, ਜਿਸ ਦੀ ਖ਼ਿਲਾਫ਼ ਦੇਸ਼ ਵਿਦੇਸ਼ਾਂ ਵਿਚ ਰੋਹ ਪੈਦਾ ਹੋ ਰਿਹਾ ਹੈ ।
No Captionਸੁਖਵਿੰਦਰ ਅੰਮ੍ਰਿਤ ਨੇ ਕਿਹਾ ਕਿ ਕਿਸਾਨੀ ਅੰਦੋਲਨ ਵਿਚ ਹਰ ਵਰਗ ਦੇ ਲੋਕ ਆਪਣੀ ਸਮਰੱਥਾ ਮੁਤਾਬਿਕ ਹਾਜ਼ਰੀ ਲਵਾ ਰਹੇ ਹਨ ,ਅਸੀਂ ਵੀ ਇਸ ਕਿਸਾਨੀ ਅੰਦੋਲਨ ਵਿਚ ਕਵਿਤਾਵਾਂ ਸੁਣਾ ਕੇ ਹਾਜ਼ਰੀ ਲਵਾ ਰਹੇ ਹਨ । ਉਨ੍ਹਾਂ ਕਿਹਾ ਕਿ ਗਾਜ਼ੀਪੁਰ ਬਾਰਡਰ ‘ਤੇ ਲੱਗੇ ਕਵੀ ਦਰਬਾਰ ਵਿਚ ਦਰਜਨਾਂ ਨੌਜਵਾਨ, ਬਜ਼ੁਰਗ ਆਪਣੀਆਂ ਕਵਿਤਾਵਾਂ ਸੁਣਾ ਕੇ ਸੰਘਰਸ਼ ਵਿੱਚ ਸ਼ਾਮਲ ਕਿਸਾਨਾਂ ਦਾ ਉਤਸ਼ਾਹ ਵਧਾ ਰਹੇ ਹਨ ।
photoਇਸ ਮੌੌਕੇ ਨੌਜਵਾਨਾਂ ਗੀਤਕਾਰਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਅਤੇ ਕਵਿਤਾ ਦਾ ਬਹੁਤ ਗੂੜ੍ਹਾ ਰਿਸ਼ਤਾ ਹੈ , ਉਨ੍ਹਾਂ ਕਿਹਾ ਕਿ ਅਸਲ ਕਵਿਤਾ ਉਹ ਹੈ ਜੋ ਕਿਸੇ ਦੇ ਦੁੱਖਾਂ ਦੀ ਗੱਲ ਕਰੇ ,ਅੱਜ ਗਾਜ਼ੀਪੁਰ ਬਾਰਡਰ ‘ਤੇ ਨੌਜਵਾਨ ਕਵੀਆਂ ਨੇ ਆਪਣੀਆਂ ਕਵਿਤਾਵਾਂ ਰਾਹੀਂ ਕਿਸਾਨਾਂ ਦੇ ਦੁੱਖਾਂ ਦੀ ਗੱਲ ਕੀਤੀ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਭਾਵੇਂ ਜਿੰਨਾ ਮਰਜ਼ੀ ਜ਼ੋਰ ਲਾ ਲਵੇ ਦੇਸ਼ ਦੇ ਕਿਸਾਨ ਇਸ ਅੰਦੋਲਨ ਨੂੰ ਜਿੱਤ ਕੇ ਹੀ ਵਾਪਸ ਜਾਣਗੇ । ਇਹ ਗੱਲ ਕੇਂਦਰ ਸਰਕਾਰ ਨੂੰ ਜਿੰਨੀ ਜਲਦੀ ਹੋ ਸਕੇ ਉਹ ਸਮਝ ਲੈਣੀ ਚਾਹੀਦੀ ਹੈ।